Home >>Punjab

Punjab Corona News: ਪੰਜਾਬ 'ਚ ਮੁੜ ਵਧੇ ਕੋਰੋਨਾ ਦੇ ਆਂਕੜੇ, ਇੱਕ ਦਿਨ 'ਚ 100 ਕੇਸ ਆਏ ਸਾਹਮਣੇ


Punjab Corona News: ਦੇਸ਼ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਅਲਰਟ ਹੋ ਗਈ ਹੈ। ਇਸ ਕਾਰਨ ਚੰਡੀਗੜ੍ਹ ਸਮੇਤ ਪੰਜਾਬ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਚੌਕਸ ਰਹਿਣ ਲਈ ਕਿਹਾ ਹੈ।

Advertisement
Punjab Corona News: ਪੰਜਾਬ 'ਚ ਮੁੜ ਵਧੇ ਕੋਰੋਨਾ ਦੇ ਆਂਕੜੇ, ਇੱਕ ਦਿਨ 'ਚ 100 ਕੇਸ ਆਏ ਸਾਹਮਣੇ
Stop
Riya Bawa|Updated: Apr 06, 2023, 09:01 AM IST

Punjab Corona News:  ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ਵਿੱਚ ਕੋਰੋਨਾ ਦੀ ਰਫ਼ਤਾਰ ਤੇਜ਼ੀ ਨਾਲ ਵੱਧ ਰਹੀ ਹੈ। ਇਸ ਕਾਰਨ ਚੰਡੀਗੜ੍ਹ ਸਮੇਤ ਪੰਜਾਬ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਚੌਕਸ ਰਹਿਣ ਲਈ ਕਿਹਾ ਹੈ। ਜਦੋਂ ਕਿ ਪੀ.ਜੀ.ਆਈ. ਵੀ ਅਲਰਟ ਮੋਡ 'ਤੇ ਆ ਗਿਆ ਹੈ। ਪੰਜਾਬ ਵਿੱਚ ਕਰੋਨਾ ਇਨਫੈਕਸ਼ਨ ਦੀ ਰਫਤਾਰ ਵੱਧ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਭਰ ਵਿੱਚ ਕੋਰੋਨਾ ਦੇ 100 ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਦਕਿ ਤਰਨਤਾਰਨ ਵਿੱਚ ਇੱਕ ਕੋਰੋਨਾ ਪੀੜਤ ਦੀ ਮੌਤ ਹੋ ਗਈ ਹੈ। 

ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਮੁਹਾਲੀ ਵਿੱਚ ਕੋਰੋਨਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ ਅਤੇ ਜ਼ਿਲ੍ਹੇ ਵਿੱਚ ਸਭ ਤੋਂ ਵੱਧ 47 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਤਰ੍ਹਾਂ ਸੂਬੇ 'ਚ ਪਿਛਲੇ ਸਾਲ 1 ਅਪ੍ਰੈਲ ਤੋਂ ਹੁਣ ਤੱਕ 218 ਲੋਕਾਂ ਦੀ ਜਾਨ ਜਾ ਚੁੱਕੀ ਹੈ। ਬੁੱਧਵਾਰ ਨੂੰ 100 ਨਵੇਂ ਮਾਮਲਿਆਂ ਦੇ ਨਾਲ,  ਪੰਜਾਬ ਵਿੱਚ ਸਰਗਰਮ ਕੋਰੋਨਾ ਮਾਮਲਿਆਂ ਦੀ ਕੁੱਲ ਗਿਣਤੀ 437 ਹੋ ਗਈ ਹੈ। ਇਨ੍ਹਾਂ ਵਿੱਚੋਂ ਸੱਤ ਮਰੀਜ਼ ਆਕਸੀਜਨ ਸਪੋਰਟ 'ਤੇ ਹਨ। ਇਸ ਦੇ ਨਾਲ ਹੀ ਸੂਬੇ ਵਿੱਚ ਕੋਰੋਨਾ ਸੰਕਰਮਣ ਦੀ ਦਰ ਵੀ ਵਧ ਕੇ 4.10 ਫੀਸਦੀ ਹੋ ਗਈ ਹੈ।

ਇਹ ਵੀ ਪੜ੍ਹੋ;  'ਇੰਸਟਾਗ੍ਰਾਮ ਸਟਾਰ' ਜਸਨੀਤ ਕੌਰ ਦੀਆਂ ਮੁੜ ਵਧੀਆ ਮੁਸ਼ਕਲਾਂ; ਵਧਿਆ ਰਿਮਾਂਡ, ਖੁੱਲ੍ਹ ਸਕਦੇ ਹੈ ਕਈ ਰਾਜ

ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਲੋਕਾਂ ਨੂੰ ਭੀੜ ਤੋਂ ਦੂਰ ਰਹਿਣ, ਸਾਵਧਾਨੀ ਵਰਤਣ ਅਤੇ ਮਾਸਕ ਪਾ ਕੇ ਘਰੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਹੈ। ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ ਸਥਿਤੀ ਕਾਬੂ ਹੇਠ ਹੈ। ਜੇਕਰ ਕਿਸੇ ਨੂੰ ਖਾਂਸੀ, ਜ਼ੁਕਾਮ, ਬੁਖਾਰ ਹੈ ਤਾਂ ਜ਼ਰੂਰ ਟੈਸਟ ਕਰਵਾਓ। 

ਪੰਜਾਬ ਦੇ ਜ਼ਿਲ੍ਹਿਆਂ ਦਾ ਹਾਲ - Punjab Corona News
ਇਸ ਤੋਂ ਬਾਅਦ ਹੁਸ਼ਿਆਰਪੁਰ ਅਤੇ ਲੁਧਿਆਣਾ ਵਿੱਚ 10-10 ਨਵੇਂ ਮਰੀਜ਼ ਸਾਹਮਣੇ ਆਏ ਹਨ। ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ 6-6, ਕਪੂਰਥਲਾ ਵਿੱਚ 5, ਪਟਿਆਲਾ ਵਿੱਚ 4, ਜਲੰਧਰ ਅਤੇ ਸੰਗਰੂਰ ਵਿੱਚ 3-3, ਫਿਰੋਜ਼ਪੁਰ ਵਿੱਚ 2, ਬਠਿੰਡਾ, ਗੁਰਦਾਸਪੁਰ, ਮਾਨਸਾ ਅਤੇ ਮੋਗਾ ਵਿੱਚ 1-1 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

Read More
{}{}