Home >>Punjab

Punjab Cabinet Meeting News:ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਇਤਿਹਾਸਿਕ ਫੈਸਲੇ; ਬਣਿਆ ਅਜਿਹਾ ਕਰਨ ਵਾਲਾ ਮੋਹਰੀ ਸੂਬਾ

Punjab Cabinet Meeting Today: ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਕਈ ਵੱਡੇ ਫੈਸਲੇ ਲਏ ਗਏ ਸਨ ਪਰ ਅੱਜ ਕਹਿੰਦੇ ਮੁੱਦਿਆਂ 'ਤੇ ਚਰਚਾ ਹੋਵੇਗੀ ਇਸਦੀ ਫਿਲਹਾਲ ਕੋ ਜਾਣਕਾਰੀ ਨਹੀਂ ਦਿੱਤੀ ਗਈ ਹੈ।  

Advertisement
Punjab Cabinet Meeting News:ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਇਤਿਹਾਸਿਕ ਫੈਸਲੇ; ਬਣਿਆ ਅਜਿਹਾ ਕਰਨ ਵਾਲਾ ਮੋਹਰੀ ਸੂਬਾ
Stop
Rajan Nath|Updated: Aug 11, 2023, 06:26 PM IST

Punjab Cabinet Meeting Today News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਵਿੱਚ ਅੱਜ ਯਾਨੀ ਸ਼ੁਕਰਵਾਰ ਨੂੰ ਦੁਪਹਿਰ 2 ਵਜੇ ਪੰਜਾਬ ਸਕੱਤਰੇਤ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਹੋਈ। ਇਸ ਦੌਰਾਨ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਹਨ। 

 ਪੰਜਾਬ ਕੈਬਨਿਟ ਦੀ ਮੀਟਿੰਗ 'ਚ ਜਾਣੋ ਕੀ- ਕੀ ਲਏ ਗਏ ਅਹਿਮ ਫੈਸਲੇ---

-ਸੂਬੇ ਦੀਆਂ ਸੜਕਾਂ 'ਤੇ ਲੋਕਾਂ ਦੀ ਸੁਰੱਖਿਆ ਲਈ 'ਸੜਕ ਸੁਰੱਖਿਆ ਫੋਰਸ' ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। 
-ਇਸ ਤੋਂ ਇਲਾਵਾ 'ਸ਼ਹੀਦ ਸਮਾਰਕ' ਹਰ ਜ਼ਿਲ੍ਹੇ ਦੇ ਵੱਡੇ ਪਾਰਕ 'ਚ ਬਣਾਇਆ ਜਾਵੇਗਾ।
ਦਿੱਲੀ ਕੌਮਾਂਤਰੀ ਹਵਾਈ ਅੱਡੇ 'ਤੇ ਲੋਕਾਂ ਦੀ ਸੇਵਾ ਲਈ ਪੰਜਾਬ ਸਰਕਾਰ ਦੇ 'ਸਹਾਇਤਾ ਕੇਂਦਰ' ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
-ਇਹ ਸਾਰੇ ਫੈਸਲੇ ਲੈਣ ਵਾਲਾ ਪੰਜਾਬ ਪੂਰੇ ਦੇਸ਼ 'ਚ ਮੋਹਰੀ ਸੂਬਾ ਬਣਿਆ ਹੈ। ਸਾਡੀ ਕੋਸ਼ਿਸ਼ ਹੈ ਕਿ ਹਰ ਉਪਰਾਲੇ 'ਚ ਪੰਜਾਬ ਮੋਹਰੀ ਹੋਵੇ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ, ਕਈ ਥਾਵਾਂ 'ਤੇ ਦਰਮਿਆਨੀ ਬਾਰਿਸ਼

ਸੜਕ ਸੁਰੱਖਿਆ ਫੋਰਸ

ਮੰਤਰੀ ਮੰਡਲ ਨੇ ਇਸ ਫੋਰਸ ਦੀ ਸ਼ੁਰੂਆਤ ਕਰਨ ਦੀ ਸਹਿਮਤੀ ਦੇ ਦਿੱਤੀ ਹੈ।  ਦਰਅਸਲ ਇਹ ਫੋਰਸ 5500 ਕਿਲੋਮੀਟਰ ਰਾਜ ਤੇ ਕੌਮੀ ਸ਼ਾਹਰਾਹ ਦੀਆਂ ਸੜਕਾਂ ਦੀ ਸੁਰੱਖਿਆ ਕਰੇਗੀ। ਵਜ਼ਾਰਤ ਦਾ ਮੰਨਣਾ ਹੈ ਕਿ ਪੰਜਾਬ ਵਿਚ ਪਿਛਲੇ ਕੁਝ ਦਹਾਕਿਆਂ ਵਿਚ ਸੜਕਾਂ ਦਾ ਬੁਨਿਆਦੀ ਢਾਂਚਾ ਵਧਿਆ ਅਤੇ ਟ੍ਰੈਫਿਕ ਵਿਚ ਵੀ ਕਾਫੀ ਵਾਧਾ ਹੋਇਆ ਹੈ। 

