Home >>Punjab

Punjab Roadways Strike: ਪੀਆਰਟੀਸੀ ਤੇ ਪਨਬੱਸ ਮੁਲਾਜ਼ਮਾਂ ਵੱਲੋਂ ਭਲਕੇ 2 ਘੰਟੇ ਲਈ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

Punjab Roadways Strike: ਪੀਆਰਟੀਸੀ ਤੇ ਪਨਬੱਸ ਮੁਲਾਜ਼ਮਾਂ ਵੱਲੋਂ ਰੋਸ ਵਜੋਂ ਕੱਲ੍ਹ ਨੂੰ 2 ਘੰਟੇ ਲਈ ਪੰਜਾਬ ਦੇ ਬੱਸ ਅੱਡਿਆਂ ਉਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ।

Advertisement
Punjab Roadways Strike: ਪੀਆਰਟੀਸੀ ਤੇ ਪਨਬੱਸ ਮੁਲਾਜ਼ਮਾਂ ਵੱਲੋਂ ਭਲਕੇ 2 ਘੰਟੇ ਲਈ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ
Stop
Ravinder Singh|Updated: Sep 13, 2023, 08:39 PM IST

Punjab Roadways Strike: ਪੀਆਰਟੀਸੀ ਤੇ ਪਨਬੱਸ ਮੁਲਾਜ਼ਮਾਂ ਦੀ ਮੀਟਿੰਗ ਮੁਲਤਵੀ ਹੋ ਗਈ ਹੈ। ਜਾਣਕਾਰੀ ਅਨੁਸਾਰ 14 ਸਤੰਬਰ ਨੂੰ ਨੂੰ ਹੋਣ ਵਾਲੀ ਮੀਟਿੰਗ ਹੁਣ 29 ਸਤੰਬਰ ਹੋਵੇਗੀ। ਰੋਸ ਵਜੋਂ ਪਨਬੱਸ/ਪੀਆਰਟੀਸੀ ਯੂਨੀਅਨ ਵੱਲੋਂ ਕੱਲ੍ਹ ਨੂੰ 2 ਘੰਟੇ ਲਈ ਪੰਜਾਬ ਦੇ ਬੱਸ ਅੱਡਿਆਂ ਉਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਪੰਜਾਬ ਰੋਡਵੇਜ ਤੇ ਪਨਬੱਸ ਕਰਮਚਾਰੀਆਂ ਨੇ ਲੁਧਿਆਣਾ ਵਿੱਚ ਗੇਟ ਰੈਲੀ ਕਰਕੇ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ। ਇਸ ਮੌਕੇ ਮੁਲਾਜ਼ਮਾਂ ਨੇ ਸਰਕਾਰ ਵੱਲੋਂ ਲਗਾਏ ਗਏ ਐਮਸਾ ਦਾ ਵੀ ਵਿਰੋਧ ਕੀਤਾ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਆਊਟਸੋਰਸਿੰਗ ਉਪਰ ਮੁਲਾਜ਼ਮਾਂ ਦੀ ਭਰਤੀ ਕਰਨ ਦੀ ਪ੍ਰਕਿਰਿਆ ਗ਼ੈਰ ਵਾਜਿਬ ਹੈ।

ਕਾਬਿਲੇਗੌਰ ਹੈ ਕਿ ਬੀਤੇ ਦਿਨ ਲੁਧਿਆਣਾ ਦੇ ਬੱਸ ਅੱਡੇ ਉਤੇ ਸਥਿਤ ਪੰਜਾਬ ਰੋਡਵੇਜ ਪਨਬੱਸ ਕਰਮਚਾਰੀਆਂ ਨੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਸੀ ਤੇ ਗੇਟ ਰੈਲੀ ਦੌਰਾਨ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਆਊਟਸੋਰਸਿੰਗ ਉਤੇ ਕਰਮਚਾਰੀਆਂ ਨੂੰ ਭਰਤੀ ਕਰਨ ਉਤੇ ਮਨਾਹੀ ਦਿੱਤੀ ਗਈ ਸੀ ਪਰ ਫਿਰ ਵੀ ਮੁਲਾਜ਼ਮਾਂ ਦੀ ਭਰਤੀ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਸੀ ਕਿ ਉਹ ਐਮਸਾ ਦਾ ਵੀ ਵਿਰੋਧ ਕਰਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਸੀ ਕਿ 14 ਸਤੰਬਰ ਨੂੰ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੀ ਮੁਲਾਕਾਤ ਹੈ ਜੇਕਰ ਉਸ ਵਿੱਚ ਵੀ ਹੱਲ ਨਹੀਂ ਹੋਇਆ ਤਾਂ ਉਹ ਪ੍ਰਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕਰਨਗੇ।
ਯੂਨੀਅਨ ਆਗੂਆਂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਇਹ ਚਿਤਾਵਨੀ ਇਸ ਲਈ ਦੇਣੀ ਪਈ ਕਿਉਂਕਿ ਇਸ ਤੋਂ ਪਹਿਲਾਂ ਸਰਕਾਰ 3-4 ਵਾਰ ਮੀਟਿੰਗ ਦਾ ਵਾਅਦਾ ਕਰਕੇ ਰੱਦ ਕਰ ਚੁੱਕੇ ਹਨ। ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਸ ਵਾਰ ਵੀ ਅਜਿਹਾ ਕੁਝ ਕੀਤਾ ਤਾਂ ਉਹ ਪੂਰੇ ਪੰਜਾਬ ਵਿੱਚ ਚੱਕਾ ਜਾਮ ਕਰਨਗੇ।

ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਦਲਜੀਤ ਸਿੰਘ ਜੱਲੇਵਾਲਾ ਨੇ ਦੱਸਿਆ ਸੀ ਕਿ ਯੂਨੀਅਨ ਵੱਲੋਂ ਆਜ਼ਾਦੀ ਦਿਵਸ ਮੌਕੇ ਪਟਿਆਲਾ ਵਿੱਚ ਮੁੱਖ ਮੰਤਰੀ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਬਣਾਇਆ ਗਿਆ ਸੀ ਪਰ ਪ੍ਰਸ਼ਾਸਨ ਨੇ ਮੁੱਖ ਮੰਤਰੀ ਨਾਲ ਗੱਲ ਕਰਕੇ ਉਨ੍ਹਾਂ ਨੂੰ 25 ਅਗਸਤ ਨੂੰ ਮੀਟਿੰਗ ਦਾ ਸਮਾਂ ਦੇ ਦਿੱਤਾ ਸੀ ਪਰ ਇਹ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਸੀ।

ਇਹ ਵੀ ਪੜ੍ਹੋ : Rajasthan Accident News: ਰਾਜਸਥਾਨ 'ਚ ਵਾਪਰਿਆ ਸੜਕ ਹਾਦਸਾ- ਟਰੱਕ ਦੀ ਬੱਸ ਨਾਲ ਹੋਈ ਟੱਕਰ, 11 ਲੋਕਾਂ ਦੀ ਮੌਤ, 20 ਜ਼ਖਮੀ

 

Read More
{}{}