Home >>Punjab

Punjab Farmers Debt Burden: ਦੇਸ਼ ਭਰ 'ਚੋਂ ਪੰਜਾਬ ਦੇ ਕਿਸਾਨਾਂ ਉਪਰ ਕਰਜ਼ੇ ਦੀ ਪੰਡ ਸਭ ਤੋਂ ਭਾਰੀ

Punjab Farmers Debt Burden: ਪੰਜਾਬ ਦੇ ਕਿਸਾਨਾਂ ਉਪਰ ਕਰਜ਼ੇ ਦੀ ਪੰਡ ਦੇਸ਼ ਭਰ ਦੇ ਕਿਸਾਨਾਂ ਨਾਲ ਸਭ ਤੋਂ ਜ਼ਿਆਦਾ ਹੈ। ਨਬਾਰਡ ਨੇ ਆਪਣੀ ਰਿਪੋਰਟ ਵਿੱਚ ਦੇਸ਼ ਭਰ ਦੇ ਅੰਕੜੇ ਨਸ਼ਰ ਕੀਤੇ ਹਨ।

Advertisement
Punjab Farmers Debt Burden: ਦੇਸ਼ ਭਰ 'ਚੋਂ ਪੰਜਾਬ ਦੇ ਕਿਸਾਨਾਂ ਉਪਰ ਕਰਜ਼ੇ ਦੀ ਪੰਡ ਸਭ ਤੋਂ ਭਾਰੀ
Stop
Ravinder Singh|Updated: Aug 10, 2023, 01:15 PM IST

Punjab Farmers Debt Burden: ਨਬਾਰਡ ਦੀ ਤਾਜ਼ਾ ਰਿਪੋਰਟ ਨੇ ਭਾਰਤ ਭਰ ਦੇ ਵੱਖ-ਵੱਖ ਰਾਜਾਂ ਦੇ ਕਿਸਾਨਾਂ ਉਪਰ ਕਰਜ਼ੇ ਨੂੰ ਲੈ ਕੇ ਹੈਰਾਨੀਜਨਕ ਅੰਕੜੇ ਪੇਸ਼ ਕੀਤੇ ਹਨ। ਪੰਜਾਬ ਸਬੰਧੀ ਪੇਸ਼ ਕੀਤੇ ਗਏ ਅੰਕੜੇ ਕਾਫੀ ਪਰੇਸ਼ਾਨੀ ਪੈਦਾ ਕਰਨ ਵਾਲੇ ਹਨ। ਪੰਜਾਬ ਦੇ ਹਰ ਇੱਕ ਕਿਸਾਨ ਦੇ ਸਿਰ ਉਪਰ ਲਗਭਗ 2.95 ਰੁਪਏ ਦਾ ਕਰਜ਼ਾ ਹੈ।

ਨਬਾਰਡ ਦੀ ਰਿਪੋਰਟ ਅਨੁਸਾਰ ਪੰਜਾਬ ਦੇ 24.95 ਲੱਖ ਕਿਸਾਨਾਂ ਨੇ ਵਿਆਪਕ ਅਤੇ ਆਪ੍ਰੇਟਿਵ ਬੈਂਕਾਂ ਤੋਂ 73673.62 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਇਸ ਵਿੱਚ ਸ਼ਾਹੂਕਾਰਾਂ ਤੇ ਆੜ੍ਹਤੀਆਂ ਤੋਂ ਲਿਆ ਗਿਆ ਕਰਜ਼ਾ ਸ਼ਾਮਲ ਨਹੀਂ ਹੈ। ਪੰਜਾਬ ਵਿੱਚ ਕਰੀਬ 23 ਹਜ਼ਾਰ ਰਜਿਸਟਰ ਆੜਤੀ ਹਨ ਜੇ ਉਨ੍ਹਾਂ ਦਾ ਕਰਜ਼ਾ ਸ਼ਾਮਲ ਕਰ ਲਿਆ ਜਾਵੇ ਤਾਂ ਇਹ ਅੰਕੜਾ 1,00,000 ਕਰੋੜ ਨੂੰ ਪਾਰ ਕਰ ਸਕਦਾ ਹੈ।

ਇਹ ਵੀ ਪੜ੍ਹੋ : Raghav Chadha News: ਫਰਜ਼ੀ ਦਸਤਖ਼ਤ ਕਰਨ ਦੇ ਇਲਜ਼ਾਮ 'ਤੇ ਰਾਘਵ ਚੱਢਾ ਨੇ ਭਾਜਪਾ ਨੂੰ ਦਿੱਤੀ ਕਾਗਜਾਤ ਪੇਸ਼ ਕਰਨ ਦੀ ਚੁਣੌਤੀ

