Home >>Punjab

Sarabjit Singh Kaka Lakhewali News: ਭਾਜਪਾ ਆਗੂ ਸਰਬਜੀਤ ਸਿੰਘ ਕਾਕਾ ਲੱਖੇਵਾਲੀ ਦੀ ਗੋਲੀ ਲੱਗਣ ਕਾਰਨ ਹੋਈ ਮੌਤ

Sarabjit Singh Kaka Lakhewali Death News: ਸਰਬਜੀਤ ਸਿੰਘ ਕਾਕਾ ਲੱਖੇਵਾਲੀ ਮਲੋਟ ਦੇ ਲੱਖੇਵਾਲੀ ਜੋਨ ਤੋਂ ਕਾਂਗਰਸ ਪਾਰਟੀ ਵੱਲੋਂ ਚੋਣ ਲੜ ਕੇ ਜਿਲ੍ਹਾ ਪ੍ਰੀਸ਼ਦ ਮੈਂਬਰ ਬਣੇ ਸਨ। 

Advertisement
Sarabjit Singh Kaka Lakhewali News: ਭਾਜਪਾ ਆਗੂ ਸਰਬਜੀਤ ਸਿੰਘ ਕਾਕਾ ਲੱਖੇਵਾਲੀ ਦੀ ਗੋਲੀ ਲੱਗਣ ਕਾਰਨ ਹੋਈ ਮੌਤ
Stop
Rajan Nath|Updated: Aug 12, 2023, 11:11 AM IST

BJP Leader Sarabjit Singh Kaka Lakhewali Death News: ਪੰਜਾਬ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਭਾਜਪਾ ਆਗੂ ਸਰਬਜੀਤ ਸਿੰਘ ਕਾਕਾ ਲੱਖੇਵਾਲੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਕਾਕਾ ਲੱਖੇਵਾਲੀ ਕੁਝ ਦਿਨ ਪਹਿਲਾਂ ਹੀ ਕਾਂਗਰਸ ਨੂੰ ਅਲਵਿਦਾ ਕਹਿ ਭਾਜਪਾ 'ਚ ਸ਼ਾਮਿਲ ਹੋਏ ਸਨ। (Punjab Crime News)

ਸਰਬਜੀਤ ਸਿੰਘ ਕਾਕਾ ਲੱਖੇਵਾਲੀ ਮਲੋਟ ਦੇ ਲੱਖੇਵਾਲੀ ਜੋਨ ਤੋਂ ਕਾਂਗਰਸ ਪਾਰਟੀ ਵੱਲੋਂ ਚੋਣ ਲੜ ਕੇ ਜਿਲ੍ਹਾ ਪ੍ਰੀਸ਼ਦ ਮੈਂਬਰ ਬਣੇ ਸਨ। ਦੱਸਣਯੋਗ ਹੈ ਕਿ ਉਨ੍ਹਾਂ ਨੂੰ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮਨਪ੍ਰੀਤ ਸਿੰਘ ਬਾਦਲ ਦਾ ਕਰੀਬੀ ਮੰਨਿਆ ਜਾਂਦਾ ਸੀ। ਗੋਲੀ ਲੱਗਣ ਦੇ ਕਾਰਨਾਂ ਸਬੰਧੀ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ। 

ਅਜਿਹੇ 'ਚ ਦੱਸਿਆ ਜਾ ਰਿਹਾ ਹੈ ਕਿ ਘਰੇਲੂ ਕਲੇਸ਼ ਦੇ ਕਰਕੇ ਕਾਕਾ ਬਰਾੜ ਲੱਖੇਵਾਲੀ ਦੇ ਭਰਾ ਵੱਲੋਂ ਹੀ ਉਨ੍ਹਾਂ 'ਤੇ ਗੋਲੀ ਚਲਾਈ ਗਈ ਸੀ ਪਰ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ। 

ਫਿਲਹਾਲ ਤਾਂ ਪੁਲਿਸ ਜਾਂਚ 'ਚ ਇਹ ਵੀ ਸਾਫ਼ ਨਹੀਂ ਹੋ ਪਾਇਆ ਹੈ ਕਿ ਗੋਲੀ ਲੱਗੀ ਕਿਵੇਂ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਪੁਲਿਸ ਅੱਜ ਪੀੜਿਤ ਪਰਿਵਾਰ ਦੇ ਬਿਆਨ ਦਰਜ ਕਰ ਸਕਦੀ ਹੈ ਪਾਰ ਪਹਿਲਾਂ ਕਿਸੇ ਵੀ ਮੈਂਬਰ ਨੇ ਬਿਆਨ ਹੀ ਨਹੀਂ ਦਿੱਤਾ ਸੀ।

ਪਹਿਲਾਂ ਉਨ੍ਹਾਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਸੀ ਅਤੇ ਬਾਅਦ ਵਿੱਚ ਹਾਲਤ ਗੰਭੀਰ ਹੋਣ ਕਰਕੇ ਉਨ੍ਹਾਂ ਨੂੰ ਬਠਿੰਡਾ ਰੈਫ਼ਰ ਕਰ ਦਿਤਾ ਗਿਆ। ਹਾਲਾਂਕਿ ਬਠਿੰਡਾ ਵਿਖੇ ਵੀ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਲੁਧਿਆਣਾ ਲਈ ਰੈਫ਼ਰ ਕਰ ਦਿੱਤਾ ਗਿਆ ਸੀ। 

(ਸ੍ਰੀ ਮੁਕਤਸਰ ਸਾਹਿਬ ਤੋਂ ਅਨਮੋਲ ਸਿੰਘ ਵੜਿੰਗ ਦੀ ਰਿਪੋਰਟ)

ਇਹ ਵੀ ਪੜ੍ਹੋ: Punjab News: ਸਰਕਾਰੀ ਸਕੂਲ ਦੀ ਅਧਿਆਪਕਾ ਨੇ 2 ਬੱਚਿਆਂ ਨੂੰ ਸਕੂਲ ਤੋਂ ਕੱਢ ਦਿੱਤਾ ਬਾਹਰ, ਵਜ੍ਹਾ ਜਾਣ ਹੋ ਜਾਓਗੇ ਹੈਰਾਨ 

ਇਹ ਵੀ ਪੜ੍ਹੋ: Pakistan News: ਪਾਕਿਸਤਾਨ ਵੱਲੋਂ ਤਿੰਨ ਭਾਰਤੀ ਕੈਦੀ ਕੀਤੇ ਗਏ ਰਿਹਾਅ, ਦੋ ਮਹੀਨੇ ਦੀ ਸੀ ਸਜ਼ਾ, ਪਰ ਜੇਲ੍ਹ 'ਚ ਕੱਟਿਆ ਇੱਕ ਸਾਲ 

(For more latest news from Punjab apart from BJP Leader Sarabjit Singh Kaka Lakhewali Death News, stay tuned to Zee PHH)

Read More
{}{}