Home >>Punjab

MLA ਉਗੋਕੇ ਆਪੇ ਤੋਂ ਹੋਏ ਬਾਹਰ, ਕਿਹਾ "ਮਾਰ ਮਾਰ ਲਫ਼ੇੜੇ ਤੈਨੂੰ ਅੰਦਰ ਸੁੱਟਿਆ ਹੁੰਦਾ...!"

ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਦੌੜ ਸੀਟ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾ ਕੇ ਵਿਧਾਇਕ ਬਣਨ ਤੋਂ ਪਹਿਲਾਂ ਉਗੋਕੇ ਨੇ ਮੋਬਾਈਲ ਰਿਪੇਅਰ ਦੀ ਦੁਕਾਨ ਚਲਾਈ ਸੀ।

Advertisement
MLA ਉਗੋਕੇ ਆਪੇ ਤੋਂ ਹੋਏ ਬਾਹਰ, ਕਿਹਾ "ਮਾਰ ਮਾਰ ਲਫ਼ੇੜੇ ਤੈਨੂੰ ਅੰਦਰ ਸੁੱਟਿਆ ਹੁੰਦਾ...!"
Stop
Rajan Nath|Updated: Jan 28, 2023, 03:17 PM IST

Punjab MLA Labh Singh Ugoke on person protesting against Aam Aadmi Clinic news: ਪੰਜਾਬ ਦੇ ਭਦੌੜ ਵਿਧਾਨ ਸਭਾ ਸੀਟ ਤੋਂ 'ਆਪ' ਵਿਧਾਇਕ ਲਾਭ ਸਿੰਘ ਉਗੋਕੇ ਵਿਵਾਦਾਂ 'ਚ ਘਿਰੇ ਹੋਏ ਹਨ। ਉਗੋਕੇ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਕਲੀਨਿਕ (ਏਏਸੀ) ਦਾ ਵਿਰੋਧ ਕਰ ਰਹੇ ਇੱਕ ਵਿਅਕਤੀ ਨੂੰ ਕਿਹਾ ਕਿ ਜੇਕਰ ਪੰਜਾਬ ਵਿੱਚ ਕਿਸੇ ਹੋਰ ਪਾਰਟੀ ਦੀ ਸਰਕਾਰ ਹੁੰਦੀ ਤਾਂ ਵਿਰੋਧ ਕਰਨ 'ਤੇ ਉਸ ਨੂੰ ਕੁੱਟਿਆ ਜਾਂਦਾ ਅਤੇ ਜੇਲ੍ਹ ਵਿੱਚ ਸੁੱਟ ਦਿੱਤਾ ਜਾਂਦਾ।

ਦੱਸ ਦਈਏ ਕਿ ਇਹ ਪੂਰਾ ਮਾਮਲਾ ਕੈਮਰੇ ਵਿੱਚ ਕੈਦ ਕਰ ਲਿਆ ਗਿਆ ਅਤੇ ਹੁਣ ਇਸਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ, ਲਾਭ ਸਿੰਘ ਉਗੋਕੇ ਇਹ ਕਹਿੰਦਿਆਂ ਸੁਣਾਈ ਦੇ ਰਿਹਾ ਹੈ ਕਿ "ਮਾਰ-ਮਾਰ ਲਫ਼ੇੜੇ, ਤੈਨੂ ਅੰਦਰ ਸੁੱਟਿਆ ਹੁੰਦਾ।"

