Home >>Punjab

Parkash Singh Badal Death Anniversary: ਪੰਜਾਬ ਦੇ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਅੱਜ

Parkash Singh Badal First Death Anniversary: ਸਵ. ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਕਾਰਜਕਾਲਾਂ ਦੌਰਾਨ ਪੰਜਾਬ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਬੇਅੰਤ ਕਾਰਜ ਕੀਤੇ ਜੋ ਹੋਰਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਲਈ ਵੀ ਮਾਰਗ ਦਰਸ਼ਕ ਬਣੇ

Advertisement
Parkash Singh Badal Death Anniversary: ਪੰਜਾਬ ਦੇ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਅੱਜ
Stop
Riya Bawa|Updated: Mar 10, 2024, 09:43 AM IST

Parkash Singh Badal First Death Anniversary: 95 ਸਾਲ ਦੀ ਉਮਰ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ 25 ਅਪ੍ਰੈਲ ਦੀ ਦੇਰ ਸ਼ਾਮ ਆਖ਼ਰੀ ਸਾਹ ਲਏ ਸਨ। ਅੱਜ ਮਰਹੂਮ ਸਾਬਕਾ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਹੈ ਅਤੇ ਇਸ ਸਬੰਧੀ 10 ਮਾਰਚ ਨੂੰ ਅੱਜ ਪਿੰਡ ਬਾਦਲ ਵਿਖੇ ਹੋ ਰਹੇ ਸਮਾਗਮ 'ਚ ਵੱਡੀ ਗਿਣਤੀ ਨੌਜਵਾਨ ਸ਼ਮੂਲੀਅਤ ਕਰਨਗੇ। ਇਸ ਦੇ ਨਾਲ ਹੀ ਵੱਡੇ ਸਿਆਸੀ ਲੀਡਰ ਸ਼ਰਧਾਜਲੀ ਦੇਣ ਲਈ ਪਹੁੰਚਣਗੇ। 10 ਵਜੇ ਸੁਖਮਨੀ ਸਾਹਿਬ ਦੇ ਪਾਠ ਅਤੇ ਇਸ ਤੋਂ ਬਾਅਦ ਕੀਰਤਨ ਕੀਤਾ ਜਾਵੇਗਾ।

5 ਵਾਰ ਰਹੇ ਸਨ ਮੁੱਖ ਮੰਤਰੀ 
ਪ੍ਰਕਾਸ਼ ਸਿੰਘ ਬਾਦਲ (Parkash Singh Badal) ਪੰਜਾਬ ਦੇ 5 ਵਾਰ ਮੁੱਖ ਮੰਤਰੀ ਬਣੇ ਰਹੇ ਹਨ। ਪ੍ਰਕਾਸ਼ ਸਿੰਘ ਬਾਦਲ ਦੀ ਸਿਆਸਤ ਦਾ ਹਿੱਸਾ ਰਹੇ ਅਤੇ ਇਸ ਨੂੰ ਨੇੜੇ ਤੋਂ ਦੇਖਣ ਵਾਲੇ ਲੋਕਾਂ ਨੇ ਉਹਨਾਂ ਦੀ ਸਿਆਸਤ, ਜ਼ਿੰਦਗੀ ਅਤੇ ਸਖਸ਼ੀਅਤ ਬਾਰੇ ਕਿੱਸੇ ਸਾਂਝੇ ਕੀਤੇ ਹਨ।

ਇਹ ਵੀ ਪੜ੍ਹੋ: Rail Roko Andolan: ਅੱਜ ਕਿਸਾਨ ਦੇਸ਼ ਭਰ 'ਚ 4 ਘੰਟੇ ਰੋਕਣਗੇ ਰੇਲਾਂ, ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ

