Home >>Punjab

Veer Bal Diwas: PM ਮੋਦੀ 'ਵੀਰ ਬਾਲ ਦਿਵਸ' ਹੋਣਗੇ ਸ਼ਾਮਲ, ਸਾਹਿਬਜ਼ਾਦਿਆਂ ਦੀ ਸ਼ਹਾਦਤ 'ਤੇ ਲੇਖ ਲਿਖਣ ਦੀ ਵੀ ਕੀਤੀ ਅਪੀਲ

Veer Bal Diwas: ਪੂਰਾ ਦੇਸ਼ ਅੱਜ 'ਵੀਰ ਬਾਲ ਦਿਵਸ' ਮਨਾ ਰਿਹਾ ਹੈ। ਇਸ ਮੌਕੇ 'ਤੇ ਪੀਐਮ ਮੋਦੀ ਮੇਜਰ ਧਿਆਨਚੰਦ ਨੈਸ਼ਨਲ ਸਟੇਡੀਅਮ 'ਚ ਹੋਣ ਵਾਲੇ ਪ੍ਰੋਗਰਾਮ 'ਚ ਹਿੱਸਾ ਲੈਣਗੇ। ਇਸ ਦੇ ਨਾਲ ਹੀ ਰੇਲਵੇ ਸਟੇਸ਼ਨਾਂ, ਪੈਟਰੋਲ ਪੰਪਾਂ ਅਤੇ ਹਵਾਈ ਅੱਡਿਆਂ ਵਰਗੀਆਂ ਜਨਤਕ ਥਾਵਾਂ 'ਤੇ ਡਿਜੀਟਲ ਪ੍ਰਦਰਸ਼ਨੀਆਂ ਦਾ ਆਯੋਜਨ ਕੀਤਾ ਜਾਵੇਗਾ।  

Advertisement
Veer Bal Diwas: PM ਮੋਦੀ 'ਵੀਰ ਬਾਲ ਦਿਵਸ' ਹੋਣਗੇ ਸ਼ਾਮਲ, ਸਾਹਿਬਜ਼ਾਦਿਆਂ ਦੀ ਸ਼ਹਾਦਤ 'ਤੇ ਲੇਖ ਲਿਖਣ ਦੀ ਵੀ ਕੀਤੀ ਅਪੀਲ
Stop
Zee News Desk|Updated: Dec 26, 2022, 01:02 PM IST

Veer Bal Diwas: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra modi) ਅੱਜ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ 'ਚ 'ਵੀਰ ਬਾਲ ਦਿਵਸ' ਦੇ ਮੌਕੇ 'ਤੇ ਆਯੋਜਿਤ ਇਤਿਹਾਸਕ ਪ੍ਰੋਗਰਾਮ 'ਚ ਹਿੱਸਾ ਲੈਣਗੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਲਗਭਗ 300 ਬਾਲ ਕੀਰਤਨੀਆਂ ਵੱਲੋਂ ਪੇਸ਼ ਕੀਤੇ ਗਏ ਸ਼ਬਦ ਕੀਰਤਨ ਵਿੱਚ ਵੀ ਹਿੱਸਾ ਲੈਣਗੇ। ਇਸ ਬਾਬਤ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਸਾਂਝੀ ਕੀਤੀ ਹੈ। ਪੀਐਮਓ ਨੇ ਇੱਕ ਬਿਆਨ ਵਿੱਚ ਕਿਹਾ ਕਿ ਪੀਐਮ ਮੋਦੀ ਲਗਭਗ 300 ਬਾਲ ਕੀਰਤਨੀਆਂ ਦੁਆਰਾ ਕੀਤੇ ਗਏ "ਸ਼ਬਦ ਕੀਰਤਨ" ਵਿੱਚ  (Veer Bal Diwas Programme) ਸ਼ਾਮਲ ਹੋਣਗੇ ਅਤੇ ਲਗਭਗ 3,000 ਬੱਚਿਆਂ ਦੁਆਰਾ 'ਮਾਰਚ-ਪਾਸਟ' ਨੂੰ ਹਰੀ ਝੰਡੀ ਦੇਣਗੇ।

ਇਸ ਦੇ ਨਾਲ ਹੀ ਪੀਐਮ ਮੋਦੀ ਨੇ ਆਪਣੇ ਮਨ ਕੀ ਬਾਤ ਪ੍ਰੋਗਰਾਮ ਵਿੱਚ ਵੀਰ ਬਾਲ ਦਿਵਸ ਦਾ ਵੀ ਜ਼ਿਕਰ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਹੈ। ਇਸ ਮੌਕੇ ਦਿੱਲੀ ਵਿਖੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਦਾ ਸੁਭਾਗ ਪ੍ਰਾਪਤ ਹੋਵੇਗਾ। ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਕੁਰਬਾਨੀ ਨੂੰ ਦੇਸ਼ ਹਮੇਸ਼ਾ ਯਾਦ ਰੱਖੇਗਾ। ਦਰਅਸਲ, ਇਸ ਸਾਲ 9 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਐਲਾਨ ਕੀਤਾ ਸੀ ਕਿ 26 ਦਸੰਬਰ ਨੂੰ ਜ਼ੋਰਾਵਰ ਸਿੰਘ ਅਤੇ ਫਤਿਹ ਸਿੰਘ ਦਾ ਸ਼ਹੀਦੀ ਪੁਰਬ ਮਨਾਇਆ ਜਾਵੇਗਾ। ਸਿੱਖ ਗੁਰੂ ਦੇ ਪੁੱਤਰਾਂ ਨੂੰ 'ਵੀਰ ਬਾਲ ਦਿਵਸ' ਵਜੋਂ ਮਨਾਇਆ ਜਾਵੇਗਾ।

ਇਹ ਵੀ ਪੜ੍ਹੋ: ਲੁਧਿਆਣਾ ਦੇ ਇਕ ਕਬਾੜ ਗੋਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਦੂਜੇ ਪਾਸੇ PM ਨਰਿੰਦਰ ਮੋਦੀ ਨੇ ਲੋਕਾਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ 'ਤੇ ਕਰਵਾਏ ਗਏ ਲੇਖ ਮੁਕਾਬਲੇ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਇਸ ਬਾਰੇ ਜਾਣਕਾਰੀ ਟਵਿੱਟਰ 'ਤੇ ਪੋਸਟ ਕੀਤਾ।  ਇਸ ਪੋਸਟ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਮੈਂ ਸਾਰਿਆਂ ਨੂੰ, ਖਾਸ ਕਰਕੇ ਮੇਰੇ ਨੌਜਵਾਨ ਦੋਸਤਾਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ 'ਤੇ ਲੇਖ ਮੁਕਾਬਲੇ ਵਿੱਚ ਹਿੱਸਾ ਲੈਣ ਦੀ ਤਾਕੀਦ ਕਰਾਂਗਾ। ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਬਹਾਦਰੀ ਨੂੰ ਭਾਰਤ ਸਦਾ ਯਾਦ ਰੱਖੇਗਾ।"

Read More
{}{}