Home >>Punjab

Karamjit Anmol Nominations : 'ਆਪ' ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਕਰਮਜੀਤ ਅਨਮੋਲ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ

Karamjit Anmol Nominations: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ, ਮੰਗਲਵਾਰ ਆਖਰੀ ਦਿਨ ਹੈ। ਇਸ ਦੌਰਾਨ ਪੰਜਾਬ ਦੇ ਕਈ ਲੀਡਰ ਵੀ ਨਾਮਜ਼ਦਗੀਆਂ ਦਾਖ਼ਲ ਕਰਨਗੇ।

Advertisement
Karamjit Anmol Nominations : 'ਆਪ' ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਕਰਮਜੀਤ ਅਨਮੋਲ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ
Stop
Riya Bawa|Updated: May 14, 2024, 06:29 AM IST

Karamjit Anmol Nominations: 'ਆਪ' ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਕਰਮਜੀਤ ਅਨਮੋਲ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਨਾਮਜ਼ਦਗੀ ਭਰਨ ਤੋਂ ਪਹਿਲਾਂ ਉਹ 10:00 ਵਜੇ ਦਾਣਾ ਮੰਡੀ ਕੋਟਕਪੂਰਾ ਵਿਖੇ ਉੱਘੇ ਫਿਲਮ ਕਲਾਕਾਰ ਗਿੱਪੀ ਗਰੇਵਾਲ ਅਤੇ ਬਿੰਨੂ ਢਿੱਲੋਂ ਦੇ ਨਾਲ ਰੋਡ ਸ਼ੋਅ ਦੀ ਅਗਵਾਈ ਕਰਨਗੇ।

ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ, ਮੰਗਲਵਾਰ ਆਖਰੀ ਦਿਨ ਹੈ। ਪੰਜਾਬ ਵਿੱਚ ਹੁਣ ਤੱਕ 372 ਨਾਮਜ਼ਦਗੀਆਂ ਦਾਖ਼ਲ ਹੋ ਚੁੱਕੀਆਂ ਹਨ। ਪਿਛਲੇ ਸੋਮਵਾਰ ਪੰਜਾਬ ਵਿੱਚ ਇੱਕੋ ਸਮੇਂ 209 ਨਾਮਜ਼ਦਗੀਆਂ ਦਾਖ਼ਲ ਹੋਈਆਂ ਸਨ। ਅੱਜ ਕਰਮਜੀਤ ਅਨਮੋਲ ਸਟਾਰ ਸੀਟ ਫਰੀਦਕੋਟ ਤੋਂ ਨਾਮਜ਼ਦਗੀ ਭਰਨਗੇ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਟਾਰ ਦੋਸਤ ਬਿੰਨੂ ਢਿੱਲੋਂ ਅਤੇ ਗਿੱਪੀ ਗਰੇਵਾਲ ਵੀ ਪਹੁੰਚ ਰਹੇ ਹਨ।

ਅਨਮੋਲ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਤੋਂ ਸੁਭਾਸ਼ ਸ਼ਰਮਾ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਹਨ। ਇਸ ਦੇ ਨਾਲ ਹੀ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੌਜੂਦਾ ਸੰਸਦ ਮੈਂਬਰ ਅਤੇ ਉਮੀਦਵਾਰ ਡਾ: ਅਮਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਗੇਜਾ ਰਾਮ ਵਾਲਮੀਕੀ ਅੱਜ ਨਾਮਜ਼ਦਗੀ ਦਾਖ਼ਲ ਕਰਨਗੇ। ਗੇਜਾ ਰਾਮ ਵੱਲੋਂ ਆਪਣੀ ਨਾਮਜ਼ਦਗੀ ਤੋਂ ਪਹਿਲਾਂ ਇੱਕ ਜਨਤਕ ਮੀਟਿੰਗ ਅਤੇ ਰੋਡ ਸ਼ੋਅ ਵੀ ਕੀਤਾ ਜਾ ਰਿਹਾ ਹੈ। ਜਿੱਥੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ, ਰਾਜਸਥਾਨ ਦੇ ਉਪ ਮੁੱਖ ਮੰਤਰੀ ਪ੍ਰੇਮ ਚੰਦ ਬੈਰਵਾ, ਜਗਮੋਹਨ ਸਿੰਘ ਰਾਜੂ ਅਤੇ ਲੋਕ ਸਭਾ ਹਲਕਾ ਇੰਚਾਰਜ ਪ੍ਰਦੀਪ ਗਰਗ ਵੀ ਮੌਜੂਦ ਰਹਿਣਗੇ।

ਇਹ ਵੀ ਪੜ੍ਹੋ:  Punjab Lok Sabha Election: ਨਾਮਜ਼ਦਗੀ ਭਰਨ ਦੇ ਪੰਜਵੇਂ ਦਿਨ 13 ਲੋਕ ਸਭਾ ਸੀਟਾਂ ਲਈ 209 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ
 
ਦਰਅਸਲ ਬੀਤੇ ਦਿਨੀ ਪੰਜਾਬ ਵਿੱਚ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਪੰਜਵੇਂ ਦਿਨ 13 ਲੋਕ ਸਭਾ ਸੀਟਾਂ ਲਈ  209 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ 7 ਮਈ ਤੋਂ 10 ਮਈ ਤੱਕ 143 ਉਮੀਦਵਾਰਾਂ ਵੱਲੋਂ 163 ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ।  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਪੰਜਵੇਂ ਦਿਨ 13 ਲੋਕ ਸਭਾ ਸੀਟਾਂ ਲਈ 209 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।

 

ਗੁਰਦਾਸਪੁਰ ਤੋਂ 29 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਤੋਂ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਡਾ. ਦਲਜੀਤ ਸਿੰਘ ਚੀਮਾ ਦਾ ਨਾਂ ਸ਼ਾਮਲ ਹੈ। 

Read More
{}{}