Home >>Punjab

Diwali 2022: ਤਿਉਹਾਰਾਂ ਮੌਕੇ ਪਟਾਕੇ ਚਲਾਉਣ ਸਬੰਧੀ ਪੰਜਾਬ ਸਰਕਾਰ ਵਲੋਂ ਹਦਾਇਤਾਂ ਜਾਰੀ

ਮਾਣਯੋਗ ਸੁਪਰੀਮ ਕੋਰਟ ਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਲਈ ਸਮਾਂ ਸੀਮਾ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। 

Advertisement
Diwali 2022: ਤਿਉਹਾਰਾਂ ਮੌਕੇ ਪਟਾਕੇ ਚਲਾਉਣ ਸਬੰਧੀ ਪੰਜਾਬ ਸਰਕਾਰ ਵਲੋਂ ਹਦਾਇਤਾਂ ਜਾਰੀ
Stop
Zee Media Bureau|Updated: Oct 12, 2022, 11:48 PM IST

ਚੰਡੀਗੜ੍ਹ: ਤਿਉਹਾਰਾਂ ਮੌਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਮਾਣਯੋਗ ਸੁਪਰੀਮ ਕੋਰਟ ਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਅਨੁਸਾਰ ਵਾਤਾਵਰਣ, ਸਾਇੰਸ ਤਕਨਾਲੋਜੀ ਵਿਭਾਗ ਵੱਲੋਂ ਪਟਾਕੇ ਚਲਾਉਣ ਸਮਾਂ ਸੀਮਾ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਲਈ ਪ੍ਰਸ਼ਾਸਨ ਨੂੰ ਜ਼ਿਲ੍ਹੇਵਾਰ ਨਿਰਦੇਸ਼ ਦਿੱਤੇ ਗਏ ਹਨ।

 

ਸਿਰਫ਼ ਗਰੀਨ ਪਟਾਕਿਆਂ ਦੀ ਇਜਾਜ਼ਤ

ਇਨ੍ਹਾਂ ਹਦਾਇਤਾਂ ਸਬੰਧੀ ਜਾਣਕਾਰੀ ਦਿੰਦਿਆਂ ਵਾਤਾਵਰਣ, ਸਾਇੰਸ ਤੇ ਤਕਨਾਲੋਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਦੱਸਿਆ ਕਿ ਦੀਵਾਲੀ ਵਾਲੇ ਦਿਨ 24 ਅਕਤੂਬਰ ਨੂੰ ਸੂਬੇ ਵਿੱਚ ਦੋ ਘੰਟੇ ਰਾਤ 8 ਵਜੇ ਤੋਂ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ। ਇਸ ਦੇ ਨਾਲ ਹੀ ਸਿਰਫ ਗਰੀਨ ਪਟਾਕਿਆਂ (Green Crackers) ਦੀ ਖਰੀਦ-ਵੇਚ ਅਤੇ ਚਲਾਏ ਜਾਣ ਦੀ ਆਗਿਆ ਦਿੱਤੀ ਹੈ।

 

ਜ਼ਹਿਰੀਲੇ ਰਸਾਇਣਾਂ ਵਾਲੇ ਪਟਾਕਿਆਂ ’ਤੇ ਪੂਰਨ ਪਾਬੰਦੀ

ਲਿਥੀਅਮ, ਬੇਰੀਅਮ ਆਦਿ ਜ਼ਹਿਰੀਲੇ ਰਸਾਇਣਾਂ ਵਾਲੇ ਪਟਾਕੇ ਅਤੇ ਲੜੀ ਵਾਲੇ ਪਟਾਕਿਆਂ ਉੱਤੇ ਪੂਰਨ ਪਾਬੰਦੀ ਹੈ।ਇਸ ਤੋਂ ਇਲਾਵਾ ਅਧਿਕਾਰਤ ਥਾਂਵਾਂ ਉੱਤੇ ਪਟਾਕਿਆਂ ਦੀ ਖਰੀਦ-ਵੇਚ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਨਾਲ ਨਜਿੱਠਣ ਲਈ ਹਰੇ ਪਟਾਕਿਆਂ ਨੂੰ ਹੁਲਾਰਾ ਦਿੱਤਾ ਜਾਵੇ।

 

 

ਸਰਕਾਰ ਵਲੋਂ ਸਮਾਂ ਸੀਮਾ ਕੀਤੀ ਗਈ ਨਿਰਧਾਰਤ

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਦੀਵਾਲੀ ਤੋਂ ਇਲਾਵਾ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਵੀ ਸਵੇਰੇ 4 ਵਜੇ ਤੋਂ 5 ਵਜੇ ਤੱਕ ਇਕ ਘੰਟਾ ਅਤੇ ਰਾਤ 9 ਤੋਂ 10 ਵਜੇ ਤੱਕ ਇਕ ਘੰਟਾ ਪਟਾਕੇ ਚਲਾਏ ਜਾਣ ਦੀ ਇਜਾਜ਼ਤ ਹੋਵੇਗੀ।

25-26 ਦਸੰਬਰ ਕ੍ਰਿਸਮਿਸ ਦੀ ਅੱਧੀ ਰਾਤ 11.55 ਤੋਂ 12.30 ਤੱਕ 35 ਮਿੰਟ ਅਤੇ ਨਵੇਂ ਵਰ੍ਹੇ ਦੀ ਆਮਦ ਮੌਕੇ 31 ਦਸੰਬਰ-1 ਜਨਵਰੀ ਦੀ ਅੱਧੀ ਰਾਤ 11.55 ਤੋਂ 12.30 ਤੱਕ 35 ਮਿੰਟ ਪਟਾਕੇ ਚਲਾਏ ਜਾਣ ਦੀ ਆਗਿਆ ਦਿੱਤੀ ਗਈ ਹੈ।

Read More
{}{}