Home >>Punjab

ਦੁਖਦਾਈ ਖ਼ਬਰ! ਚਲਦੇ ਟੂਰਨਾਮੈਂਟ 'ਚ ਕਬੱਡੀ ਖਿਡਾਰੀ ਅਮਰ ਘੱਸ ਦੀ ਹੋਈ ਮੌਤ, ਟੂਰਨਾਮੈਂਟ ਰੱਦ

ਜਿਵੇਂ ਹੀ ਇਹ ਦੁਖਦਾਈ ਖ਼ਬਰ ਸਾਹਮਣੇ ਆਈ ਤਾਂ ਟੂਰਨਾਮੈਂਟ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਗਿਆ। 

Advertisement
ਦੁਖਦਾਈ ਖ਼ਬਰ! ਚਲਦੇ ਟੂਰਨਾਮੈਂਟ 'ਚ ਕਬੱਡੀ ਖਿਡਾਰੀ ਅਮਰ ਘੱਸ ਦੀ ਹੋਈ ਮੌਤ, ਟੂਰਨਾਮੈਂਟ ਰੱਦ
Stop
Rajan Nath|Updated: Feb 24, 2023, 11:31 AM IST

Punjab's Kabaddi Player Amar Ghas death news: ਪੰਜਾਬ ਦੇ ਜਲੰਧਰ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ ਕਿ ਪਿੰਡ ਜੱਕੋਪੁਰ ਕਲਾਂ ਵਿੱਚ ਸ਼ਹੀਦ ਊਧਮ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਆਯੋਜਿਤ ਕਬੱਡੀ ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਅਮਰ ਘੱਸ ਦੀ ਅਚਾਨਕ ਮੌਤ ਹੋ ਗਈ। 

ਮਿਲੀ ਜਾਣਕਾਰੀ ਮੁਤਾਬਕ ਟੂਰਨਾਮੈਂਟ ’ਚ ਖੇਡ ਰਹੇ ਅਮਰ ਘੱਸ ਨੂੰ ਸੱਟ ਲਗਣ ਤੋਂ ਬਾਅਦ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ। ਦੱਸ ਦਈਏ ਕਿ ਅਮਰ ਘੱਸ ਗੁਰਦਾਸਪੁਰ ਦੇ ਪਿੰਡ ਘੱਸਪੁਰ ਦਾ ਮੂਲ ਵਾਸੀ ਸੀ।  

ਇਸ ਦੌਰਾਨ ਟੂਰਨਾਮੈਂਟ ਵਿੱਚ ਜੇਤੂਆਂ ਨੂੰ ਇਨਾਮਾਂ ਦੀ ਵੰਡ ਕਰਨ ਲਈ ਪੰਜਾਬ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਤੇ ਰਤਨ ਸਿੰਘ ਕਾਕੜ ਕਲਾਂ ਵੀ ਮੌਜੂਦ ਸਨ। ਉਨ੍ਹਾਂ ਵੱਲੋਂ ਇਸ ਘਟਨਾ ’ਤੇ ਦੁੱਖ ਪ੍ਰਗਟਾਇਆ ਗਿਆ। 

ਇਹ ਵੀ ਪੜ੍ਹੋ: ਪੰਜਾਬ ਬਜਟ ਇਜਲਾਸ ਨੂੰ ਰਾਜਪਾਲ ਵੱਲੋਂ ਨਹੀਂ ਮਿਲੀ ਮਨਜੂਰੀ, ਕਿਹਾ "ਕਾਨੂੰਨੀ ਰਾਏ ਲੈਣ ਤੋਂ ਬਾਅਦ ਹੋਵੇਗਾ ਫੈਸਲਾ"

ਜਿਵੇਂ ਹੀ ਇਹ ਦੁਖਦਾਈ ਖ਼ਬਰ ਸਾਹਮਣੇ ਆਈ ਤਾਂ ਟੂਰਨਾਮੈਂਟ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ ਅਮਰ ਘੱਸ ਦਾ ਕਰੀਬ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਹ ਆਪਣੇ ਪਿੱਛੇ ਪਿਤਾ ਖ਼ੁਸ਼ਵੰਤ ਸਿੰਘ, ਮਾਤਾ ਰਮੇਸ਼ ਕੌਰ, ਪਤਨੀ ਪ੍ਰਭਜੋਤ ਕੌਰ ਅਤੇ ਭੈਣ ਨੂੰ ਛੱਡ ਗਿਆ ਹੈ। 

ਇਸ ਮੰਦਭਾਗੀ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਸੂਬੇ ਅਤੇ ਖੇਡ ਜਗਤ ’ਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਕਈ ਲੋਕਾਂ ਵੱਲੋਂ ਉਸਦੀ ਮੌਤ 'ਤੇ ਦੁੱਖ ਪ੍ਰਗਟਾਇਆ ਜਾ ਰਿਹਾ ਹੈ।  

ਇਹ ਵੀ ਪੜ੍ਹੋ: Punjab News: ਪੁਲਿਸ ਪ੍ਰਸ਼ਾਸਨ ਨਾਲ ਬਣੀ ਸਹਿਮਤੀ! ਪਰ ਸਾਥੀ ਦੀ ਰਿਹਾਈ ਹੋਣ ਤੱਕ ਅਜਨਾਲਾ ਹੀ ਰਹਿਣਗੇ ਅੰਮ੍ਰਿਤਪਾਲ ਸਿੰਘ

(For more news apart from Punjab's Kabaddi Player Amar Ghas' death, stay tuned to Zee PHH)

Read More
{}{}