Home >>Punjab

Punjab Bus Strike News: ਪੰਜਾਬ 'ਚ ਤਿੰਨ ਦਿਨ ਬੰਦ ਰਹਿਣਗੀਆਂ ਬੱਸਾਂ, 15 ਅਗਸਤ ਨੂੰ ਮਨਾਇਆ ਜਾਵੇਗਾ 'ਗੁਲਾਮੀ ਦਿਵਸ'

Punjab Roadways, PRTC strike News: ਬੱਸਾਂ ਰਾਹੀਂ ਪੰਜਾਬ ਦੇ ਵਿਚਕਾਰ ਅਤੇ ਬਾਹਰ ਸਫ਼ਰ ਕਰਨ ਵਾਲਿਆਂ ਲਈ ਵੱਡੀ ਖਬਰ ਹੈ। ਰੋਡਵੇਜ਼ ਵਿੱਚ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਮੁੱਖ ਮੰਤਰੀ ਨਾਲ ਵੀ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਮੀਟਿੰਗਾਂ ਵਿੱਚ ਉਨ੍ਹਾਂ ਨੂੰ ਪੂਰਾ ਕਰਨ ਦਾ ਭਰੋਸਾ ਜ਼ਰੂਰ ਮਿਲਦਾ ਹੈ ਪਰ ਅਜੇ ਤੱਕ ਇੱਕ ਵੀ ਮੰਗ ਨਹੀਂ ਮੰਨੀ ਗਈ।

Advertisement
Punjab Bus Strike News: ਪੰਜਾਬ 'ਚ ਤਿੰਨ ਦਿਨ ਬੰਦ ਰਹਿਣਗੀਆਂ ਬੱਸਾਂ, 15 ਅਗਸਤ ਨੂੰ ਮਨਾਇਆ ਜਾਵੇਗਾ 'ਗੁਲਾਮੀ ਦਿਵਸ'
Stop
Riya Bawa|Updated: Aug 11, 2023, 11:50 AM IST

Punjab Roadways, PRTC strike news: ਜੇਕਰ ਤੁਸੀਂ ਪੰਜਾਬ ਦੀ ਸਰਕਾਰੀ ਬੱਸ ਰਾਹੀਂ ਸਫਰ ਕਰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੈ। ਪੰਜਾਬ ਭਰ ਵਿੱਚ 14,15 ਅਤੇ 16 ਅਗਸਤ ਨੂੰ ਪਨਬਸ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ।

ਇਸ ਦੌਰਾਨ ਪੰਜਾਬ ਭਰ ਵਿੱਚ 27 ਡੀਪੂ ਬੰਦ ਰਹਿਣਗੇ ਅਤੇ 6500 ਤੋਂ 7000 ਮੁਲਾਜ਼ਮ ਮੁਕੱਮਲ ਹੜਤਾਲ 'ਤੇ ਰਹਿਣਗੇ। ਦੱਸ ਦਈਏ ਕਿ ਇਸ ਦੌਰਾਨ 2800 ਦੇ ਕਰੀਬ ਬੱਸਾਂ ਬੰਦ ਰਹਿਣਗੀਆਂ। ਮੁਲਾਜ਼ਮਾਂ ਦਾ ਕਹਿਣਾ ਹੈ ਕਿ 15 ਅਗਸਤ ਨੂੰ ਜਿੱਥੇ ਪੂਰੇ ਭਾਰਤ ਵਿੱਚ 'ਆਜ਼ਾਦੀ ਦਿਵਸ' ਮਨਾਇਆ ਜਾਵੇਗਾ ਉੱਥੇ ਪੰਜਾਬ ਵਿੱਚ ਹੜਤਾਲ 'ਤੇ ਬੈਠੇ ਮੁਲਾਜ਼ਮ 'ਗੁਲਾਮੀ ਦਿਵਸ' ਮਨਾਉਣਗੇ।

ਰੋਡਵੇਜ਼-ਪਨਬਸ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ 3 ਦਿਨਾਂ ਲਈ ਬੱਸਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇੰਨਾ ਹੀ ਨਹੀਂ ਸਾਰੇ ਮੁਲਾਜ਼ਮ ਇਕੱਠੇ ਹੋ ਕੇ ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦਾ ਵਿਰੋਧ ਕਰਦੇ ਹੋਏ ਉਨ੍ਹਾਂ ਦਾ ਘਿਰਾਓ ਕਰਨਗੇ।

