Home >>Punjab

SYL Canal Issue: ਪੰਜਾਬ ਭਾਜਪਾ ਪ੍ਰਧਾਨ ਦਾ ਵੱਡਾ ਬਿਆਨ, ਕਿਹਾ "ਪੰਜਾਬ ਕੋਲ ਕਿਸੇ ਨੂੰ ਦੇਣ ਲਈ ਪਾਣੀ ਨਹੀਂ"

ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਇਹ ਵੀ ਕਿਹਾ ਗਿਆ ਕਿ ਪੰਜਾਬ ਦੀ ਲਾਅ ਐਂਡ ਆਰਡਰ ਦੀ ਸਥਿਤੀ ਖ਼ਰਾਬ ਹੋ ਚੁੱਕੀ ਹੈ ਕਿਉਂਕਿ ਅੱਜ ਦੇ ਸਮੇਂ ਵਿੱਚ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। 

Advertisement
SYL Canal Issue: ਪੰਜਾਬ ਭਾਜਪਾ ਪ੍ਰਧਾਨ ਦਾ ਵੱਡਾ ਬਿਆਨ, ਕਿਹਾ "ਪੰਜਾਬ ਕੋਲ ਕਿਸੇ ਨੂੰ ਦੇਣ ਲਈ ਪਾਣੀ ਨਹੀਂ"
Stop
Rajan Nath|Updated: Jan 23, 2023, 04:40 PM IST

Punjab BJP President Ashwani Sharma on SYL Canal Issue news: ਹਾਲ ਹੀ ਵਿੱਚ ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ਵਿੱਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਕਾਰ ਮੀਟਿੰਗ ਹੋਈ ਸੀ ਜੋ ਕਿ ਬੇਸਿੱਟਾ ਰਹੀ ਸੀ। ਇਸ ਕਰਕੇ ਲੋਕ ਇਸ ਮੁੱਦੇ 'ਤੇ ਕੇਂਦਰ ਦਾ ਸਟੈਂਡ ਜਾਨਣਾ ਚਾਹੁੰਦੇ ਸਨ। ਇਸ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ "ਪੰਜਾਬ ਕੋਲ ਕਿਸੇ ਨੂੰ ਦੇਣ ਲਈ ਪਾਣੀ ਨਹੀਂ ਹੈ।"

ਦੱਸ ਦਈਏ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਪ੍ਰੈਸ ਕਾਂਨਫਰੰਸ ਦੌਰਾਨ ਕਈ ਗੱਲਾਂ ਕੀਤੀਆਂ ਗਈਆਂ ਅਤੇ ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਪਾਣੀ ਨਹੀਂ ਹੈ। 

ਹਾਲ ਹੀ ਵਿੱਚ ਪੰਜਾਬ ਭਾਜਪਾ ਦੀ ਕਾਰਜਕਾਰਨੀ ਬੈਠਕ ਹੋਈ ਅਤੇ ਇਸ ਵਿੱਚ ਭਾਜਪਾ ਦੇ ਢਾਂਚੇ ਨੂੰ ਮਜਬੂਤ ਕਰਨ ਲਈ ਇੱਕ ਪਲੈਨ ਤਿਆਰ ਕੀਤਾ ਗਿਆ। ਇਸ ਦੌਰਾਨ ਰਾਜਨੀਤੀਕ ਪ੍ਰਸਤਾਵ ਨੂੰ ਲੈ ਕੇ ਲੰਮੇ ਸਮੇਂ ਤੱਕ ਚਰਚਾ ਹੋਈ। 

ਇਸਦੇ ਨਾਲ ਹੀ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਇਹ ਵੀ ਕਿਹਾ ਗਿਆ ਕਿ ਪੰਜਾਬ ਦੀ ਲਾਅ ਐਂਡ ਆਰਡਰ ਦੀ ਸਥਿਤੀ ਖ਼ਰਾਬ ਹੋ ਚੁੱਕੀ ਹੈ ਕਿਉਂਕਿ ਅੱਜ ਦੇ ਸਮੇਂ ਵਿੱਚ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। 

ਅਸ਼ਵਨੀ ਸ਼ਰਮਾ ਨੇ ਇਹ ਵੀ ਕਿਹਾ ਕਿ ਨਸ਼ਾ ਇੱਕ ਸਮਾਜਿਕ ਮੁੱਦਾ ਹੈ ਅਤੇ ਭਾਜਪਾ ਇਸ 'ਤੇ ਵਿਆਪਕ ਅਭਿਆਨ ਚਲਾਉਣ ਜਾ ਰਿਹਾ ਹੈ। ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ 'ਤੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਹ ਇੱਕ ਕਾਨੂੰਨੀ ਪ੍ਰਕਿਰਿਆ ਹੈ ਅਤੇ ਉਸ 'ਤੇ ਕਾਨੂੰਨ ਕੰਮ ਕਰ ਰਿਹਾ ਹੈ। 

ਇਹ ਵਾ ਪੜ੍ਹੋ: SYL canal issue: ਐਸਵਾਈਐਲ ਮੁੱਦੇ 'ਤੇ ਪੰਜਾਬ ਤੇ ਹਰਿਆਣਾ ਵਿਚਕਾਰ ਹੋਈ ਮੀਟਿੰਗ ਰਹੀ ਬੇਸਿੱਟਾ

26 ਜਨਵਰੀ 2023 ਯਾਨੀ ਗਣਤੰਤਰ ਦਿਵਸ ਲਈ ਪੰਜਾਬ ਦੀ ਝਾਕੀ ਨੂੰ ਮੰਨਜ਼ੂਰੀ ਨਾ ਮਿਲਣ ਤੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਵਿੱਚ ਪੰਜਾਬ ਸਰਕਾਰ ਦੀ ਕੋਈ ਕਮੀ ਹੋਵੇਗੀ, ਕੋਈ ਕਾਗਜ਼ ਪੱਤਰ ਪੂਰਾ ਨਹੀਂ ਦਿੱਤਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨੂੰ ਮਾਨ ਸਰਕਾਰ ਨੇ ਸੀਰੀਅਸ ਨਹੀਂ ਲਿਆ ਹੋਵੇਗਾ, ਜਿਸ ਕਰਕੇ ਮੰਨਜ਼ੂਰੀ ਨਹੀਂ ਮਿਲ ਪਾਈ। 

ਇਸਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਾਗਵੰਤ ਮਾਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ "ਮਾਨ ਸਾਹਿਬ ਪਹਿਲਾਂ ਪੰਜਾਬੀਆਂ ਨੂੰ ਤਾਂ ਰੋਕ ਲੈਣ ਜੋ ਪੰਜਾਬ ਛੱਡ ਕੇ ਯੂਪੀ ਜਾ ਰਹੇ ਹਨ, ਮਹਾਰਾਸ਼ਟਰਾ ਚ ਬਾਅਦ ਵਿੱਚ ਜਾ ਕੇ ਇਨਵੈਸਟਰ ਨੂੰ ਬੁਲਾਉਣ।"

ਇਹ ਵਾ ਪੜ੍ਹੋ: SYL ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਟਲੀ ਸੁਣਵਾਈ, ਹੁਣ 2 ਮਹੀਨੇ ਬਾਅਦ ਹੋਵੇਗੀ ਸੁਣਵਾਈ

(For more news apart from Punjab BJP President Ashwani Sharma's reaction on SYL Canal isue, stay tuned to Zee PHH)

Read More
{}{}