Home >>Punjab

ਕੈਨੇਡਾ ਵਿੱਚ ਪੜ੍ਹਾਈ ਲਈ ਗਏ ਪੰਜਾਬ ਦੇ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਅਰਸ਼ਦੀਪ ਦੀ ਮੌਤ ਦੀ ਖ਼ਬਰ ਸੁਣ ਕੇ ਉਸੇ ਦੇ ਪਰਿਵਾਰਕ ਮੈਂਬਰਾਂ ਵਿੱਚ ਸੋਗ ਦੀ ਲਹਿਰ ਹੈ ਕਿਉਂਕਿ ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।    

Advertisement
ਕੈਨੇਡਾ ਵਿੱਚ ਪੜ੍ਹਾਈ ਲਈ ਗਏ ਪੰਜਾਬ ਦੇ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
Stop
Zee Media Bureau|Updated: Nov 23, 2022, 12:22 PM IST

Punjab based Arshadeep died in Canada: ਕੈਨੇਡਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਫਿਰੋਜ਼ਪੁਰ ਦੇ ਪਿੰਡ ਕੋਟ ਕਰੋੜ ਦੇ ਰਹਿਣ ਵਾਲੇ ਇੱਕ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਇਸ ਖ਼ਬਰ ਤੋਂ ਬਾਅਦ ਉਸਦੇ ਘਰ ਵਿੱਚ ਸੋਗ ਦਾ ਮਾਹੌਲ ਹੈ।  

ਇਸ ਮੁੰਡੇ ਦੀ ਪਛਾਣ Arshadeep ਵਜੋਂ ਹੋਈ ਹੈ ਜੋ Punjab ਦੇ ਫਿਰੋਜ਼ਪੁਰ ਜਿਲ੍ਹੇ ਦੇ ਪਿੰਡ ਕੋਟ ਕਰੋੜ ਦਾ ਰਹਿਣ ਵਾਲਾ ਸੀ। 22 ਸਾਲਾਂ ਨੌਜਵਾਨ ਦੀ Canada ਵਿੱਚ ਮੌਤ ਦੀ ਖ਼ਬਰ ਸੁਣ ਨਾ ਸਿਰਫ਼ ਉਸਦੇ ਪਰਿਵਾਰਕ ਮੈਂਬਰਾਂ ਵਿੱਚ ਸਗੋਂ ਉਸਦੇ ਪਿੰਡ ਵਾਸੀਆਂ ਵਿੱਚ ਵੀ ਸੋਗ ਦੀ ਲਹਿਰ ਹੈ।  

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ 2021 ਵਿੱਚ ਕਨੇਡਾ ਵਿਖੇ ਪੜ੍ਹਾਈ ਕਰਨ ਲਈ ਗਿਆ ਸੀ। ਉਹ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਰਹਿੰਦਾ ਸੀ ਅਤੇ ਹਾਰਟ ਅਟੈਕ ਆਉਣ ਕਾਰਨ ਉਸਦੀ ਮੌਤ ਹੋ ਗਈ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਰਸ਼ਦੀਪ ਦੇ ਪਿਤਾ ਨੇ ਦੱਸਿਆ ਕਿ ਅਰਸ਼ਦੀਪ 2021 ਵਿੱਚ ਪੜ੍ਹਾਈ ਕਰਨ ਲਈ ਕਨੇਡਾ ਦੇ ਸ਼ਹਿਰ ਸਰੀ ਵਿੱਚ ਗਿਆ ਸੀ ਅਤੇ ਲੰਘੇ ਵੀਰਵਾਰ 18 ਨਵੰਬਰ 2022 ਨੂੰ ਉਸਦੀ ਹਾਰਟ ਅਟੈਕ ਕਾਰਨ ਮੌਤ ਹੋ ਗਈ। 

ਹੋਰ ਪੜ੍ਹੋ: ਸੋਸ਼ਲ ਮੀਡੀਆ 'ਤੇ ਹਥਿਆਰਾਂ ਨਾਲ ਤਸਵੀਰ ਸਾਂਝੀ ਕਰਨ 'ਤੇ 'ਪ੍ਰਧਾਨ ਮੰਤਰੀ ਬਾਜੇ ਕੇ' 'ਤੇ ਪਰਚਾ ਦਰਜ

ਦੱਸ ਦਈਏ ਕਿ ਅਰਸ਼ਦੀਪ ਮਾਪਿਆਂ ਦਾ ਇਕਲੌਤਾ ਪੁੱਤ ਸੀ ਜਿਸਦੀ ਮ੍ਰਿਤਕ ਦੇਹ ਨੂੰ ਪੰਜਾਬ ਵਾਪਸ ਭੇਜਣ ਲਈ ਗੋਫੰਡ ਨਾਂ ਦੇ ਪੇਜ ਦੀ ਸਹਾਇਤਾ ਲਈ ਪ੍ਰਬੰਧ ਵੀ ਕੀਤਾ ਗਿਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਹਾਲ ਹੀ ਵਿੱਚ ਅਰਸ਼ਦੀਪ ਦੇ ਇੱਕ ਦੋਸਤ ਦੀ ਕੈਨੇਡਾ ਵਿੱਚ ਹੀ ਮੌਤ ਹੋ ਗਈ ਸੀ ਜਿਸ ਦਾ ਸਦਮਾ ਅਰਸ਼ਦੀਪ ਬਰਦਾਸ਼ਤ ਨਹੀਂ ਕਰ ਸਕਿਆ। ਇਸ ਤੋਂ ਬਾਅਦ 18 ਨਵੰਬਰ ਨੂੰ ਅਰਸ਼ਦੀਪ ਨੂੰ ਹਾਰਟ ਅਟੈਕ ਆਇਆ ਜਿਸ ਕਰਕੇ ਉਨ੍ਹਾਂ ਦੀ ਮੌਤ ਹੋ ਗਈ।

ਹੋਰ ਪੜ੍ਹੋ: ਸਤੇਂਦਰ ਜੈਨ ਨੂੰ ਤਿਹਾੜ ਜੇਲ ਵਿੱਚ ਮਸਾਜ ਦੇਣ ਵਾਲਾ 'ਜਬਰ ਜਨਾਹ' ਦਾ ਮੁਲਜ਼ਮ

Read More
{}{}