Home >>Punjab

Parkash Singh Badal Death News: ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਸ਼ੁਰੂ, ਬਿਕਰਮ ਸਿੰਘ ਮਜੀਠੀਆ ਖ਼ੁਦ ਐਂਬੂਲੈਂਸ ਚਲਾਉਂਦੇ ਹੋਏ ਆਏ ਨਜ਼ਰ

Parkash Singh Badal Antim Darshan: ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ਰਧਾਂਜਲੀ ਦੇਣ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਸ਼ੁਰੂ ਹੋ ਗਈ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਤੋਂ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਲਿਜਾਇਆ ਜਾ ਰਿਹਾ ਹੈ। ਬਿਕਰਮ ਸਿੰਘ ਮਜੀਠੀਆ ਖੁਦ ਐਂਬੂਲੈਂਸ ਚਲਾ ਰਹੇ ਹਨ।   

Advertisement
Parkash Singh Badal Death News: ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਸ਼ੁਰੂ, ਬਿਕਰਮ ਸਿੰਘ ਮਜੀਠੀਆ ਖ਼ੁਦ ਐਂਬੂਲੈਂਸ ਚਲਾਉਂਦੇ ਹੋਏ ਆਏ ਨਜ਼ਰ
Stop
Riya Bawa|Updated: Apr 26, 2023, 03:06 PM IST

Parkash Singh Badal Antim Darshan: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ 27 ਅਪ੍ਰੈਲ ਦਿਨ ਵੀਰਵਾਰ ਨੂੰ ਬਾਅਦ ਦੁਪਹਿਰ 1 ਵਜੇ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਹੋਵੇਗਾ। ਇਸ ਤੋਂ ਪਹਿਲਾਂ 26 ਅਪ੍ਰੈਲ ਨੂੰ ਉਨ੍ਹਾਂ ਦੀ ਮ੍ਰਿਤਕ ਦੇਹ ਚੰਡੀਗੜ੍ਹ ਦੇ ਸੈਕਟਰ 28 ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਵੇਰੇ 10 ਵਜੇ ਲੋਕਾਂ ਦੇ ਦਰਸ਼ਨਾਂ ਲਈ ਰੱਖੀ ਗਈ ਸੀ ਜਿਸ ਤੋਂ ਬਾਅਦ ਚੰਡੀਗੜ੍ਹ  ਤੋਂ ਅੰਤਿਮ ਯਾਤਰਾ ਉਨ੍ਹਾਂ ਦੇ ਜੱਦੀ ਪਿੰਡ ਬਾਦਲ  ਲਈ ਰਵਾਨਾ ਹੋ ਗਈ ਹੈ। 

ਦੱਸ ਦੇਈ ਕਿ ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ਰਧਾਂਜਲੀ ਦੇਣ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਸ਼ੁਰੂ ਹੋ ਗਈ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਤੋਂ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਲਿਜਾਇਆ ਜਾ ਰਿਹਾ ਹੈ। ਬਿਕਰਮ ਸਿੰਘ ਮਜੀਠੀਆ ਖੁਦ ਐਂਬੂਲੈਂਸ ਚਲਾ ਰਹੇ ਹਨ। 

ਇਹ ਵੀ ਪੜ੍ਹੋ: Parkash Singh Badal Antim Darshan: ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਪੁੱਜੇ PM ਨਰਿੰਦਰ ਮੋਦੀ 

ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਪੁੱਜੇ ਆਗੂਆਂ ਦੀਆਂ ਅੱਖਾਂ ਨਮ ਸਨ। ਹਰ ਕੋਈ ਭਾਵੁਕ ਨਜ਼ਰ ਆ ਰਿਹਾ ਹੈ। ਸੁਖਬੀਰ ਸਿੰਘ ਬਾਦਲ ਅਤੇ ਮਨਪ੍ਰੀਤ ਬਾਦਲ ਮ੍ਰਿਤਕ ਦੇਹ ਨਾਲ ਵਿਦਾ ਹੁੰਦੇ ਹੋਏ ਰੋ ਪਏ। ਇਸ ਦੇ ਨਾਲ ਹੀ ਪ੍ਰਕਾਸ਼ ਸਿੰਘ ਬਾਦਲ ਦੇ ਪੋਤਰੇ ਅਨੰਤਬੀਰ ਸਿੰਘ ਬਾਦਲ ਵੀ ਕਾਫੀ ਭਾਵੁਕ ਨਜ਼ਰ ਆਏ।

ਪ੍ਰਕਾਸ਼ ਸਿੰਘ  ਬਾਦਲ ਦੇਸ਼ ਦੀ ਸਿਆਸਤ ਦੇ ਸਭ ਤੋਂ ਪੁਰਾਣੇ ਆਗੂ ਸਨ। ਉਨ੍ਹਾਂ ਦੇ ਦੇਹਾਂਤ 'ਤੇ ਕੇਂਦਰ ਸਰਕਾਰ ਨੇ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ, ਜਿਸ 'ਚ ਦੋ ਦਿਨ ਦੇਸ਼ ਭਰ 'ਚ ਝੰਡਾ ਅੱਧਾ ਝੁਕਾਇਆ ਜਾਵੇਗਾ। ਇਸ ਦੇ ਨਾਲ ਹੀ ਸਾਰੇ ਅਧਿਕਾਰਤ ਮਨੋਰੰਜਨ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਭਲਕੇ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Read More
{}{}