Home >>Punjab

Punjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ

Punjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ 

Advertisement
Punjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ
Stop
Zee News Desk|Updated: Jun 24, 2024, 06:42 AM IST

Punjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਲੰਪਿਕ ਦਿਵਸ ਅਤੇ ਸਨਮਾਨ ਸਮਾਰੋਹ ਦੌਰਾਨ ਚੰਡੀਗੜ੍ਹ ਦੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਨ੍ਹਾਂ ਖਿਡਾਰੀਆਂ ਨੇ ਕੌਮਾਂਤਰੀ ਟੂਰਨਾਮੈਂਟਾਂ ਵਿੱਚ ਭਾਰਤੀ ਹਾਕੀ ਟੀਮ ਦੀ ਨੁਮਾਇੰਦਗੀ ਕਰਕੇ ਸ਼ਹਿਰ ਅਤੇ ‘ਹਾਕੀ ਚੰਡੀਗੜ੍ਹ’ ਦਾ ਨਾਂ ਰੌਸ਼ਨ ਕੀਤਾ ਹੈ।

 ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਾਕੀ ਇੰਡੀਆ ਦੀ ਮਾਨਤਾ ਪ੍ਰਾਪਤ ਇਕਾਈ ਹਾਕੀ ਚੰਡੀਗੜ੍ਹ ਨੂੰ ਪੰਜ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਖਿਡਾਰੀਆਂ ਵੱਲੋਂ ਕੀਤੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਇਨ੍ਹਾਂ ਖਿਡਾਰੀਆਂ ਵੱਲੋਂ ਵੱਖ-ਵੱਖ ਕੌਮਾਂਤਰੀ ਪਲੇਟਫਾਰਮਾਂ 'ਤੇ ਸ਼ਹਿਰ ਦਾ ਨਾਂ ਰੌਸ਼ਨ ਕੀਤਾ ਗਿਆ।

ਇਹ ਵੀ ਪੜ੍ਹੋ: Punjab State Commission for Women: ਪੰਜਾਬ ਰਾਜ ਮਹਿਲਾ ਕਮਿਸ਼ਨ ਜਲਦ ਕਰੇਗਾ ਸੂਬੇ ਭਰ ਦੀਆਂ ਜੇਲ੍ਹਾਂ ਦਾ ਦੌਰਾ : ਰਾਜ ਲਾਲੀ ਗਿੱਲ

ਹਾਕੀ ਚੰਡੀਗੜ੍ਹ ਦੁਆਰਾ ਹਰ ਸਾਲ ਕਰਵਾਏ ਜਾਣ ਵਾਲੇ ਸਮਾਰੋਹ ਵਿੱਚ ਇਸ ਸਾਲ ਇੱਕ ਪ੍ਰਦਰਸ਼ਨੀ ਮੈਚ ਵੀ ਸ਼ਾਮਲ ਹੈ, ਜੋ ਕਿ ਐਫ.ਆਈ.ਐਚ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਸ਼ਵਵਿਆਪੀ ਸਮਾਗਮਾਂ ਦੇ ਤਾਲਮੇਲ ਨਾਲ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਖਿਡਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਨਕਦ ਪੁਰਸਕਾਰਾਂ ਨਾਲ ਮਾਨਤਾ ਦਿੰਦਾ ਹੈ।

ਇਹ ਵੀ ਪੜ੍ਹੋ: Punjab News: ਪੰਜਾਬ 'ਚ ਮੂੰਹ-ਖੁਰ ਤੇ ਗਲ਼ਘੋਟੂ ਤੋਂ ਬਚਾਅ ਲਈ 58.93 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ
 

{}{}