ਪੰਜਾਬ ਦੇ ਸਭ ਤੋਂ ਜ਼ਿਆਦਾ 21.42 ਲੱਖ ਕਿਸਾਨਾਂ ਨੇ ਵਿਆਪਕ ਬੈਂਕਾਂ ਤੋਂ 64694.03 ਕਿਸਾਨਾਂ ਨੇ ਕਰਜ਼ਾ ਲਿਆ ਹੈ ਜਦਕਿ 50635 ਕਿਸਾਨਾਂ ਨੇ ਕੋ-ਆਪ੍ਰੇਟਿਵ ਬੈਂਕਾਂ ਤੋਂ ਖੇਤੀ ਲਈ 1130.13 ਕਰੋੜ ਰੁਪਏ ਦਾ ਕਰਜ਼ਾ ਲਿਆ ਹੋਇਆ ਹੈ। ਖੇਤਰੀ ਪੇਂਡੂ ਬੈਂਕਾਂ ਤੋਂ 2.99 ਲੱਖ ਕਿਸਾਨਾਂ ਵੱਲੋਂ 7849.46 ਕਰੋੜ ਰੁਪਏ ਦਾ ਕਰਜ਼ਾ ਲਿਆ ਹੋਇਆ ਹੈ।

ਪਾਰਲੀਮੈਂਟ ਸੈਸ਼ਨ ਵਿੱਚ ਵਿੱਤ ਮੰਤਰਾਲੇ ਵੱਲੋਂ ਖੁਲਾਸਾ ਕੀਤਾ ਗਿਆ ਹੈ ਕਿ ਪੰਜਾਬ ਦੇ ਵਪਾਰਕ ਬੈਂਕਾਂ ਤੋਂ 21.42 ਲੱਖ ਕਿਸਾਨ ਖਾਤਾਧਾਰਕਾਂ ਨੇ 64694.03 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ ਜਦਕਿ ਸਹਿਕਾਰੀ ਬੈਂਕਾਂ ਤੋਂ 50635 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਖੇਤਰੀ ਦਿਹਾਤੀ ਬੈਂਕਾਂ ਤੋਂ 2.99 ਲੱਖ ਕਿਸਾਨ ਖਾਤਾਧਾਰਕਾਂ ਨੇ 7849.46 ਕਰੋੜ ਦਾ ਕਰਜ਼ਾ ਲਿਆ ਹੈ। ਇਨ੍ਹਾਂ ਅੰਕੜਿਆਂ ਤੋਂ ਪੰਜਾਬ ਦੇ ਕਿਸਾਨਾਂ ਦੀ ਵਿੱਤੀ ਹਾਲਾਤ ਸਾਹਮਣੇ ਆ ਰਹੇ ਹਨ। ਪੰਜਾਬ ਦੀ ਕਿਸਾਨੀ ਸੰਕਟ ਵਿੱਚ ਗਹਿਰਾਉਂਦੀ ਹੋਈ ਨਜ਼ਰ ਆ ਰਹੀ ਹੈ। ਬਾਕੀ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਪ੍ਰਤੀ ਕਿਸਾਨ ਔਸਤ ਕਰਜ਼ਾ ਜ਼ਿਆਦਾ ਹੈ। ਇਨ੍ਹਾਂ ਅੰਕੜਿਆਂ ਤੋਂ ਜ਼ਾਹਿਰ ਹੋ ਰਿਹਾ ਹੈ ਕਿ ਖੇਤੀਬਾੜੀ ਕਾਫੀ ਘਾਟੇ ਵਾਲੇ ਸੌਦਾ ਬਣ ਚੁੱਕਾ ਹੈ।

ਇਹ ਵੀ ਪੜ੍ਹੋ : Sidhu Moosewala Murder case: ਸਿੱਧੂ ਮੂਸੇਵਾਲਾ ਕਤਲ ਮਾਮਲੇ ਨਾਲੇ ਜੂੜਾ ਅਮਰੀਕਾ ਸਥਿਤ ਹਥਿਆਰਾਂ ਦਾ ਸਪਲਾਇਰ ਗ੍ਰਿਫਤਾਰ

 

Read More
{}{}