Home >>Punjab

Punjab News: ਲਸ਼ਕਰ ਦੇ ਮਾਡਿਊਲ ਦਾ ਪਰਦਾਫਾਸ਼! ਪੰਜਾਬ 'ਚ ਸ਼ਾਂਤੀ ਭੰਗ ਕਰਨ ਦੀ ਸੀ ਕੋਸ਼ਿਸ਼

Punjab Terror Module News: ਦੱਸ ਦਈਏ ਕਿ ਲਸ਼ਕਰ-ਏ-ਤੋਇਬਾ ਦੇ ਸਰਗਰਮ ਮੈਂਬਰ ਫਿਰਦੌਸ ਅਹਿਮਦ ਭੱਟ ਵੱਲੋਂ ਇਹ ਅੱਤਵਾਦੀ ਮਾਡਿਊਲ ਸੰਚਾਲਿਤ ਕੀਤਾ ਜਾ ਰਿਹਾ ਸੀ।    

Advertisement
Punjab News: ਲਸ਼ਕਰ ਦੇ ਮਾਡਿਊਲ ਦਾ ਪਰਦਾਫਾਸ਼! ਪੰਜਾਬ 'ਚ ਸ਼ਾਂਤੀ ਭੰਗ ਕਰਨ ਦੀ ਸੀ ਕੋਸ਼ਿਸ਼
Stop
Rajan Nath|Updated: Oct 14, 2023, 09:38 AM IST

Punjab News Today: ਪੰਜਾਬ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ SSOC ਅੰਮ੍ਰਿਤਸਰ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ, ਜਿਨ੍ਹਾਂ ਨੇ ਕੇਂਦਰੀ ਏਜੰਸੀ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਲਸ਼ਕਰ ਦੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।  

ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਵੱਲੋਂ ਪੰਜਾਬ 'ਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਪਰ SSOC ਅੰਮ੍ਰਿਤਸਰ ਤੇ ਕੇਂਦਰੀ ਏਜੰਸੀ ਦੇ ਸਾਂਝੇ ਓਪਰੇਸ਼ਨ ਸਦਕਾ ਉਨ੍ਹਾਂ ਦੇ ਇਸ ਮਾਡਿਊਲ ਨੂੰ ਵੱਡਾ ਝਟਕਾ ਲੱਗਿਆ ਹੈ।  

ਇਸ ਦੌਰਾਨ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਉਹ ਦੋਵੇਂ ਜੰਮੂ ਅਤੇ ਕਸ਼ਮੀਰ ਦੇ ਵਸਨੀਕ ਹਨ।

ਇੰਨਾ ਹੀ ਨਹੀਂ ਇਸ ਕਾਰਵਾਈ ਦੇ ਦੌਰਾਨ SSOC ਅੰਮ੍ਰਿਤਸਰ ਤੇ ਕੇਂਦਰੀ ਏਜੰਸੀ ਨੇ 2 ਆਈ.ਈ.ਡੀ, 2 ਹੈਂਡ ਗ੍ਰਨੇਡ, 2 ਮੈਗਜ਼ੀਨਾਂ ਸਮੇਤ 1 ਪਿਸਤੌਲ, 24 ਕਾਰਤੂਸ, 1 ਟਾਈਮਰ ਸਵਿੱਚ, 8 ਡੈਟੋਨੇਟਰ ਅਤੇ 4 ਬੈਟਰੀਆਂ ਬਰਾਮਦ ਕੀਤੇ ਹਨ। 

ਦੱਸ ਦਈਏ ਕਿ ਲਸ਼ਕਰ-ਏ-ਤੋਇਬਾ ਦੇ ਸਰਗਰਮ ਮੈਂਬਰ ਫਿਰਦੌਸ ਅਹਿਮਦ ਭੱਟ ਵੱਲੋਂ ਇਹ ਅੱਤਵਾਦੀ ਮਾਡਿਊਲ ਸੰਚਾਲਿਤ ਕੀਤਾ ਜਾ ਰਿਹਾ ਸੀ।  

ਹਾਲ ਹੀ ਵਿੱਚ ਪੰਜਾਬ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਵੱਲੋਂ ਇੱਕ ਸਾਂਝੇ ਆਪ੍ਰੇਸ਼ਨ ਦੇ ਤਹਿਤ ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੇ ਇੱਕ ਨੈਟਵਰਕ ਨੂੰ ਵੱਡਾ ਝਟਕਾ ਦਿੱਤਾ ਗਿਆ ਸੀ ਅਤੇ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਤੋਂ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਦਿਆਂ ਉਸ ਤੋਂ 38 ਜਾਅਲੀ ਵਾਹਨ ਨੰਬਰ ਪਲੇਟਾਂ ਅਤੇ 1 ਰਿਵਾਲਵਰ ਸਮੇਤ 4.94 ਕਰੋੜ ਰੁਪਏ ਬਰਾਮਦ ਕੀਤੇ ਸਨ।

ਇੰਨਾ ਹੀ ਨਹੀਂ ਬਲਕਿ ਇਹ ਵੀ ਸਾਹਮਣੇ ਆਇਆ ਸੀ ਕਿ ਫੜਿਆ ਗਿਆ ਨਸ਼ਾ ਤਸਕਰ ਜੰਮੂ ਵਿੱਚ ਬਰਾਮਦ ਹੋਈ 30 ਕਿਲੋ ਹੈਰੋਇਨ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਸੀ ਅਤੇ ਇਸ ਦੌਰਾਨ ਬੈਕਵਰਡ ਅਤੇ ਫਾਰਵਰਡ ਲਿੰਕੇਜ ਸਥਾਪਤ ਕਰਨ ਲਈ ਜਾਂਚ ਜਾਰੀ ਹੈ। 

ਦੱਸ ਦਈਏ ਕਿ ਮੁੱਲਾਪੁਰ ਦਾਖਾ ਦੇ ਮੁਹੱਲੇ ਦਸ਼ਮੇਸ਼ ਨਗਰ ਵਿੱਚ ਜੰਮੂ-ਕਸ਼ਮੀਰ ਪੁਲਿਸ ਤੇ ਕਾਊਂਟਰ ਇੰਟੈਲੀਜਂਸ ਟੀਮ ਲੁਧਿਆਣਾ ਵੱਲੋਂ ਏਆਈਜੀ ਸਿਮਰਤ ਪਾਲ ਸਿੰਘ ਦੀ ਅਗਵਾਈ ਵਿੱਚ ਇੱਕ ਕੋਠੀ ਵਿੱਚ ਛਾਪੇਮਾਰੀ ਕੀਤੀ ਗਈ ਸੀ ਜਿਸ ਦੌਰਾਨ ਕਾਊਂਟਰ ਇੰਟੈਲੀਜਸ ਦੀ ਟੀਮ ਨਾਲ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸਐਸਪੀ ਨਵਨੀਤ ਸਿੰਘ ਬੈਂਸ, ਡੀਐਸਪੀ ਰਾਖਾ ਅਮਨਦੀਪ ਸਿੰਘ ਵੀ ਆਪਣੀ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਹੋਏ ਸਨ। 

ਇਹ ਵੀ ਪੜ੍ਹੋ: Mohali Triple Murder: ਭਰਾ-ਭਰਜਾਈ ਦੇ ਨਾਲ ਮੁਲਜ਼ਮ ਨੇ ਢਾਈ ਸਾਲ ਦੇ ਭਤੀਜੇ ਨੂੰ ਕਿਉਂ ਮਾਰਿਆ? 

Read More
{}{}