ਪ੍ਰਕਾਸ਼ ਸਿੰਘ ਬਾਦਲ ਦੀ ਸਖਸ਼ੀਅਤ ਬਾਰੇ ਖਾਸ ਗੱਲਾਂ 

ਪ੍ਰਕਾਸ਼ ਸਿੰਘ ਬਾਦਲ (Parkash Singh Badal) ਪੰਜਾਬ ਦੇ 5 ਵਾਰ ਮੁੱਖ ਮੰਤਰੀ ਬਣੇ ਅਤੇ 1996 ਤੋਂ 2008 ਤੱਕ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਵਜੋਂ ਕੰਮ ਕਰਦੇ ਰਹੇ। 1970 ਵਿੱਚ ਬਾਦਲ 43 ਸਾਲ ਦੀ ਉਮਰ ਵਿੱਚ ਪਹਿਲੀ ਵਾਰ ਕਿਸੇ ਭਾਰਤੀ ਸੂਬੇ ਦੇ ਮੁੱਖ ਮੰਤਰੀ ਬਣਨ ਵਾਲੇ ਸਭ ਤੋਂ ਛੋਟੀ ਉਮਰ ਦੇ ਆਗੂ ਸਨ। 2017 ਵਿੱਚ ਜਦੋਂ ਉਨ੍ਹਾਂ ਦਾ 5ਵਾਂ ਕਾਰਜਕਾਲ ਪੂਰਾ ਹੋਇਆ ਤਾਂ ਉਹ 90 ਸਾਲ ਦੀ ਉਮਰ ਦੇ ਕਿਸੇ ਭਾਰਤੀ ਸੂਬੇ ਦੇ ਸਭ ਤੋਂ ਵਡੇਰੀ ਉਮਰ ਦੇ ਮੁੱਖ ਮੰਤਰੀ ਸਨ।

1979 ਤੋਂ 1980 ਦੌਰਾਨ ਉਹ ਕੇਂਦਰ ਵਿੱਚ ਚੌਧਰੀ ਚਰਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਿੱਚ ਖੇਤੀ ਮੰਤਰੀ ਬਣੇ, ਪਰ ਉਨ੍ਹਾਂ ਮੁੜ ਕੇ ਕਦੇ ਵੀ ਕੇਂਦਰ ਵੱਲ ਨਹੀਂ ਤੱਕਿਆ ਅਤੇ ਆਪਣਾ ਪੂਰਾ ਧਿਆਨ ਸੂਬਾਈ ਸਿਆਸਤ ਉੱਤੇ ਕ੍ਰੇਂਦਿਤ ਕੀਤਾ। ਪ੍ਰਕਾਸ਼ ਸਿੰਘ ਬਾਦਲ ਉਹ ਅਕਾਲੀ ਦਲ ਦੇ ਉਹ ਆਗੂ ਹਨ ਜਿਨ੍ਹਾਂ 1980ਵਿਆਂ ਦੇ ਸੰਕਟ ਤੋਂ ਬਾਅਦ ਅਕਾਲੀ ਦਲ ਉੱਤੇ ਪੂਰੀ ਤਰ੍ਹਾਂ ਕਬਜ਼ਾ ਕਰ ਲਿਆ।

ਉਨ੍ਹਾਂ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕਰਕੇ ਸੱਤਾ ਹੀ ਹਾਸਲ ਨਹੀਂ ਕੀਤੀ, ਬਲਕਿ ਇਸ ਦੇ ਨਾਲ-ਨਾਲ ਖਾੜਕੂਵਾਦ ਦੇ ਦੌਰ ਦੌਰਾਨ ਮਾਯੂਸੀ ਵਿਚ ਗਈ ਸਿੱਖ ਲੀਡਰਸ਼ਿਪ ਨੂੰ ਕੌਮੀ ਧਾਰਾ ਵਿਚ ਲਿਆਂਦਾ। ਸੱਤਾ ਵਿਚ ਵੀ ਉਨ੍ਹਾਂ ਵਿਰੋਧੀਆਂ ਦਾ ਇਹ ਭਰਮ ਤੋੜਿਆ ਕਿ ਅਕਾਲੀ ਸਿਰਫ਼ ਮੋਰਚੇ ਲਾਉਣੇ ਜਾਂਣਦੇ ਹਨ, ਰਾਜ ਕਰਨਾ ਨਹੀਂ।

ਇਹ ਵੀ ਪੜ੍ਹੋ: Punjab Weather Update: ਪੰਜਾਬ ਤੇ ਚੰਡੀਗੜ੍ਹ ਬਾਰੇ ਨਵੀਂ ਅਪਡੇਟ! 20 ਜ਼ਿਲ੍ਹਿਆਂ 'ਚ ਮੀਂਹ ਦਾ ਯੈਲੋ ਅਲਰਟ
 

Read More
{}{}