Home >>Punjab

Ludhiana News: ਲੁਧਿਆਣਾ ਦਾ ਹਸਨਪੁਰ ਪਿੰਡ ਚਰਚਾ 'ਚ! ਪਿੰਡ 'ਚ ਰਹਿੰਦੇ 200 ਤੋਂ ਵੱਧ ਪ੍ਰਵਾਸੀ ਡਰੇ

Punjab Ludhiana migrant villages News: ਉਨ੍ਹਾਂ ਦਾ ਕਹਿਣਾ ਹੈ ਕਿ ਪਿੰਡ ਦੇ ਕੁਝ ਲੋਕ ਸਾਨੂੰ ਧਮਕੀਆਂ ਦੇ ਰਹੇ ਹਨ। ਹਾਲਾਂਕਿ ਉਨ੍ਹਾਂ ਆਪਣੀ ਪਛਾਣ ਦੱਸਣ ਤੋਂ ਇਨਕਾਰ ਕਰ ਦਿੱਤਾ ਹੈ ਪਰ ਕਿਸਾਨ ਜਥੇਬੰਦੀ ਦੇ ਆਗੂ ਅਤੇ ਪਿੰਡ ਦੇ ਪੰਚ ਜਗਰੂਪ ਸਿੰਘ ਨੇ ਕਿਹਾ ਹੈ ਕਿ ਅਸੀਂ ਪਰਵਾਸੀਆਂ ਨੂੰ ਸਮਝਾ ਰਹੇ ਹਾਂ ਜੋ ਪਿੰਡ ਦੇ ਪੁਰਾਣੇ ਵਸਨੀਕ ਹਨ।   

Advertisement
Ludhiana News: ਲੁਧਿਆਣਾ ਦਾ ਹਸਨਪੁਰ ਪਿੰਡ ਚਰਚਾ 'ਚ! ਪਿੰਡ 'ਚ ਰਹਿੰਦੇ 200 ਤੋਂ ਵੱਧ ਪ੍ਰਵਾਸੀ ਡਰੇ
Stop
Bharat Sharma |Updated: Aug 25, 2023, 06:52 PM IST

Punjab Ludhiana migrant villages News: ਲੁਧਿਆਣਾ ਦਾ ਪਿੰਡ ਹਸਨਪੁਰ ਇੱਕ ਵਾਰ ਫਿਰ ਚਰਚਾ ਵਿੱਚ ਹੈ, ਦਰਅਸਲ ਇੱਥੇ ਰਹਿੰਦੇ ਕੁਝ ਪ੍ਰਵਾਸੀ ਪਿੰਡ ਛੱਡ ਕੇ ਚਲੇ ਗਏ ਹਨ। ਕਿਾ ਜਾ ਰਿਹਾ ਹੈ ਕਿ ਪਿੰਡ ਦੇ ਹੀ ਕੁਝ ਲੋਕਾਂ ਨੇ ਪਿੰਡ ਵਿੱਚ ਇੱਕ ਤੋਂ ਬਾਅਦ ਇੱਕ ਪੰਜ ਚੋਰੀਆਂ ਨੂੰ ਅੰਜਾਮ ਦਿੱਤਾ ਹੈ। ਇਸ ਕਰਕੇ ਹੁਣ ਬਿਨਾਂ ਸ਼ਨਾਖਤੀ ਕਾਰਡਾਂ ਦੇ ਪਰਵਾਸੀਆਂ ਨੂੰ ਘਰ ਛੱਡਣ ਲਈ ਕਿਹਾ ਗਿਆ ਹੈ ਜਿਸ ਕਾਰਨ ਪਿੰਡ ਵਿੱਚ ਪਿਛਲੇ 30-30 ਸਾਲਾਂ ਤੋਂ ਰਹਿ ਰਹੇ ਪ੍ਰਵਾਸੀਆਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਪਿੰਡ ਦੇ ਕੁਝ ਲੋਕ ਸਾਨੂੰ ਧਮਕੀਆਂ ਦੇ ਰਹੇ ਹਨ। ਹਾਲਾਂਕਿ ਉਨ੍ਹਾਂ ਆਪਣੀ ਪਛਾਣ ਦੱਸਣ ਤੋਂ ਇਨਕਾਰ ਕਰ ਦਿੱਤਾ ਹੈ ਪਰ ਕਿਸਾਨ ਜਥੇਬੰਦੀ ਦੇ ਆਗੂ ਅਤੇ ਪਿੰਡ ਦੇ ਪੰਚ ਜਗਰੂਪ ਸਿੰਘ ਨੇ ਕਿਹਾ ਹੈ ਕਿ ਅਸੀਂ ਪਰਵਾਸੀਆਂ ਨੂੰ ਸਮਝਾ ਰਹੇ ਹਾਂ ਜੋ ਪਿੰਡ ਦੇ ਪੁਰਾਣੇ ਵਸਨੀਕ ਹਨ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਨੂੰ ਨਹੀਂ ਪੁੱਛਿਆ। ਕਿਹਾ ਜਾਂਦਾ ਹੈ ਕਿ ਸਿਰਫ਼ ਉਹੀ ਲੋਕ ਜਾ ਰਹੇ ਹਨ ਜਿਨ੍ਹਾਂ ਕੋਲ ਸ਼ਨਾਖਤੀ ਕਾਰਡ ਨਹੀਂ ਹਨ ਅਤੇ ਪਿੰਡ ਵਾਸੀਆਂ ਨੂੰ ਸ਼ੱਕ ਹੈ ਕਿ ਪਿਛਲੇ ਸਮੇਂ ਵਿੱਚ ਹੋਈਆਂ ਚੋਰੀਆਂ ਵਿੱਚ ਉਨ੍ਹਾਂ ਦਾ ਹੱਥ ਹੈ। 

