Home >>Punjab

Punjab News: ਪਟਿਆਲਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ

Patiala Gurdwara Sacrilege Case: ਪਟਿਆਲਾ ਜ਼ਿਲ੍ਹੇ ਦੇ ਪਿੰਡ ਮੋਹਲਗੜ੍ਹ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜ ਕੇ ਕੀਤੀ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।  

Advertisement
Punjab News: ਪਟਿਆਲਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ
Stop
Riya Bawa|Updated: Oct 20, 2023, 04:46 PM IST

Patiala Gurdwara Sacrilege Case: ਬੀਤੀ ਰਾਤ ਗ੍ਰੰਥੀ ਦੀ ਗੈਰਹਾਜ਼ਰੀ ਵਿੱਚ ਇੱਕ ਵਿਅਕਤੀ ਨੇ ਪਟਿਆਲਾ ਦੇ ਪਿੰਡ ਦੇਵੀਗੜ੍ਹ ਦੇ ਮੋਹਲਗੜ੍ਹ ਵਿੱਚ ਦਾਖਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਖ਼ਬਰ ਸਾਹਮਣੇ ਆਈ ਹੈ। ਇਸ ਵਿਅਕਤੀ ਨੇ ਪਵਿੱਤਰ ਸਰੂਪ ਨੂੰ ਅੱਗ ਲਗਾ ਦਿੱਤੀ ਅਤੇ ਉਸਦੇ ਸਰੀਰ ਦੇ ਅੰਗ ਪਾੜ ਦਿੱਤੇ। ਸੂਚਨਾ ਮਿਲਦੇ ਹੀ ਐਸਐਸਪੀ ਵਰੁਣ ਸ਼ਰਮਾ ਪੁਲਿਸ ਫੋਰਸ ਨਾਲ ਮੌਕੇ ’ਤੇ ਪੁੱਜੇ ਪਰ ਇਸ ਘਟਨਾ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਪਟਿਆਲਾ ਜ਼ਿਲ੍ਹੇ ਦੇ ਪਿੰਡ ਮੋਹਲਗੜ੍ਹ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜ ਕੇ ਕੀਤੀ ਬੇਅਦਬੀ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਨੂੰ ਜੀਵਨ ਦਾ ਰਾਹ ਦਰਸਾਉਣ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਇਕ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਹਨ, ਜਿਸ ਨਾਲ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਦੇ ਯਤਨ ਹੋ ਰਹੇ ਹਨ। 

ਇਹ ਵੀ ਪੜ੍ਹੋ: Punjab News: ਗੁਰਦਾਸਪੁਰ 'ਚ ਵਾਢੀ ਤੋਂ ਬਾਅਦ ਪੁਲਿਸ ਦਾ ਸਰਚ ਆਪ੍ਰੇਸ਼ਨ, 2 ਪੈਕਟ ਹੈਰੋਇਨ ਬਰਾਮਦ

ਉਨ੍ਹਾਂ ਕਿਹਾ ਕਿ ਪਟਿਆਲਾ ਦੇ ਪਿੰਡ ਮੋਹਲਗੜ੍ਹ ’ਚ ਬੇਅਦਬੀ ਕਰਨ ਵਾਲੇ ਨੂੰ ਜਿਥੇ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਉਥੇ ਪੁਲਿਸ ਪ੍ਰਸ਼ਾਸਨ ਵੱਲੋਂ ਇਹ ਵੀ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਇਸ ਘਟਨਾ ਪਿੱਛੇ ਕਾਰਜਸ਼ੀਲ ਸ਼ਕਤੀਆਂ ਕਿਹੜੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਇਤਰਾਜ਼ ਵੀ ਜਿਤਾਇਆ ਕਿ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਕੰਮ ਕਰਦੇ ਲੋਕਾਂ ਨੂੰ ਬੇਪਰਦਾ ਨਹੀਂ ਕੀਤਾ ਜਾ ਰਿਹਾ। 

ਉਨ੍ਹਾਂ ਕਿਹਾ ਇਹ ਬੇਹੱਦ ਸੰਜੀਦਾ ਮਾਮਲਾ ਹੈ, ਜਿਸ ਨੂੰ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਪਟਿਆਲਾ ਦੇ ਪਿੰਡ ਮੋਹਲਗੜ੍ਹ ਦੀ ਘਟਨਾ ਸਬੰਧੀ ਇਮਾਨਦਾਰਾਨਾ ਪਹੁੰਚ ਅਪਣਾਵੇ ਅਤੇ ਫੜ੍ਹੇ ਗਏ ਦੋਸ਼ੀ ਨੂੰ ਕਰੜੀ ਸਜ਼ਾ ਦਿਵਾਉਣ ਦੇ ਨਾਲ-ਨਾਲ ਅਜਿਹੇ ਲੋਕਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਦਾ ਪਤਾ ਲਗਾਵੇ।

ਇਹ ਵੀ ਪੜ੍ਹੋ:  Ludhiana Accident News: ਲੁਧਿਆਣਾ 'ਚ ਵਾਪਰਿਆ ਦਰਦਨਾਕ ਹਾਦਸਾ, ਸਕੂਟੀ ਸਵਾਰ ਨੂੰ ਟਰੱਕ ਨੇ ਕੁਚਲਿਆ

Read More
{}{}