Home >>Punjab

Punjab News: ਬਿਜਲੀ ਦਾ ਕਰੰਟ ਲੱਗਣ ਕਾਰਨ 22 ਸਾਲਾਂ ਨੌਜਵਾਨ ਦੀ ਹੋਈ ਮੌਤ

Punjab News: ਉੱਥੇ ਹੀ ਸਿਵਲ ਹਸਪਤਾਲ ਬਟਾਲਾ ਦੇ ਡਿਊਟੀ ਡਾਕਟਰ ਸਵਾਤੀ ਨੇ ਦੱਸਿਆ ਕਿ ਬਲਦੇਵ ਸਿੰਘ ਜਿਸਨੂੰ ਕਰੰਟ ਲੱਗਿਆ ਸੀ ਜਿਸਨੂੰ ਇਲਾਜ ਲਈ ਪਰਿਵਾਰ ਵਲੋਂ ਲਿਆਂਦਾ ਗਿਆ ਸੀ ਪਰ ਉਕਤ ਨੌਜਵਾਨ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ।  

Advertisement
Punjab News: ਬਿਜਲੀ ਦਾ ਕਰੰਟ ਲੱਗਣ ਕਾਰਨ 22 ਸਾਲਾਂ ਨੌਜਵਾਨ ਦੀ ਹੋਈ ਮੌਤ
Stop
Zee News Desk|Updated: Oct 11, 2023, 04:16 PM IST

Punjab News: ਬਟਾਲਾ ਦੇ ਨਜ਼ਦੀਕੀ ਪਿੰਡ ਹਰਸੀਆਂ ਦੇ ਰਹਿਣ ਵਾਲੇ ਬਲਦੇਵ ਸਿੰਘ ਨਾਮਕ 22 ਸਾਲਾਂ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪਰਿਵਾਰ ਵੱਲੋਂ ਬਲਦੇਵ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਦਾ ਰੋ- ਰੋ ਕੇ ਬੁਰਾ ਹਾਲ ਹੋਇਆ।

ਉੱਥੇ ਹੀ ਮ੍ਰਿਤਕ ਨੌਜਵਾਨ ਬਲਦੇਵ ਸਿੰਘ ਦੇ ਪਿਤਾ ਜੋਗਿੰਦਰ ਸਿੰਘ ਅਤੇ ਦੋਸਤ ਵਰਿਆਮ ਸਿੰਘ ਨੇ ਦੱਸਿਆ ਕਿ ਬਲਦੇਵ ਆਪਣੇ ਘਰੋਂ ਮਜ਼ਦੂਰੀ ਕਰਨ ਲਈ ਬਟਾਲਾ ਲਈ ਨਿਕਲਿਆ ਸੀ ਜਿੱਥੇ ਨਵੀਂ ਬਣ ਰਹੀ ਬਿਲਡਿੰਗ ਵਿੱਚ ਕੰਮ ਕਰਦੇ ਸਮੇਂ ਬਿਜਲੀ ਦੀ ਤਾਰ ਤੋਂ ਕਰੰਟ ਲੱਗਣ ਕਾਰਨ ਬਲਦੇਵ ਬੇਹੋਸ਼ ਹੋ ਗਿਆ ਅਤੇ ਜਦੋਂ ਉਸਨੂੰ ਸਿਵਲ ਹਸਪਤਾਲ ਬਟਾਲਾ ਇਲਾਜ ਲਈ ਲਿਆਂਦਾ ਗਿਆ।  ਡਾਕਟਰ ਨੇ ਜਾਂਚ ਕਰਨ ਤੋਂ ਬਾਅਦ ਦੱਸਿਆ ਕਿ ਬਲਦੇਵ ਸਿੰਘ ਦੀ ਮੌਤ ਹੋ ਚੁੱਕੀ ਹੈ ਮ੍ਰਿਤਕ ਬਲਦੇਵ ਸਿੰਘ ਅਜੇ ਕੁਵਾਰਾ ਸੀ ਅਤੇ ਪਰਿਵਾਰ ਦੇ ਲਈ ਮਜ਼ਦੂਰੀ ਦਾ ਕੰਮ ਕਰਦਾ ਸੀ।

ਇਹ ਵੀ ਪੜ੍ਹੋ: Ludhiana News: ਲੁਧਿਆਣਾ ਵੇਰਕਾ ਦੇ ਬਾਹਰ ਹੋ ਰਿਹਾ ਪ੍ਰਦਰਸ਼ਨ, ਜੀ ਐਮ ਨੇ ਕਿਹਾ- ਸਰਕਾਰੀ ਅਦਾਰੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼

ਉੱਥੇ ਹੀ ਸਿਵਲ ਹਸਪਤਾਲ ਬਟਾਲਾ ਦੇ ਡਿਊਟੀ ਡਾਕਟਰ ਸਵਾਤੀ ਨੇ ਦੱਸਿਆ ਕਿ ਬਲਦੇਵ ਸਿੰਘ ਜਿਸਨੂੰ ਕਰੰਟ ਲੱਗਿਆ ਸੀ ਜਿਸਨੂੰ ਇਲਾਜ ਲਈ ਪਰਿਵਾਰ ਵਲੋਂ ਲਿਆਂਦਾ ਗਿਆ ਸੀ ਪਰ ਉਕਤ ਨੌਜਵਾਨ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ।

(ਬਟਾਲਾ ਤੋਂ ਭੋਪਾਲ਼ ਸਿੰਘ ਦੀ ਰਿਪੋਰਟ) 

Read More
{}{}