Home >>Punjab

Operation Caso: ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ

Operation Caso: ਪੁਲਿਸ ਟੀਮਾਂ ਨੇ 2460 ਵਿਅਕਤੀਆਂ ਦੀ ਕੀਤੀ ਜਾਮਾਂ ਤਲਾਸ਼ੀ, 180 ਰੇਲਵੇ ਸਟੇਸ਼ਨਾਂ ’ਤੇ ਪਾਰਕ ਗੱਡੀਆਂ ਵੀ ਕੀਤੀਆਂ ਚੈਕ  

Advertisement
Operation Caso: ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ
Stop
Manpreet Singh|Updated: Mar 04, 2024, 07:43 PM IST

Operation Caso: ਪੰਜਾਬ ਪੁਲਿਸ ਵੱਲੋਂ ਲਗਾਤਾਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਕਾਰਵਾਈ ਪੁਲਿਸ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਕੀਤੀ ਗਈ । ਇਹ ਤਲਾਸ਼ੀ ਅਭਿਆਨ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਸਾਰੇ 28 ਪੁਲਿਸ ਜ਼ਿਲ੍ਹਿਆਂ 'ਚ ਇੱਕੋ ਸਮੇਂ ਚਲਾਇਆ ਗਿਆ। ਜਿਸ ਤਹਿਤ ਪੁਲਿਸ ਨੇ ਸਨਿਫਰ ਡਾਗਜ਼ ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ’ਤੇ ਆਉਣ- ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ।

ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ ’ਤੇ ਇਸ ਰਾਜ ਪੱਧਰੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪ੍ਰਤੀ ਰੇਲਵੇ ਸਟੇਸ਼ਨ/ਬੱਸ ਸਟੈਂਡ ’ਤੇ  ਐਸ.ਪੀ. ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਘੱਟੋ-ਘੱਟ ਦੋ ਪੁਲਿਸ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।”

ਇਹ ਵੀ ਪੜ੍ਹੋ: Nri News: ਗੁਰਦਾਸਪੁਰ ਦੇ ਨੌਜਵਾਨ ਦੀ ਜਰਮਨ 'ਚ ਮੌਤ, ਪਾਕਿਸਾਤਨੀ ਮੁੰਡਿਆ ਨਾਲ ਹੋਇਆ ਸੀ ਝਗੜਾ

ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਸ਼ੱਕੀ ਵਿਅਕਤੀਆਂ ਦੀ ਸ਼ਨਾਖ਼ਤ ਕਰਨ ਲਈ ਸੂਬੇ ਭਰ ਵਿੱਚ 3500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ ਲਗਭਗ 450  ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ ਤਾਂ ਜੋ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ 180 ਰੇਲਵੇ ਸਟੇਸ਼ਨਾਂ ’ਤੇ ਕੀਤੇ ਗਏ ਅਪਰੇਸ਼ਨ ਦੌਰਾਨ 2460 ਤੋਂ ਵੱਧ ਲੋਕਾਂ ਦੀ ਜਾਮਾ ਤਲਾਸ਼ੀ ਲਈ ਗਈ। ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਵੱਲੋਂ ਰੇਲਵੇ ਸਟੇਸ਼ਨਾਂ ਦੀ ਪਾਰਕਿੰਗ ਵਿੱਚ ਖੜ੍ਹੇ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ ।

ਇਹ ਵੀ ਪੜ੍ਹੋ: Shannon ਪਾਵਰ ਪ੍ਰੋਜੈਕਟ ਮਾਮਲਾ, ਸੁਪਰੀਮ ਕੋਰਟ ਨੇ ਕੇਂਦਰ ਤੇ ਹਿਮਾਚਲ ਸਰਕਾਰ ਨੂੰ ਜਾਰੀ ਕੀਤਾ ਸੰਮਨ

Read More
{}{}