Home >>Punjab

Raja Warring News: ਸਾਨੂੰ ਸ਼ੇਰਾਂ ਦੀ ਲੋੜ ਨਹੀਂ ਅਸੀਂ ਬੱਕਰੀਆਂ ਨਾਲ ਕੰਮ ਚਲਾ ਲਵਾਂਗੇ-ਰਾਜਾ ਵੜਿੰਗ

Raja Warring News: ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਜ਼ੋਰ-ਅਜ਼ਮਾਇਸ਼ ਸ਼ੁਰੂ ਕਰ ਦਿੱਤੀ ਹੈ।

Advertisement
Raja Warring News: ਸਾਨੂੰ ਸ਼ੇਰਾਂ ਦੀ ਲੋੜ ਨਹੀਂ ਅਸੀਂ ਬੱਕਰੀਆਂ ਨਾਲ ਕੰਮ ਚਲਾ ਲਵਾਂਗੇ-ਰਾਜਾ ਵੜਿੰਗ
Stop
Ravinder Singh|Updated: Mar 18, 2024, 06:08 PM IST

Raja Warring News (ਰਿਪੋਰਟ ਕੁਲਬੀਰ ਬੀਰਾ): ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਜ਼ੋਰ-ਅਜ਼ਮਾਇਸ਼ ਸ਼ੁਰੂ ਕਰ ਦਿੱਤੀ ਹੈ। ਭਾਵੇਂ ਆਮ ਆਦਮੀ ਪਾਰਟੀ ਵੱਲੋਂ ਅੱਠ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਪਰ ਬਾਕੀ ਸਿਆਸੀ ਪਾਰਟੀਆਂ ਵੱਲੋਂ ਵੀ ਆਪਣੀਆਂ ਸਿਆਸੀ ਹਲਚਲ ਤੇਜ਼ ਕਰ ਦਿੱਤੀ ਗਈ ਹੈ।

ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਖੇਤਰ 'ਚ ਪਹੁੰਚੇ ਅਤੇ ਇੱਕ ਦਰਜਨ ਦੇ ਕਰੀਬ ਵਰਕਰਾਂ ਅਹੁਦੇਦਾਰਾਂ ਤੇ ਕੌਂਸਲਰਾਂ ਦੇ ਵੱਖ-ਵੱਖ ਵਾਰਡਾਂ ਵਿੱਚ ਪਹੁੰਚ ਕੇ ਮੀਟਿੰਗਾਂ ਕੀਤੀਆਂ। ਇਸ ਮੌਕੇ ਉਨ੍ਹਾਂ ਨੇ ਚੋਣਾਂ ਨੂੰ ਲੈ ਕੇ ਯੋਜਨਾ ਤਿਆਰ ਕੀਤੀ ਅਤੇ ਕਾਂਗਰਸੀ ਵਰਕਰਾਂ ਨੂੰ ਕਮਰ ਕੱਸਣ ਲਈ ਕਿਹਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਉਤੇ ਸਵਾਲ ਚੁੱਕੇ ਤੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਹ ਦੱਸਣ ਕਿ ਪੰਜਾਬ ਕਿਸ ਤੋਂ ਬਚਾਉਣਾ ਹੈ।

ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਲੋਕ ਸਭਾ ਹਲਕਾ ਬਠਿੰਡਾ ਤੋਂ ਵਿਰੋਧੀ ਪਾਰਟੀਆਂ ਨੂੰ ਹਰਾਉਣ ਲਈ ਪਾਰਟੀ ਮਜ਼ਬੂਤ ਉਮੀਦਵਾਰ ਮੈਦਾਨ ਵਿੱਚ ਉਤਾਰੇਗੀ। ਉਨ੍ਹਾਂ ਨੇ ਕਿਹਾ ਕਿ ਬਠਿੰਡਾ ਨਿਵਾਸੀ ਕਾਂਗਰਸ ਨੂੰ ਸਨੇਹ ਕਰਦੇ ਹਨ ਅਤੇ ਕਾਂਗਰਸ ਦੇ ਨਾਲ ਹੀ ਚੱਟਾਨ ਵਾਂਗ ਖੜ੍ਹੇ ਹਨ।

ਇਹ ਵੀ ਪੜ੍ਹੋ : Electoral Bond: ਸੁਪਰੀਮ ਕੋਰਟ ਵੱਲੋਂ SBI ਨੂੰ 21 ਮਾਰਚ ਤੱਕ ਚੋਣ ਬਾਂਡ ਨਾਲ ਸਬੰਧਤ ਸਾਰੀ ਜਾਣਕਾਰੀ ਦੇਣ ਦੇ ਹੁਕਮ

ਇਸ ਮੌਕੇ ਉਨ੍ਹਾਂ ਨੇ ਕਾਂਗਰਸ ਦਾ ਸਾਥ ਛੱਡ ਜਾ ਰਹੇ ਵਰਕਰਾਂ ਉਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਔਖੇ ਵੇਲੇ ਸਾਥ ਛੱਡ ਕੇ ਜਾਣ ਵਾਲੇ ਸਾਥੀਆਂ ਦੀ ਉਨ੍ਹਾਂ ਨੂੰ ਲੋੜ ਨਹੀਂ ਹੈ। ਆਮ ਆਦਮੀ ਪਾਰਟੀ ਵੱਲੋਂ ਕਾਂਗਰਸੀ ਆਗੂਆਂ ਨੂੰ ਟਿਕਟ ਦੇ ਕੇ ਸ਼ੇਰ ਕਹਿਣ ਉਤੇ ਪ੍ਰਤੀਕਿਰਿਆ ਦਿੰਦੇ ਹੋਏ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਬੱਕਰੀਆਂ ਦੀ ਲੋੜ ਹੈ ਕਿਉਂਕਿ ਅਜਿਹੇ ਸ਼ੇਰਾਂ ਦੀ ਲੋੜ ਨਹੀਂ ਜੋ ਸਾਨੂੰ ਹੀ ਖਾ ਜਾਣ।

ਇਹ ਵੀ ਪੜ੍ਹੋ : Charanjit Channi: ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੋਂ 2 ਕਰੋੜ ਦੀ ਰੰਗਦਾਰੀ ਮੰਗਣ ਵਾਲਾ ਮੁੰਬਈ ਤੋਂ ਕਾਬੂ

Read More
{}{}