Home >>Punjab

Paddy Farming: ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਪੰਜਾਬ ਦੇ 6 ਜਿਲ੍ਹਿਆਂ 'ਚ ਝੋਨੇ ਦੀ ਲਵਾਈ ਸ਼ੁਰੂ

Punjab Paddy Start Today: ਅੱਜ ਤੋਂ ਪੰਜਾਬ ਦੇ 6 ਜਿਲ੍ਹਿਆਂ 'ਚ ਝੋਨੇ ਦੀ ਲਵਾਈ ਸ਼ੁਰੂ ਹੋ ਰਹੀ ਹੈ। ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਵਿਧੀ ਅਪਣਾਉਣ ਵਾਲੇ ਕਿਸਾਨ 15 ਮਈ ਤੋਂ ਬਿਜਾਈ ਸ਼ੁਰੂ ਕਰ ਸਕਦੇ ਹਨ। ਇਸ ਮੰਤਵ ਲਈ ਵਿਭਾਗ ਨੇ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਭਰੋਸਾ ਦਿੱਤਾ ਸੀ।

Advertisement
Paddy Farming: ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਪੰਜਾਬ ਦੇ 6 ਜਿਲ੍ਹਿਆਂ 'ਚ ਝੋਨੇ ਦੀ ਲਵਾਈ ਸ਼ੁਰੂ
Stop
Riya Bawa|Updated: Jun 11, 2024, 07:39 AM IST

Paddy Farming in Punjab : ਸੂਬੇ ਵਿੱਚ ਅੱਜ ਤੋਂ ਝੋਨੇ ਦੀ ਬਿਜਾਈ ਸ਼ੁਰੂ ਹੋ ਰਹੀ ਹੈ। ਅਜਿਹੀ ਸਥਿਤੀ ਵਿੱਚ 1.15 ਲੱਖ ਮੀਟ੍ਰਿਕ ਟਨ ਡੀਏਪੀ ਦੀ ਲੋੜ ਹੈ। ਜਦੋਂ ਕਿ 31 ਜੁਲਾਈ ਤੱਕ 16 ਲੱਖ ਮੀਟ੍ਰਿਕ ਟਨ ਯੂਰੀਆ ਖਾਦ ਦੀ ਲੋੜ ਹੈ। ਡੀਏਪੀ ਦੀ ਸਪਲਾਈ ਮਾਰਕਫੈੱਡ ਤਰਫ਼ੋਂ ਸਹਿਕਾਰੀ ਸਭਾਵਾਂ ਨੂੰ ਦਿੱਤੀ ਗਈ ਹੈ। ਇਹ ਮੋਹਾਲੀ ਵਿੱਚ ਭਾਰਤ ਐਗਰੋ ਪ੍ਰੋਡਕਟਸ ਕੰਪਨੀ ਵੱਲੋਂ ਸਪਲਾਈ ਕੀਤਾ ਗਿਆ ਸੀ।

ਦੱਸ ਦਈਏ ਕਿ ਪੰਜਾਬ ਦੇ ਕਿਸਾਨਾਂ (Punjab kisan news) ਲਈ ਖੁਸ਼ਖਬਰੀ ਹੈ ਕਿ ਅੱਜ ਤੋਂ ਪੰਜਾਬ ਦੇ 6 ਜਿਲ੍ਹਿਆਂ 'ਚ ਝੋਨੇ ਦੀ ਲਵਾਈ ਸ਼ੁਰੂ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ 11 ਜੂਨ ਤੋਂ ਝੋਨੇ ਦੀ ਲਵਾਈ ਦੀ ਮਨਜ਼ੂਰੀ ਦੇ ਦਿੱਤੀ ਸੀ। ਖਾਸ ਗੱਲ ਇਹ ਹੈ ਕਿ ਇਸ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਸੂਬੇ ਅੰਦਰ ਝੋਨੇ ਦੀ ਰਵਾਇਤੀ ਬਿਜਾਈ ਦੋ ਪੜਾਵਾਂ ’ਚ ਹੋਵੇਗੀ ਅਤੇ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
 

ਪੰਜਾਬ ਦੇ 6 ਜਿਲ੍ਹਿਆਂ 'ਚ ਝੋਨੇ ਦੀ ਲਵਾਈ ਸ਼ੁਰੂ
11 ਜੂਨ ਤੋਂ ਫਰੀਦਕੋਟ, ਮਾਨਸਾ, ਫਾਜ਼ਿਲਕਾ, ਬਠਿੰਡਾ, ਫਿਰੋਜ਼ਪੁਰ, ਮੁਕਤਸਰ ਸਾਹਿਬ ਅਤੇ ਅੰਤਰਰਾਸ਼ਟਰੀ ਸਰਹੱਦ 'ਤੇ ਕੰਡਿਆਲੀ ਤਾਰ ਵਾਲੇ ਇਲਾਕਿਆਂ ਨੂੰ ਨਹਿਰ ਰਾਹੀਂ ਪਾਣੀ ਦੀ ਸਪਲਾਈ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਮੋਹਾਲੀ, ਰੋਪੜ, ਲੁਧਿਆਣਾ, ਮਲੇਰਕੋਟਲਾ, ਪਟਿਆਲਾ, ਮੋਗਾ, ਸੰਗਰੂਰ, ਬਰਨਾਲਾ, ਫਤਿਹਗੜ੍ਹ ਸਾਹਿਬ, ਕਪੂਰਥਲਾ, ਨਵਾਂਸ਼ਹਿਰ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਸਮੇਤ ਬਾਕੀ ਖੇਤਰਾਂ ਨੂੰ ਵੀ ਜੂਨ ਮਹੀਨੇ ਤੋਂ ਸਿੰਚਾਈ ਲਈ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ। 15 ਜੂਨ ਤੋਂ ਟਿਊਬਵੈੱਲਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: Samman Nidhi Installment Release: ਪੀਐਮ ਨਰਿੰਦਰ ਮੋਦੀ ਨੇ ਅਹੁਦਾ ਸੰਭਾਲਦੇ ਹੀ ਕਿਸਾਨਾਂ ਲਈ ਸਨਮਾਨ ਨਿਧੀ ਦੀ ਕਿਸ਼ਤ ਕੀਤੀ ਜਾਰੀ
 

 

Read More
{}{}