Home >>Punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ, ਕਿਸਾਨਾਂ ਨੂੰ ਕੁਦਰਤੀ ਆਫ਼ਤਾਂ ਤੋਂ ਬਚਾਉਣ ਲਈ ਕੀਤੇ ਜਾ ਰਹੇ ਪੁਖਤਾ ਪ੍ਰਬੰਧ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਵਨ ਵਿਚ ਕਿਸਾਨਾਂ ਨਾਲ ਮੀਟਿੰਗ ਕੀਤੀ। ਉਹਨਾਂ ਐਲਾਨ ਕੀਤਾ ਕਿ ਕਿਸਾਨਾਂ ਨੂੰ ਕੁਦਰਤੀ ਆਫ਼ਤਾਂ ਤੋਂ ਬਚਾਉਣ ਲਈ ਪੰਜਾਬ ਸਰਕਾਰ ਪੁਖਤਾ ਪ੍ਰਬੰਧ ਕਰਨ ਜਾ ਰਹੀ ਹੈ।

Advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ, ਕਿਸਾਨਾਂ ਨੂੰ ਕੁਦਰਤੀ ਆਫ਼ਤਾਂ ਤੋਂ ਬਚਾਉਣ ਲਈ ਕੀਤੇ ਜਾ ਰਹੇ ਪੁਖਤਾ ਪ੍ਰਬੰਧ
Stop
Zee Media Bureau|Updated: Oct 08, 2022, 01:07 PM IST

ਚੰਡੀਗੜ: ਪੰਜਾਬ ਸਰਕਾਰ ਕਿਸਾਨਾਂ ਨੂੰ ਹੁਣ ਕੁਦਰਤੀ ਆਫ਼ਤਾਂ ਤੋਂ ਬਚਾਉਣ ਦੀ ਤਿਆਰੀ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸਰਕਾਰ ਕਿਸਾਨਾਂ ਨੂੰ ਹਰ ਕੁਦਰਤੀ ਆਫ਼ਤ ਤੋਂ ਬਚਾਉਣ ਲਈ ਵੱਚਨਬੱਧ ਹੈ। ਪੰਜਾਬ ਭਵਨ 'ਚ ਕਿਸਾਨਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਲਾਨ ਕੀਤਾ ਹੈ ਕਿ ਸਰਕਾਰ ਕਿਸਾਨਾਂ ਲਈ ਪੁਖਤਾ ਪ੍ਰਬੰਧ ਕਰਨ ਜਾ ਰਹੀ ਹੈ।

 

ਅਧਿਕਾਰੀਆਂ ਨੂੰ ਨਿਰਦੇਸ਼

ਸਰਕਾਰ ਨੇ ਸੀਨੀਅਰ ਅਫ਼ਸਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕਿਸਾਨਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾਵੇ ਤਾਂ ਜੋ ਉਹਨਾਂ ਦੇ ਹੋਣੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾ ਸਕੇ।ਮਾਨ ਨੇ ਕਿਹਾ ਕਿ ਗੁਲਾਬੀ ਸੁੰਢੀ ਅਤੇ ਹੋਰ ਕੀੜਿਆਂ ਦੇ ਹਮਲੇ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਤੈਅ ਕੀਤਾ ਜਾਵੇ।ਉਹਨਾਂ ਕਿਹਾ ਕਿ ਕਿਸਾਨਾਂ ਦੇ ਹਰੇਕ ਮਸਲੇ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ।

 

ਮੰਡੀਆਂ ਵਿਚ ਕਿਸਾਨਾਂ ਲਈ ਪੁਖਤਾ ਪ੍ਰਬੰਧ ਕੀਤੇ ਜਾਣ

ਮੁੱਖ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਕਿਸਾਨਾਂ ਦਾ ਇਕ ਇਕ ਦਾਣਾ ਮੰਡੀਆਂ ਵਿਚੋਂ ਚੁੱਕਿਆ ਜਾਵੇਗਾ।ਉਹਨਾਂ ਕਿਹਾ ਕਿ ਕਿਸਾਨਾਂ ਦੀ ਅਨਾਜ ਦੀ ਖਰੀਦ ਮੰਡੀਆਂ ਵਿਚ ਕੀਤੀ ਜਾਣੀ ਨਿਰਵਿਘਨ ਤੈਅ ਕੀਤੀ ਗਈ ਹੈ ਤਾਂ ਕਿ ਕਿਸਾਨਾਂ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਦੂਜੇ ਪਾਸੇ ਉਹਨਾਂ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਅੰਦੋਲਨ ਦਰਜ ਕੀਤੇ ਸਾਰੇ ਪਰਚੇ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।

 

 

ਪੰਜਾਬ ਸਰਕਾਰ ਬਿਜਲੀ ਦੇ ਨਿੱਜੀਕਰਨ ਖਿਲਾਫ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਬਿਜਲੀ ਵੰਡ ਦੇ ਨਿੱਜੀਕਰਨ ਦੇ ਪੂਰੀ ਤਰ੍ਹਾਂ ਖਿਲਾਫ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੇਂਦਰ ਦੇ ਅਜਿਹੇ ਕਿਸੇ ਵੀ ਕਦਮ ਦਾ ਸਖ਼ਤ ਵਿਰੋਧ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਿੱਲ ਦੇ ਵਿਰੋਧ ਵਿੱਚ ਸੂਬਾ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

 

WATCH LIVE TV 

 

Read More
{}{}