Home >>Punjab

Breaking News: ਅੱਜ ਤੋਂ ਮੁੜ ਸ਼ੁਰੂ ਹੋਈ 108 ਐਂਬੂਲੈਂਸ ਸੇਵਾ, ਸਰਕਾਰ ਨਾਲ ਹੋਇਆ ਸਮਝੌਤਾ

108 Ambulance Personnel Continues In Punjab: ਹੁਣ ਫਿਰ ਤੋਂ 108 ਐਂਬੂਲੈਂਸ ਦੀ ਸੇਵਾ ਸ਼ੁਰੂ ਹੋ ਜਾਵੇਗੀ। ਕਿਹਾ ਜਾ ਰਿਹਾ ਹੈ ਕਿ ਸਰਕਾਰ ਨਾਲ ਸਮਝੌਤਾ ਹੋ ਗਿਆ ਹੈ। 

Advertisement
Breaking News: ਅੱਜ ਤੋਂ ਮੁੜ ਸ਼ੁਰੂ ਹੋਈ 108 ਐਂਬੂਲੈਂਸ ਸੇਵਾ, ਸਰਕਾਰ ਨਾਲ ਹੋਇਆ ਸਮਝੌਤਾ
Stop
Riya Bawa|Updated: Jan 19, 2023, 10:24 AM IST

108 Ambulance Personnel Continues In Punjab: ਲਾਡੋਵਾਲ ਟੋਲ ਪਲਾਜ਼ਾ 'ਤੇ ਪਿਛਲੇ 7 ਦਿਨਾਂ ਤੋਂ ਚੱਲ ਰਹੀ 108 ਐਂਬੂਲੈਂਸ ਚਾਲਕਾਂ ਦੀ ਹੜਤਾਲ ਸਬੰਧੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਐਂਬੂਲੈਂਸ ਐਸੋਸੀਏਸ਼ਨ ਨੇ ਹੜਤਾਲ ਖ਼ਤਮ ਕਰ ਦਿੱਤੀ ਹੈ। ਹੁਣ ਮੁੜ ਤੋਂ ਅੱਜ 108 ਐਂਬੂਲੈਂਸ ਦੀ ਸੇਵਾ ਸ਼ੁਰੂ ਹੋ ਗਈ ਹੈ।  ਬੀਤੇ ਦਿਨੀ ਪੰਜਾਬ ਸਰਕਾਰ ਨਾਲ ਮੀਟਿੰਗ ਵਿਚ ਕਿਹਾ ਜਾ ਰਿਹਾ ਹੈ ਕਿ ਐਸੋਸੀਏਸ਼ਨ ਦਾ ਸਰਕਾਰ ਨਾਲ ਸਮਝੌਤਾ ਹੋ ਗਿਆ ਹੈ। ਹੁਣ 108 ਦੀ ਸੇਵਾ ਸਵੇਰ ਤੋਂ ਸ਼ੁਰੂ ਹੋ ਗਈ ਹੈ। 

ਇਸ ਦੇ ਨਾਲ ਹੀ ਅਹਿਮ ਗੱਲ ਹੈ ਕਿ ਬੀਤੇ ਦਿਨੀ ਐਂਬੂਲੈਂਸ ਐਸੋਸੀਏਸ਼ਨ ਦੀ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਹੋਈ ਸੀ। ਇਸ ਦੌਰਾਨ ਸਰਕਾਰ ਨੇ 4 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਹੈ।  ਦੱਸ ਦੇਈਏ ਕਿ ਪਿਛਲੇ 7 ਦਿਨਾਂ ਤੋਂ 108 ਐਂਬੂਲੈਂਸ ਦੇ ਡਰਾਈਵਰ (108 ambulance employees strike) ਆਪਣੀਆਂ ਮੰਗਾਂ ਨੂੰ ਲੈ ਕੇ ਲਾਡੋਵਾਲ ਟੋਲ ਪਲਾਜ਼ਾ 'ਤੇ ਪੰਜਾਬ ਸਰਕਾਰ ਖਿਲਾਫ ਧਰਨੇ 'ਤੇ ਬੈਠੇ ਹਨ। ਪੰਜਾਬ ਦੀਆਂ ਸਾਰੀਆਂ 325 ਐਂਬੂਲੈਂਸਾਂ ਵੀ ਉਥੇ ਹੀ ਤਾਇਨਾਤ ਸਨ। 

ਦੱਸਣਯੋਗ ਹੈ ਕਿ ਇਹ ਮੀਟਿੰਗ ਦੇਰ ਸ਼ਾਮ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ  ਹੈ। ਇਸ ਮੀਟਿੰਗ ਵਿੱਚ ਐਂਬੂਲੈਂਸ (108 Ambulance Personnel Continues In Punjab) ਦੀ ਸੇਵਾ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਸੀ। ਇਸ ਦੌਰਾਨ ਮੰਤਰੀ ਨੇ ਅਹੁਦੇਦਾਰਾਂ ਨੂੰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਗਿਆ। ਇਨ੍ਹਾਂ ਮੰਗਾਂ ਵਿਚ ਕਿਹਾ ਜਾ ਰਿਹਾ ਹੈ ਕਿ ਮੁਲਾਜ਼ਮਾਂ ਦੀ ਤਨਖਾਹ ਵਧਾਉਣਾ, ਬਰਖਾਸਤ ਐਂਬੂਲੈਂਸ ਮੁਲਾਜ਼ਮਾਂ ਨੂੰ ਵਾਪਸ ਲੈਣਾ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ: ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਅਸਤੀਫਾ ਦੇਣ ਦਾ ਕੀਤਾ ਐਲਾਨ! ਜਾਣੋ ਕਿਉਂ  

ਐਸੋਸੀਏਸ਼ਨ ਵੱਲੋਂ ਪ੍ਰਾਈਵੇਟ ਠੇਕੇਦਾਰ ਦਾ(108 ambulance employees strike) ਸਮਝੌਤਾ ਰੱਦ ਕਰਕੇ ਸਾਰੀਆਂ ਐਂਬੂਲੈਂਸਾਂ ਨੂੰ ਸਰਕਾਰ ਦੇ ਅਧੀਨ ਲੈਣ ਅਤੇ ਹਰਿਆਣਾ ਸਰਕਾਰ ਵਾਂਗ ਸਾਰੇ ਮੁਲਾਜ਼ਮਾਂ ਨੂੰ ਸਹੂਲਤਾਂ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਪਿਛਲੇ 6 ਦਿਨਾਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਕਈ ਅਧਿਕਾਰੀ ਐਂਬੂਲੈਂਸ ਐਸੋਸੀਏਸ਼ਨ ਨੂੰ ਧਰਨਾ ਖਤਮ ਕਰਨ ਲਈ ਕਹਿ ਰਹੇ ਸਨ। ਹੁਣ ਆਖ਼ਰਕਾਰ ਸਰਕਾਰ ਵੱਲੋਂ ਮੰਗਾਂ ਮੰਨੇ ਜਾਣ ਤੋਂ ਬਾਅਦ ਹੁਣ (108 Ambulance Personnel Continues In Punjab) ਐਂਬੂਲੈਂਸ ਦੀ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। 

Read More
{}{}