Home >>Punjab

Ferozepur News: ਪੁਲਿਸ ਤੇ ਆਬਕਾਰੀ ਦੀ ਟੀਮ ਨੇ ਸਤਲੁਜ ਦਰਿਆ ਵਿਚੋਂ 32000 ਹਜ਼ਾਰ ਲੀਟਰ ਕੱਚੀ ਸ਼ਰਾਬ ਕੀਤੀ ਬਰਾਮਦ

Ferozepur News: ਫਿਰੋਜ਼ਪੁਰ ਪੁਲਿਸ ਨੇ ਨਾਜਾਇਜ਼ ਸ਼ਰਾਬ ਨੂੰ ਫੜ੍ਹਨ ਲਈ ਵਿੱਢੀ ਮੁਹਿੰਮ ਤਹਿਤ ਸਤਲੁਜ ਦਰਿਆ ਦੇ ਇਲਾਕੇ ਵਿੱਚ 32000 ਹਜ਼ਾਰ ਲੀਟਰ ਕੱਚੀ ਸ਼ਰਾਬ ਬਰਾਮਦ ਕੀਤੀ ਹੈ। 

Advertisement
Ferozepur News: ਪੁਲਿਸ ਤੇ ਆਬਕਾਰੀ ਦੀ ਟੀਮ ਨੇ ਸਤਲੁਜ ਦਰਿਆ ਵਿਚੋਂ 32000 ਹਜ਼ਾਰ ਲੀਟਰ ਕੱਚੀ ਸ਼ਰਾਬ ਕੀਤੀ ਬਰਾਮਦ
Stop
Ravinder Singh|Updated: Mar 25, 2024, 12:19 PM IST

Ferozepur News:  ਫਿਰੋਜ਼ਪੁਰ ਪੁਲਿਸ ਨੇ ਨਾਜਾਇਜ਼ ਸ਼ਰਾਬ ਨੂੰ ਫੜ੍ਹਨ ਲਈ ਵਿੱਢੀ ਮੁਹਿੰਮ ਤਹਿਤ ਸਤਲੁਜ ਦਰਿਆ ਦੇ ਇਲਾਕੇ ਵਿੱਚ 32000 ਹਜ਼ਾਰ ਲੀਟਰ ਕੱਚੀ ਸ਼ਰਾਬ ਬਰਾਮਦ ਕੀਤੀ ਹੈ। ਸੰਗਰੂਰ ਅਤੇ ਸੁਨਾਮ ਵਿੱਚ ਦੇਸੀ ਸ਼ਰਾਬ ਨਾਲ ਮੌਤਾਂ ਤੋਂ ਬਾਅਦ ਪੰਜਾਬ ਪਲਿਸ ਹਰਕਤ ਵਿੱਚ ਆ ਗਈ ਹੈ ਅਤੇ ਨਾਜਾਇਜ਼ ਸ਼ਰਾਬ ਫੜ੍ਹਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੈ।

ਇਹ ਵੀ ਪੜ੍ਹੋ : Holi 2024 News: ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪੀਐਮ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਹੋਲੀ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

ਅੱਜ ਸਵੇਰੇ ਤੜਕੇ ਹੀ ਪੰਜਾਬ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਟੀਮ ਨੇ ਸਾਂਝੀ ਆਪ੍ਰੇਸ਼ਨ ਤਹਿਤ 3200 ਹਜ਼ਾਰ ਲੀਟਰ ਕੱਚੀ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਨੇ ਇਸ ਮੁਹਿੰਮ ਲਈ ਡ੍ਰੋਨ ਦਾ ਵੀ ਇਸਤੇਮਾਲ ਕੀਤਾ ਹੈ।

ਕਾਬਿਲੇਗੌਰ ਹੈ ਕਿ ਬੀਤੇ ਦਿਨ ਸਤਲੁਜ ਦਰਿਆ ਦੇ ਨਾਲ ਲੱਗਦੇ ਮਹਿਤਪੁਰ ਦੇ ਇਲਾਕੇ 'ਚ ਬਰਸਾਤ ਦਰਮਿਆਨ ਜਲੰਧਰ ਦੇਹਾਤ ਪੁਲਿਸ ਤੇ ਜਲੰਧਰ ਆਬਕਾਰੀ ਵਿਭਾਗ ਦੀਆਂ ਟੀਮਾਂ ਨੇ ਛਾਪੇਮਾਰੀ ਕੀਤੀ।

