Home >>Punjab

Punjab Corona News: ਪੰਜਾਬ 'ਚ ਕੋਰੋਨਾ ਨੇ ਵਧਾਈ ਚਿੰਤਾ, CM ਮਾਨ ਨੇ ਟਵੀਟ ਕਰ ਕਹੀ ਇਹ ਵੱਡੀ ਗੱਲ

ਪੰਜਾਬ 'ਚ ਕੋਰੋਨਾ ਵਾਇਰਸ (Coronavirus) ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਤਾਜ਼ਾ ਮੈਡੀਕਲ ਬੁਲੇਟਿਨ ਦੇ ਅਨੁਸਾਰ, ਬੁੱਧਵਾਰ ਨੂੰ ਪੰਜਾਬ ਵਿੱਚ ਕੋਰੋਨਵਾਇਰਸ ਦੇ 100 ਨਵੇਂ ਕੇਸ ਅਤੇ ਇੱਕ ਮੌਤ ਦਰਜ ਕੀਤੀ ਗਈ। ਨਵੇਂ ਕੇਸਾਂ ਵਿੱਚੋਂ ਮੋਹਾਲੀ ਤੋਂ 47, ਹੁਸ਼ਿਆਰਪੁਰ ਅਤੇ ਮੋਹਾਲੀ ਤੋਂ 10-10 ਅਤੇ ਅੰਮ੍ਰਿਤਸਰ ਅਤੇ ਪਠਾਨਕੋਟ ਤੋਂ 6-6 ਮਾਮਲੇ ਸਾਹਮ

Advertisement
Punjab Corona News: ਪੰਜਾਬ 'ਚ ਕੋਰੋਨਾ ਨੇ ਵਧਾਈ ਚਿੰਤਾ, CM ਮਾਨ ਨੇ ਟਵੀਟ ਕਰ ਕਹੀ ਇਹ ਵੱਡੀ ਗੱਲ
Stop
Riya Bawa|Updated: Apr 07, 2023, 10:40 AM IST

Punjab Corona News: ਪੰਜਾਬ 'ਚ ਕੋਰੋਨਾ ਵਾਇਰਸ (Coronavirus) ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਤਾਜ਼ਾ ਮੈਡੀਕਲ ਬੁਲੇਟਿਨ ਦੇ ਅਨੁਸਾਰ, ਬੁੱਧਵਾਰ ਨੂੰ ਪੰਜਾਬ ਵਿੱਚ ਕੋਰੋਨਵਾਇਰਸ ਦੇ 100 ਨਵੇਂ ਕੇਸ ਅਤੇ ਇੱਕ ਮੌਤ ਦਰਜ ਕੀਤੀ ਗਈ। ਨਵੇਂ ਕੇਸਾਂ ਵਿੱਚੋਂ ਮੋਹਾਲੀ ਤੋਂ 47, ਹੁਸ਼ਿਆਰਪੁਰ ਅਤੇ ਮੋਹਾਲੀ ਤੋਂ 10-10 ਅਤੇ ਅੰਮ੍ਰਿਤਸਰ ਅਤੇ ਪਠਾਨਕੋਟ ਤੋਂ 6-6 ਮਾਮਲੇ ਸਾਹਮਣੇ ਆਏ ਹਨ। ਮੰਗਲਵਾਰ ਨੂੰ ਸੂਬੇ ਵਿੱਚ ਕੋਰੋਨਾ ਦੇ 73 ਨਵੇਂ ਮਾਮਲੇ ਦਰਜ ਕੀਤੇ ਗਏ। 

ਇ ਵਿਚਾਲੇ ਅੱਜ ਪੰਜਾਬ 'ਚ ਕੋਰੋਨਾ (Coronavirus)ਦੇ ਵੱਧ ਰਹੇ ਮਾਮਲਿਆਂ 'ਤੇ ਕਾਬੂ ਪਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ  (CM Bhagwant Mann) ਅੱਜ ਸਿਹਤ ਵਿਭਾਗ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਦੁਪਹਿਰ 12 ਵਜੇ ਦੇ ਕਰੀਬ ਹੋਵੇਗੀ। ਕੋਰੋਨਾ ਦੀ ਗਤੀ ਨੂੰ ਘੱਟ ਕਰਨ ਦੇ ਯਤਨਾਂ ਸਮੇਤ ਬਚਾਅ ਉਪਾਵਾਂ ਦੀ ਸਮੀਖਿਆ ਕੀਤੀ ਜਾਵੇਗੀ। ਗੌਰਤਲਬ ਹੈ ਕਿ ਪਿਛਲੇ ਇੱਕ ਹਫ਼ਤੇ ਵਿੱਚ ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਦੁੱਗਣੇ ਹੋ ਗਏ ਹਨ। ਜਦਕਿ ਪਿਛਲੇ 24 ਘੰਟਿਆਂ 'ਚ 100 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ: Good Friday 2023: ਜਾਣੋ ਇਸ ਦਿਨ ਹੀ ਕਿਉਂ ਮਨਾਇਆ ਜਾਂਦਾ ਹੈ ਗੁੱਡ ਫਰਾਈਡੇ!

ਇਹ ਆਮ ਲੋਕਾਂ ਦੇ ਨਾਲ-ਨਾਲ ਪੰਜਾਬ ਸਰਕਾਰ ਲਈ ਵੀ ਚੁਣੌਤੀ ਬਣ ਗਿਆ ਹੈ। ਇਹੀ ਕਾਰਨ ਹੈ ਕਿ ਸੀਐਮ ਮਾਨ (CM Bhagwant Mann) ਨੂੰ ਸਿਹਤ ਵਿਭਾਗ ਨਾਲ ਮੀਟਿੰਗ ਕਰਕੇ ਮੰਥਨ ਕਰਨਾ ਪਿਆ ਹੈ। ਹਾਲਾਂਕਿ, ਸੀਐਮ ਮਾਨ ਨੇ 6 ਅਪ੍ਰੈਲ ਨੂੰ ਟਵੀਟ ਕਰਕੇ ਦਾਅਵਾ ਕੀਤਾ ਸੀ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਮਰੀਜ਼ ਵੈਂਟੀਲੇਟਰ 'ਤੇ ਨਹੀਂ ਹੈ ਪਰ ਇਨਫੈਕਸ਼ਨ ਦਰ ਵਧਣ ਕਾਰਨ ਸਥਿਤੀ ਉਲਟ ਹੁੰਦੀ ਜਾ ਰਹੀ ਹੈ।

ਪੰਜਾਬ ਦੇ ਜ਼ਿਲ੍ਹਿਆਂ ਦੀ ਰਿਪੋਰਟ Coronavirus Punjab Latest Death and Cases News Update
ਪੰਜਾਬ 'ਚ ਜੇਕਰ ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ  ਹੁਸ਼ਿਆਰਪੁਰ ਅਤੇ ਲੁਧਿਆਣਾ ਵਿੱਚ 10-10 ਨਵੇਂ ਮਰੀਜ਼ ਸਾਹਮਣੇ ਆਏ ਹਨ। ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ 6-6, ਕਪੂਰਥਲਾ ਵਿੱਚ 5, ਪਟਿਆਲਾ ਵਿੱਚ 4, ਜਲੰਧਰ ਅਤੇ ਸੰਗਰੂਰ ਵਿੱਚ 3-3, ਫਿਰੋਜ਼ਪੁਰ ਵਿੱਚ 2, ਬਠਿੰਡਾ, ਗੁਰਦਾਸਪੁਰ, ਮਾਨਸਾ ਅਤੇ ਮੋਗਾ ਵਿੱਚ 1-1 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

Read More
{}{}