Home >>Punjab

Punjab News: ਪੰਜਾਬ ਦੇ ਵਿੱਤ ਮੰਤਰੀ ਦਾ ਬਿਆਨ, "ਰਾਜਪਾਲ ਨੂੰ ਸੰਵਿਧਾਨ ਦੇ ਮੁਤਾਬਕ ਕੰਮ ਕਰਨਾ ਚਾਹੀਦਾ ਹੈ"

Punjab CM Bhagwant Mann vs Governor Banwarilal Purohit: ਦੱਸ ਦਈਏ ਕਿ ਰਾਜਪਾਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ 1 ਅਗਸਤ ਦੇ ਆਪਣੇ ਸੰਚਾਰ ਵਿੱਚ ਕਥਿਤ "ਉਦਾਸੀਨਤਾ" 'ਤੇ ਦੁਖ ਜ਼ਾਹਰ ਕੀਤਾ ਗਿਆ ਸੀ।

Advertisement
Punjab News: ਪੰਜਾਬ ਦੇ ਵਿੱਤ ਮੰਤਰੀ ਦਾ ਬਿਆਨ, "ਰਾਜਪਾਲ ਨੂੰ ਸੰਵਿਧਾਨ ਦੇ ਮੁਤਾਬਕ ਕੰਮ ਕਰਨਾ ਚਾਹੀਦਾ ਹੈ"
Stop
Rajan Nath|Updated: Aug 04, 2023, 09:18 AM IST

Punjab's Harpal Cheema vs Governor Banwarilal Purohit news: ਹਾਲ ਹੀ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਰਾਹੀਂ ਉਨ੍ਹਾਂ ਦੇ ਸੰਚਾਰ ਦੇ ਪ੍ਰਤੀ ‘ਉਦਾਸੀਨਤਾ’ ‘ਤੇ ਦੁਖ ਜ਼ਾਹਰ ਕੀਤਾ ਗਿਆ ਸੀ। ਹੁਣ ਤਕਰੀਬਨ ਦੋ ਦਿਨ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੀਤੇ ਦਿਨੀਂ ਕਿਹਾ ਗਿਆ ਕਿ ਰਾਜਪਾਲ ਨੂੰ ਅਜਿਹੇ ਪੱਤਰ ਭੇਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਸੰਵਿਧਾਨ ਦੇ ਮੁਤਾਬਕ ਕੰਮ ਕਰਨਾ ਚਾਹੀਦਾ ਹੈ।  

ਇਸ ਦੌਰਾਨ ਹਰਪਾਲ ਚੀਮਾ ਵੱਲੋਂ ਕਿਹਾ ਗਿਆ ਕਿ ਪੰਜਾਬ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣਿਆ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਤਾਜ਼ਾ ਪੱਤਰ ਦਾ ਜਵਾਬ ਦਿੰਦਿਆਂ, ਹਰਪਾਲ ਚੀਮਾ ਨੇ ਕਿਹਾ ਕਿ ਰਾਜਪਾਲ ਸਾਹਿਬ ਨੂੰ ਅਜਿਹੇ ਪੱਤਰ ਭੇਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਸੰਵਿਧਾਨ ਅਨੁਸਾਰ ਹੀ ਕੰਮ ਕਰਨਾ ਚਾਹੀਦਾ ਹੈ।

ਚੀਮਾ ਨੇ ਅੱਗੇ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ 19 ਤੇ 20 ਜੂਨ ਦਾ ਸੱਦਿਆ ਗਿਆ ਵਿਸ਼ੇਸ਼ ਸੈਸ਼ਨ ਸੰਵਿਧਾਨ ਦੇ ਮੁਤਾਬਕ ਹੀ ਬੁਲਾਇਆ ਗਿਆ ਸੀ ਅਤੇ ਰਾਜਪਾਲ ਵੱਲੋਂ ਪਹਿਲਾਂ ਹੀ ਇਸ ਨੂੰ "ਸਪੱਸ਼ਟ ਤੌਰ 'ਤੇ ਗੈਰ ਕਾਨੂੰਨੀ" ਕਹਿ ਦਿੱਤਾ ਗਿਆ ਸੀ। 

ਦੱਸ ਦਈਏ ਕਿ ਰਾਜਪਾਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ 1 ਅਗਸਤ ਦੇ ਆਪਣੇ ਸੰਚਾਰ ਵਿੱਚ ਕਥਿਤ "ਉਦਾਸੀਨਤਾ" 'ਤੇ ਦੁਖ ਜ਼ਾਹਰ ਕੀਤਾ ਗਿਆ ਸੀ। ਰਾਜਪਾਲ ਵੱਲੋਂ ਇਸ ਪੱਤਰ ਵਿੱਚ ਮੁੱਖ ਮੰਤਰੀ ਨੂੰ ਯਾਦ ਦਿਵਾਇਆ ਗਿਆ ਸੀ ਕਿ ਪਿਛਲੇ ਸਾਲ ਸਤੰਬਰ ਦੇ ਮਹੀਨੇ ਵਿੱਚ ਕਣਕ ਦੇ ਆਟੇ ਦੀ ਹੋਮ ਡਿਲੀਵਰੀ ਸਬੰਧੀ ਉਨ੍ਹਾਂ ਨੂੰ ਪੱਤਰ ਲਿਖਣ ਦੇ ਬਾਵਜੂਦ ਉਨ੍ਹਾਂ ਦੇ ਦਫ਼ਤਰ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਅਤੇ ਰਾਜ ਭਵਨ ਵਿਚਕਾਰ ਜੂਨ 'ਚ ਦੋ ਦਿਨਾਂ ਵਿਧਾਨ ਸਭਾ ਸੈਸ਼ਨ ਦੇ ਆਯੋਜਨ ਸਣੇ ਕਈ ਮੁੱਦਿਆਂ 'ਤੇ ਟਕਰਾਅ ਚੱਲ ਰਿਹਾ ਹੈ। ਇਸ ਦੌਰਾਨ ਹਰਪਾਲ ਚੀਮਾ ਵੱਲੋਂ ਮਨੀਪੁਰ ਅਤੇ ਹਰਿਆਣਾ ਵਿੱਚ ਚੱਲ ਰਹੀ ਹਿੰਸਾ ਲਈ ਭਾਜਪਾ ਦੀ ਆਲੋਚਨਾ ਵੀ ਕੀਤੀ ਗਈ ਅਤੇ ਦੋਸ਼ ਲਾਇਆ ਗਿਆ ਕਿ 'ਭਗਵਾ ਪਾਰਟੀ ਦੇ ਸ਼ਾਸਨ ਵਾਲੇ ਸੂਬਿਆਂ ਵਿੱਚ ਅਮਨ-ਕਾਨੂੰਨ ਦੀ ਸਥਿਤੀ “ਢਹਿ ਗਈ” ਹੈ।'

ਇਹ ਵੀ ਪੜ੍ਹੋ: Bathinda News: ਬਠਿੰਡਾ ਵਿੱਚ ਗੈਰ-ਕਾਨੂੰਨੀ ਕੰਮ ਕਰ ਰਹੀ ਸੀ ਮਹਿਲਾ ਡਾਕਟਰ, ਪੁਲਿਸ ਨੇ ਰੰਗੇ ਹੱਥੀ ਫੜਿਆ 

(For more news apart from Punjab's Harpal Cheema vs Governor Banwarilal Purohit news, stay tuned to Zee PHH)

Read More
{}{}