Home >>Punjab

Punjab Farmers Protest News: ਕਿਸਾਨ ਜਥੇਬੰਦੀਆਂ ਦੇ ਚੰਡੀਗੜ੍ਹ ਵੱਲ ਕੂਚ ਨੂੰ ਲੈ ਕੇ ਅਜ਼ੀਜ਼ਪੁਰ ਟੋਲ ਪਲਾਜ਼ਾ ’ਤੇ ਪੁਲਿਸ ਤਾਇਨਾਤ

Punjab Farmers Protest News: ਕਿਸਾਨਾਂ ਨੂੰ ਚੰਡੀਗੜ੍ਹ ਵੱਲ ਜਾਣ ਤੋਂ ਰੋਕਣ ਲਈ ਰਾਜਪੁਰਾ, ਸ਼ੰਭੂ ਬੈਰੀਅਰ, ਸੈਲ ਟੈਕਸ ਬਨੂੜ ਅਤੇ ਟੋਲ ਪਲਾਜ਼ਾ ਅਜ਼ੀਜ਼ਪੁਰ ਵਿਖੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ ਹਾਲਾਂਕਿ ਕਿਸਾਨ ਜਥੇਬੰਦੀਆਂ ਰਾਜਪੁਰਾ ਨਹੀਂ ਪੁੱਜੀਆਂ।  

Advertisement
Punjab Farmers Protest News: ਕਿਸਾਨ ਜਥੇਬੰਦੀਆਂ ਦੇ ਚੰਡੀਗੜ੍ਹ ਵੱਲ ਕੂਚ ਨੂੰ ਲੈ ਕੇ ਅਜ਼ੀਜ਼ਪੁਰ ਟੋਲ ਪਲਾਜ਼ਾ ’ਤੇ ਪੁਲਿਸ ਤਾਇਨਾਤ
Stop
Riya Bawa|Updated: Aug 23, 2023, 01:49 PM IST

Punjab Farmers Protest News: ਬਨੂੜ ਕਿਸਾਨ ਜਥੇਬੰਦੀਆਂ ਦੇ ਚੰਡੀਗੜ੍ਹ ਵੱਲ ਮਾਰਚ ਨੂੰ ਲੈ ਕੇ ਅੱਜ ਵੀ ਟੋਲ ਪਲਾਜ਼ਾ ਅਜ਼ੀਜ਼ਪੁਰ ’ਤੇ ਪੁਲਿਸ ਫੋਰਸ ਤਾਇਨਾਤ ਹੈ। ਵਰਨਣਯੋਗ ਹੈ ਕਿ ਪਿਛਲੇ ਦਿਨੀਂ ਕਿਸਾਨਾਂ ਦੇ ਧੜਿਆਂ ਤੋਂ ਬਚਾਅ ਲਈ ਚੰਡੀਗੜ੍ਹ ਵੱਲ ਮਾਰਚ ਕੀਤਾ ਜਾਣਾ ਸੀ। 

ਕਿਸਾਨਾਂ ਨੂੰ ਚੰਡੀਗੜ੍ਹ ਵੱਲ ਜਾਣ ਤੋਂ ਰੋਕਣ ਲਈ ਰਾਜਪੁਰਾ, ਸ਼ੰਭੂ ਬੈਰੀਅਰ, ਸੈਲ ਟੈਕਸ ਬਨੂੜ ਅਤੇ ਟੋਲ ਪਲਾਜ਼ਾ ਅਜ਼ੀਜ਼ਪੁਰ ਵਿਖੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ ਹਾਲਾਂਕਿ ਕਿਸਾਨ ਜਥੇਬੰਦੀਆਂ ਰਾਜਪੁਰਾ ਨਹੀਂ ਪੁੱਜੀਆਂ। ਅੱਜ ਵੀ ਭਾਰੀ ਮੀਂਹ ਦੌਰਾਨ ਟੋਲ ਪਲਾਜ਼ਾ ਅਜ਼ੀਜ਼ਪੁਰ ਦੇ ਉੱਪਰ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Gurdaspur News: ਗੁਰਦਾਸਪੁਰ ਵਿੱਚ SBI ਸੇਵਾ ਕੇਂਦਰ 'ਚ ਪਿਸਤੌਲ ਦੀ ਨੋਕ 'ਤੇ ਲੁੱਟ, CCTV ਕੈਮਰੇ 'ਚ ਕੈਦ