ਸੂਬੇ ਵਿਚ ਕੌਮੀ ਤੇ ਰਾਜ ਮਾਰਗਾਂ ਸਮੇਤ 72078 ਕਿਲੋਮੀਟਰ ਲੰਮਾ ਸੜਕ ਨੈੱਟਵਰਕ ਹੈ, ਜਿਸ ਵਿੱਚੋਂ 4025 ਕਿਲੋਮੀਟਰ ਕੌਮੀ ਤੇ ਰਾਜ ਮਾਰਗ ਹਨ, ਜੋ ਕੁੱਲ ਸੜਕੀ ਨੈੱਟਵਰਕ ਦਾ 5.64 ਫੀਸਦੀ ਹੈ। ਦੂਜੇ ਪਾਸੇ ਮੀਟਿੰਗ ਵਿੱਚ ਚਿੰਤਾ ਜ਼ਾਹਰ ਕੀਤੀ ਕਿ 65 ਫੀਸਦੀ ਸੜਕ ਹਾਦਸੇ ਕੌਮੀ ਤੇ ਰਾਜ ਮਾਰਗਾਂ ਉਤੇ ਵਾਪਰਦੇ ਹਨ। 

ਪਾਰਕ 'ਚ ਬਣੇਗਾ ਸ਼ਹੀਦੀ ਸਮਾਰਕ 

'ਸ਼ਹੀਦ ਸਮਾਰਕ' ਹਰ ਜ਼ਿਲ੍ਹੇ ਦੇ ਵੱਡੇ ਪਾਰਕ 'ਚ ਬਣਾਇਆ ਜਾਵੇਗਾ। ਇਸ ਪਾਰਕ ਵਿੱਚ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਨਾਮ ਲਿਖੇ ਜਾਣਗੇ, ਜਿਨ੍ਹਾਂ ਨੇ ਆਜ਼ਾਦੀ ਦੇ ਅੰਦੋਲਨ ਵਿਚ ਜਾਂ ਕਿਸੇ ਜੰਗ ਵਿਚ ਸ਼ਹਾਦਤ ਦਿੱਤੀ ਸੀ। ਇਸ ਨਾਲ ਨੌਜਵਾਨ ਪੀੜੀ ਨੂੰ ਮਹਾਨ ਯੋਗਦਾਨ ਬਾਰੇ ਜਾਣਕਾਰੀ ਆਸਾਨੀ ਨਾਲ ਮਿਲ ਸਕੇ।

ਦਿੱਲੀ ਕੌਮਾਂਤਰੀ ਹਵਾਈ ਅੱਡੇ 'ਤੇ ਲੋਕਾਂ ਦੀ ਸੇਵਾ ਲਈ 'ਸਹਾਇਤਾ ਕੇਂਦਰ' 

ਦਿੱਲੀ ਕੌਮਾਂਤਰੀ ਹਵਾਈ ਅੱਡੇ 'ਤੇ ਲੋਕਾਂ ਦੀ ਸੇਵਾ ਲਈ ਪੰਜਾਬ ਸਰਕਾਰ ਦੇ 'ਸਹਾਇਤਾ ਕੇਂਦਰ' ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਸਾਰੇ ਫੈਸਲੇ ਲੈਣ ਵਾਲਾ ਪੰਜਾਬ ਪੂਰੇ ਦੇਸ਼ 'ਚ ਮੋਹਰੀ ਸੂਬਾ ਬਣਿਆ ਹੈ।

-ਇਹ ਕੇਂਦਰ 24 ਘੰਟੇ ਖੁੱਲ੍ਹਾ ਰਹੇਗਾ ਅਤੇ ਟਰਮੀਨਲ ਵਿਖੇ ਪਹੁੰਚਣ ਵਾਲੇ ਸਾਰੇ ਐਨ.ਆਰ.ਆਈਜ਼ ਅਤੇ ਹੋਰ ਮੁਸਾਫਰਾਂ ਨੂੰ ਸਹਾਇਤਾ ਪ੍ਰਦਾਨ ਕਰੇਗਾ।  ਇਸ ਵਿਸ਼ੇਸ਼ ਕੇਂਦਰ ਵਿੱਚ ਮੁਸਾਫਰਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਬੈਠਣ ਲਈ ਢੁਕਵੀਂ ਵਿਵਸਥਾ ਕਰਨ ਦੇ ਯਤਨ ਕੀਤੇ ਜਾਣਗੇ।

-ਮੁਸਾਫਰਾਂ ਨੂੰ ਫਲਾਈਟਾਂ ਸਬੰਧੀ, ਟੈਕਸੀ ਸੇਵਾਵਾਂ, ਸਮਾਨ ਗੁਆਚਣ ਬਾਰੇ ਮਦਦ ਲਈ ਸਹੂਲਤਾਂ ਸਮੇਤ ਹੋਰ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। 

ਇਹ ਵੀ ਪੜ੍ਹੋ:  Punjab News: ਹੁਣ ਪੰਜਾਬ ‘ਚ ਚੱਲ ਰਹੇ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ ਤੇ ਏਜੰਸੀਆਂ 'ਤੇ ਨਕੇਲ ਕਸੇਗੀ ਸਰਕਾਰ

(For more latest news updates apart from Punjab Cabinet Meeting Today News, stay tuned to Zee PHH)

 

Read More
{}{}