ਦੱਸਣਯੋਗ ਹੈ ਕਿ ਇਹ ਘਟਨਾ ਬਰਨਾਲਾ ਜ਼ਿਲ੍ਹੇ ਦੇ ਪਿੰਡ ਸਹਿਣਾ ਵਿਖੇ ਉਸ ਸਮੇਂ ਵਾਪਰੀ, ਜਦੋਂ ਵਿਧਾਇਕ ਸਹਿਣਾ ਦੀ ਸਰਪੰਚ ਮਲਕੀਤ ਕੌਰ ਦੇ ਪੁੱਤਰ ਸੁਖਵਿੰਦਰ ਸਿੰਘ ਨਾਲ ਗੱਲਬਾਤ ਕਰ ਰਿਹਾ ਸੀ। ਸੁਖਵਿੰਦਰ ਨੇ 'ਆਮ ਆਦਮੀ ਪਾਰਟੀ' ਦੀ ਸਰਕਾਰ ਵੱਲੋਂ ਪ੍ਰਾਇਮਰੀ ਹੈਲਥ ਸੈਂਟਰ (ਪੀ.ਐਚ.ਸੀ.) ਨੂੰ 'ਆਪ' ਸਰਕਾਰ ਦੇ ਪ੍ਰਮੁੱਖ ਸਿਹਤ ਪ੍ਰੋਜੈਕਟ — ਆਮ ਆਦਮੀ ਕਲੀਨਿਕ — ਵਿੱਚ ਬਦਲਣ 'ਤੇ ਇਤਰਾਜ਼ ਜਤਾਇਆ ਸੀ।

ਇਸ ਦੌਰਾਨ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਧਾਇਕ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਇੱਕ ਹੋਰ ਮਤਲਬ ਹੈ ਕਿ ਜੇਕਰ ਕਿਸੇ ਹੋਰ ਪਾਰਟੀ ਦੀ ਸਰਕਾਰ ਹੁੰਦੀ ਤਾਂ ਕਿਸੇ ਵਿਧਾਇਕ ਦਾ ਵਿਰੋਧ ਕਰਨ 'ਤੇ ਸੁਖਵਿੰਦਰ ਨੂੰ ਥੱਪੜ ਮਾਰੇ ਜਾਂਦੇ ਤੇ ਜੇਲ੍ਹ ਜਾਣਾ ਪੈਂਦਾ।

ਇਹ ਵੀ ਪੜ੍ਹੋ: Rahul Gandhi Security breach: ਕਾਂਗਰਸ ਦਾ ਇਲਜ਼ਾਮ, ਜੰਮੂ-ਕਸ਼ਮੀਰ 'ਚ ਭਾਰਤ ਜੋੜੋ ਯਾਤਰਾ ਦੌਰਾਨ ਸੁਰੱਖਿਆ ਵਿੱਚ ਹੋਈ ਕੁਤਾਹੀ

ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਦੌੜ ਸੀਟ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾ ਕੇ ਵਿਧਾਇਕ ਬਣਨ ਤੋਂ ਪਹਿਲਾਂ ਵਿਧਾਇਕ ਉਗੋਕੇ ਨੇ ਮੋਬਾਈਲ ਰਿਪੇਅਰ ਦੀ ਦੁਕਾਨ ਚਲਾਈ ਸੀ। ਉਹ ਉਸੇ ਕਲੀਨਿਕ ਦਾ ਉਦਘਾਟਨ ਕਰਨ ਲਈ ਸ਼ੁਕਰਵਾਰ ਨੂੰ 20,000 ਦੀ ਆਬਾਦੀ ਵਾਲੇ ਪਿੰਡ ਸਹਿਣਾ ਗਿਆ ਸੀ।

ਇਸ ਦੌਰਾਨ ਸੁਖਵਿੰਦਰ ਨੇ ਕਿਹਾ ਕਿ ਉਨ੍ਹਾਂ ਨੇ ਸਰਕਾਰ ਨੂੰ ਮਹਿਜ਼ ਇੱਕ ਆਮ ਆਦਮੀ ਕਲੀਨਿਕ ਵੱਖਰੇ ਤੌਰ 'ਤੇ ਖੋਲ੍ਹਣ ਦੀ ਬੇਨਤੀ ਕੀਤੀ ਸੀ ਨਾ ਕਿ ਸਿਰਫ਼ ਪੀਐਚਸੀ ਨੂੰ ਬਦਲਣ ਦੀ।

ਇਹ ਵੀ ਪੜ੍ਹੋ: 'Pariksha Pe Charcha' 2023 ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ "ਚੀਟਿੰਗ ਕਰਨ ਵਾਲਾ ਜ਼ਿੰਦਗੀ 'ਚ ਕਦੇ ਵੀ ਪਾਸ ਨਹੀਂ ਹੋ ਸਕਦਾ"

(For more news apart from Punjab MLA Labh Singh Ugoke on person protesting against Aam Aadmi Clinic, stay tuned to Zee PHH)

Read More
{}{}