ਦਰਅਸਲ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਸਮੇਤ ਹੋਰ ਮੰਗਾਂ ਨੂੰ ਲੈ ਕੇ 85 ਦੇ ਕਰੀਬ ਕਿਸਾਨ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲਿਆ ਹੈ। ਫਿਲਹਾਲ ਕਿਸਾਨ ਆਗੂਆਂ ਨੇ ਚੰਡੀਗੜ੍ਹ ਵੱਲ ਜਾਣ ਦਾ ਫੈਸਲਾ ਟਾਲ ਦਿੱਤਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਮੀਟਿੰਗ ਤੋਂ ਬਾਅਦ ਕੋਈ ਫੈਸਲਾ ਲੈਣਗੇ।

ਅੰਮ੍ਰਿਤਸਰ, ਜਲੰਧਰ ਤੇ ਤਰਨਤਾਰਨ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਟੋਲ ਪਲਾਜ਼ਿਆਂ ’ਤੇ ਕਿਸਾਨ (Punjab Farmers Protest) ਬੈਠੇ ਹਨ। ਦੂਜੇ ਪਾਸੇ ਮੋਗਾ ਅਤੇ ਸੰਗਰੂਰ ਵਿੱਚ ਲੌਂਗੋਵਾਲ ਥਾਣੇ ਦੇ ਬਾਹਰ ਪੱਕੇ ਮੋਰਚੇ ਲਾਏ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਹੁਣ ਪਹਿਲੀ ਮੰਗ ਉਨ੍ਹਾਂ ਦੇ ਆਗੂਆਂ ਨੂੰ ਛੱਡਣ ਦੀ ਹੈ। ਇਸ ਤੋਂ ਬਾਅਦ 16 ਤੋਂ ਵੱਧ ਜ਼ਿਲ੍ਹਿਆਂ ਵਿੱਚ ਕਿਸਾਨਾਂ ਦੀਆਂ ਫ਼ਸਲਾਂ ਹੜ੍ਹਾਂ ਕਾਰਨ ਤਬਾਹ ਹੋ ਗਈਆਂ ਹਨ ਜਿਸ ਲਈ ਕਿਸਾਨ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕਰ ਰਹੇ ਹਨ। 

ਇਸ ਤੋਂ ਇਲਾਵਾ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲ ਲਟਕਦੀਆਂ ਮੰਗਾਂ ਨੂੰ ਲੈ ਕੇ ਵੀ ਇਹ ਪ੍ਰਦਰਸ਼ਨ  (Punjab Farmers Protest) ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣੇਗੀ, ਉਦੋਂ ਤੱਕ ਇਹ ਧਰਨਾ ਜਾਰੀ ਰਹੇਗਾ।

ਇਹ ਵੀ ਪੜ੍ਹੋ: Punjab News: ਖੰਨਾ 'ਚ ਤੇਜ਼ ਰਫ਼ਤਾਰ ਮਹਿੰਦਰਾ ਪਿਕਅੱਪ ਨੇ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
 

ਹਰਿਆਣਾ ਦੇ ਕਿਸਾਨ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਲਈ ਚੰਡੀਗੜ੍ਹ ਵੱਲ ਮਾਰਚ ਕਰ ਰਹੇ ਹਨ। ਇਸ ਕਾਰਨ ਅੰਬਾਲਾ ਦੇ ਸ਼ੰਭੂ ਸਰਹੱਦ 'ਤੇ ਮੰਗਲਵਾਰ ਸਵੇਰ ਤੋਂ ਹੀ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।

Read More
{}{}