ਰੋਡਵੇਜ਼ ਵਿੱਚ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਮੁੱਖ ਮੰਤਰੀ ਨਾਲ ਵੀ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਮੀਟਿੰਗਾਂ ਵਿੱਚ ਉਨ੍ਹਾਂ ਨੂੰ ਪੂਰਾ ਕਰਨ ਦਾ ਭਰੋਸਾ ਜ਼ਰੂਰ ਮਿਲਦਾ ਹੈ ਪਰ ਅਜੇ ਤੱਕ ਇੱਕ ਵੀ ਮੰਗ ਨਹੀਂ ਮੰਨੀ ਗਈ। ਯੂਨੀਅਨ ਆਗੂਆਂ ਨਾਲ ਪੈਨਲ ਦੀ ਮੀਟਿੰਗ 10 ਜੁਲਾਈ ਨੂੰ ਹੋਣੀ ਸੀ ਪਰ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਇਹ ਰੱਦ ਹੋ ਗਈ। ਹੁਣ ਯੂਨੀਅਨ ਵੱਲੋਂ 15 ਅਗਸਤ ਨੂੰ ਮੁੱਖ ਮੰਤਰੀ ਪੰਜਾਬ, ਟਰਾਂਸਪੋਰਟ ਮੰਤਰੀ ਪੰਜਾਬ ਦੇ ਝੰਡਾ ਲਹਿਰਾਉਣ ਸਮੇਂ ਕਾਲੇ ਚੋਲੇ ਪਾ ਕੇ ਸਵਾਲ ਪੁੱਛੇ ਜਾਣਗੇ  ਅਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਰੋਡਵੇਜ਼-ਪਨਬੱਸ ਦੇ ਠੇਕਾ ਮੁਲਾਜ਼ਮਾਂ ਅਨੁਸਾਰ ਸਰਕਾਰ ਨੇ ਕਿਹਾ ਸੀ ਕਿ ਵਿਭਾਗ ਵਿੱਚ 10 ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ ਪਰ ਸਰਕਾਰ ਦਾ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ। ਇਸ ਤੋਂ ਇਲਾਵਾ ਸਰਕਾਰ ਨੇ ਕਿਹਾ ਸੀ ਕਿ ਠੇਕੇ ਜਾਂ ਆਊਟਸੋਰਸ ਰਾਹੀਂ ਕੋਈ ਭਰਤੀ ਨਹੀਂ ਕੀਤੀ ਜਾਵੇਗੀ ਪਰ ਫਿਰ ਵੀ ਆਊਟਸੋਰਸ 'ਤੇ ਮੁਲਾਜ਼ਮ ਰੱਖੇ ਜਾ ਰਹੇ ਹਨ।

ਇਹ ਵੀ ਪੜ੍ਹੋ: Ludhiana News: ਵਾਰਡਬੰਦੀ ਦੇ ਨਕਸ਼ੇ ਨੂੰ ਵੇਖਣ ਲਈ ਦੂਰਬੀਨ ਤੇ 20 ਫੁੱਟ ਦੀ ਪੌੜੀ ਲੈ ਕੇ ਪੁੱਜੇ ਸਾਬਕਾ ਕੌਂਸਲਰ, ਵਾਰਡ ਲੱਭਣ ਲਈ ਰੱਖਿਆ 500 ਰੁਪਏ ਦਾ ਇਨਾਮ

ਯੂਨੀਅਨ ਦੇ ਮੀਤ ਪ੍ਰਧਾਨ ਚੰਨਣ ਸਿੰਘ ਨੇ ਕਿਹਾ ਕਿ 6600 ਦੇ ਕਰੀਬ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਪੱਕਾ ਕੀਤਾ ਜਾਵੇ। ਅਧਿਕਾਰੀਆਂ ਦੀ ਮਰਿਆਦਾ 'ਤੇ ਲਗਾਮ ਲਗਾ ਕੇ ਮੁਲਾਜ਼ਮਾਂ ਦੀਆਂ ਡਿਊਟੀਆਂ ਨਾਲ ਸਬੰਧਤ ਹਾਲਤਾਂ ਨੂੰ ਵੀ ਸੁਧਾਰਨਾ ਚਾਹੀਦਾ ਹੈ। 400 ਦੇ ਕਰੀਬ ਲਿਸਟਾਂ  ਦੀਆਂ ਸੂਚੀਆਂ, ਜਿਨ੍ਹਾਂ ਦੀਆਂ ਲਿਸਟਾਂ ਵਿਭਾਗ ਨੂੰ ਮੁਹੱਈਆ ਕਰਵਾਈਆਂ ਗਈਆਂ ਸਨ, ਨੂੰ ਬਹਾਲ ਕੀਤਾ ਜਾਵੇ। 

ਇਹ ਵੀ ਪੜ੍ਹੋ: Punjab Roadways, PRTC strike news: ਪੰਜਾਬ ਦੀਆਂ ਸੜਕਾਂ 'ਤੇ ਅੱਜ ਨਹੀਂ ਦੋੜਣਗੀਆ ਪਨਬਸ ਅਤੇ ਰੋਡਵੇਜ਼ ਦੀਆਂ ਬੱਸਾਂ! ਜਾਣੋ ਪੂਰਾ ਮਾਮਲਾ
 

Read More
{}{}