ਇਹ ਵੀ ਪੜ੍ਹੋ: Punjab News: ਲੁਧਿਆਣਾ ਤੋਂ ਫਿਰੋਜ਼ਪੁਰ ਜਾਣ ਵਾਲੇ ਹੁਣ ਹੋ ਜਾਣ ਸਾਵਧਾਨ! ਹੋ ਸਕਦਾ ਹੈ ਵੱਡਾ ਚਲਾਨ

ਉਨ੍ਹਾਂ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਅਸੀਂ ਪਰਵਾਸੀ ਭਾਈਚਾਰੇ ਦੇ ਨਾਲ ਹਾਂ ਕਿਉਂਕਿ ਅਸੀਂ ਵੀ ਉਨ੍ਹਾਂ ਤੋਂ ਬਿਨਾਂ ਰਹਿ ਨਹੀਂ ਸਕਦੇ। ਇਸ ਵੇਲੇ ਪਿੰਡ ਵਿੱਚ 1900 ਦੇ ਕਰੀਬ ਵੋਟਾਂ ਹਨ, ਜਿਨ੍ਹਾਂ ਵਿੱਚੋਂ 150 ਦੇ ਕਰੀਬ ਵੋਟਾਂ ਪ੍ਰਵਾਸੀ ਭਾਈਚਾਰੇ ਦੀਆਂ ਹਨ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਹਨ ਜੋ ਕਿ ਮਾਹੌਲ ਖਰਾਬ ਕਰ ਰਹੇ ਹਨ।

ਦੂਜੇ ਪਾਸੇ ਪਿੰਡ ਵਿੱਚ ਰਹਿੰਦੇ ਪ੍ਰਵਾਸੀ ਭਾਈਚਾਰੇ ਦਾ ਕਹਿਣਾ ਹੈ ਕਿ ਅਸੀਂ ਡਰੇ ਹੋਏ ਹਾਂ ਕਿਉਂਕਿ ਅਸੀਂ ਇੱਥੇ ਪਿਛਲੇ ਕਈ ਸਾਲਾਂ ਤੋਂ ਰਹਿ ਰਹੇ ਹਾਂ। ਪਹਿਲਾਂ ਕਦੇ ਨਹੀਂ ਇੰਦਾ ਹੋਇਆ। ਉਨ੍ਹਾਂ ਕਿਹਾ ਕਿ ਜੇਕਰ ਪਿੰਡ ਵਾਸੀ ਕਹਿਣਗੇ ਤਾਂ ਅਸੀਂ ਇੱਥੋਂ ਸਭ ਕੁਝ ਛੱਡ ਦੇਵਾਂਗੇ।

ਇਹ ਵੀ ਪੜ੍ਹੋ:  Punjab Farmers News: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਕਿਸਾਨ ਦੀ ਮ੍ਰਿਤਕ ਦੇਹ ਜੱਦੀ ਪਿੰਡ ਪਹੁੰਚੀ 
 

Read More
{}{}