ਪੁਲਿਸ ਨੇ ਮੌਕੇ ਤੋਂ ਕਰੀਬ 4.50 ਲੱਖ ਲੀਟਰ ਲਾਹਣ, 8 ਕਿਲੋ ਡੋਡਾ, ਭੁੱਕੀ ਅਤੇ ਸ਼ਰਾਬ ਦੀਆਂ ਭੱਠੀਆਂ ਬਰਾਮਦ ਕੀਤੀਆਂ ਹਨ। ਹਾਲਾਂਕਿ ਪੁਲਿਸ ਪਾਰਟੀ ਨੂੰ ਦੇਖ ਕੇ ਦੋਸ਼ੀ ਦਰਿਆ ਪਾਰ ਕਰਕੇ ਲੁਧਿਆਣਾ ਵੱਲ ਭੱਜ ਗਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਇੰਨੇ ਬਦਮਾਸ਼ ਸਨ ਕਿ ਉਨ੍ਹਾਂ ਨੇ ਸਤਲੁਜ ਦਰਿਆ ਨੇੜੇ ਵੱਡੇ-ਵੱਡੇ ਟੋਏ ਬਣਾ ਲਏ ਸਨ। ਮੁਲਜ਼ਮ ਇਸ ਵਿੱਚ ਲੱਕੜ ਦੇ ਸਟੈਂਡ ਰੱਖ ਕੇ ਸ਼ਰਾਬ ਬਣਾ ਰਹੇ ਸਨ।

ਸੂਤਰਾਂ ਅਨੁਸਾਰ ਜਲੰਧਰ ਆਬਕਾਰੀ ਵਿਭਾਗ ਨੂੰ ਸਰਕਾਰ ਵੱਲੋਂ ਨਾਜਾਇਜ਼ ਸ਼ਰਾਬ ਸਬੰਧੀ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਸਨ। ਵਿਭਾਗੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਸਤਲੁਜ ਦਰਿਆ ਦੇ ਕੰਢੇ ਨਾਜਾਇਜ਼ ਤੌਰ ਉਤੇ ਸ਼ਰਾਬ ਦੀਆਂ ਭੱਠੀਆਂ ਬਣਾਈਆਂ ਜਾ ਰਹੀਆਂ ਹਨ। ਥਾਣਾ ਜਲੰਧਰ ਦਿਹਾਤੀ ਪੁਲਿਸ ਨੇ ਅੱਜ ਸਵੇਰੇ 6 ਵਜੇ ਸੀਆਈਏ ਦੀ ਮਦਦ ਨਾਲ ਮਹਿਤਪੁਰ ਦੇ ਪਿੰਡ ਵੇਰਾਂ ''ਚ ਛਾਪੇਮਾਰੀ ਕੀਤੀ ਗਈ।

ਪੁਲਿਸ ਪਾਰਟੀ ਦੀਆਂ ਗੱਡੀਆਂ ਨੂੰ ਆਉਂਦੀ ਦੇਖ ਕੇ ਸਾਰੇ ਮੁਲਜ਼ਮ ਸਤਲੁਜ ਦਰਿਆ ਵਿੱਚ ਛਾਲ ਮਾਰ ਕੇ ਲੁਧਿਆਣਾ ਵੱਲ ਭੱਜ ਗਏ। ਟੀਮਾਂ ਨੇ ਮੌਕੇ ਉਤੇ ਪਹੁੰਚ ਕੇ ਦੇਖਿਆ ਤਾਂ ਸ਼ਰਾਬ ਦੀ ਭੰਨਤੋੜ ਸ਼ੁਰੂ ਕਰ ਦਿੱਤੀ ਗਈ ਸੀ ਅਤੇ ਦਰਿਆ ਦੇ ਪਾਣੀ ਤੋਂ ਸ਼ਰਾਬ ਬਣਾਈ ਜਾ ਰਹੀ ਸੀ। ਮੌਕੇ ਉਤੇ ਦਰਜਨ ਦੇ ਕਰੀਬ ਵਿਅਕਤੀ ਕੰਮ ਕਰ ਰਹੇ ਸਨ, ਜੋ ਟੀਮਾਂ ਨੂੰ ਦੇਖ ਕੇ ਫ਼ਰਾਰ ਹੋ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਟੀਮਾਂ ਨੇ ਮੌਕੇ ਤੋਂ ਕਰੀਬ 4.50 ਲੱਖ ਲੀਟਰ ਲਾਹਣ ਤੇ 8 ਕਿਲੋ ਭੁੱਕੀ ਬਰਾਮਦ ਕੀਤੀ ਹੈ। ਪੁਲਿਸ ਨੇ ਉਕਤ ਸਾਮਾਨ ਨੂੰ ਮੌਕੇ ਉਤੇ ਹੀ ਨਸ਼ਟ ਕਰ ਦਿੱਤਾ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਨਸ਼ਟ ਕੀਤੀਆਂ ਗਈਆਂ ਦਵਾਈਆਂ ਦੀ ਬਾਜ਼ਾਰੀ ਕੀਮਤ 2.70 ਕਰੋੜ ਰੁਪਏ ਦੇ ਕਰੀਬ ਸੀ।

ਇਹ ਵੀ ਪੜ੍ਹੋ : Holi Celebrate News: ਹੋਲੀ ਖੇਡਦੇ ਸਮੇਂ ਛੋਟੇ ਬੱਚਿਆਂ ਦਾ ਰੱਖੋ ਖਾਸ ਧਿਆਨ; ਨਹੀਂ ਤਾਂ ਅੱਖਾਂ ਤੇ ਚਮੜੀ ਦਾ ਹੋ ਸਕਦਾ ਨੁਕਸਾਨ

Read More
{}{}