Home >>Punjab

Punjab News: ਅੱਜ ਤੋਂ 5 ਦਿਨੀਂ ਹੜਤਾਲ 'ਤੇ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਸਿਜ਼ ਯੂਨੀਅਨ, ਕਾਲੇ ਬਿੱਲੇ ਲਗਾ ਕੇ ਕਰਨਗੇ ਰੋਸ ਪ੍ਰਦਰਸ਼ਨ

Punjab News: ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਦਿੱਤੇ ਜਾ ਰਹੇ ਰੋਸ ਧਰਨੇ ਦੇ ਤਹਿਤ ਅੱਜ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਸਮੂਹ ਮਨਿਸਟਰੀਅਲ ਕਾਡਰ ਦੇ ਮੁਲਾਜ਼ਮ ਕਾਲੇ ਬਿੱਲੇ ਲਗਾ ਕੇ ਦਫ਼ਤਰ ਵਿੱਚ ਕੰਮ ਕਰਨਗੇ।  

Advertisement
Punjab News: ਅੱਜ ਤੋਂ 5 ਦਿਨੀਂ ਹੜਤਾਲ 'ਤੇ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਸਿਜ਼ ਯੂਨੀਅਨ, ਕਾਲੇ ਬਿੱਲੇ ਲਗਾ ਕੇ ਕਰਨਗੇ ਰੋਸ ਪ੍ਰਦਰਸ਼ਨ
Stop
Zee News Desk|Updated: Sep 11, 2023, 09:51 AM IST

Punjab News: ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਅੱਜ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰੇਗੀ। ਇਸ ਦੌਰਾਨ 11 ਤੋਂ 15 ਸਤੰਬਰ ਤੱਕ ਕਾਲੇ ਬਿੱਲ ਲਗਾ ਕੇ ਸਰਕਾਰ ਵਿਰੁੱਧ ਰੋਸ ਪ੍ਰਗਟ ਕਰੇਗੀ। ਇਸ ਦੌਰਾਨ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ, ਡੀ.ਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਵਿਭਾਗਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਆਦਿ ਮੰਗਾਂ ਸਮੇਤ ਹੋਰ ਮੰਗਾਂ ਲਈ ਸੰਘਰਸ਼ ਕਰ ਰਹੇ ਹਨ।

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ  (Punjab State Ministerial Services Union) ਵੱਲੋਂ ਦਿੱਤੇ ਜਾ ਰਹੇ ਰੋਸ ਧਰਨੇ ਦੇ ਤਹਿਤ ਅੱਜ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਸਮੂਹ ਮਨਿਸਟਰੀਅਲ ਕਾਡਰ ਦੇ ਮੁਲਾਜ਼ਮ ਕਾਲੇ ਬਿੱਲੇ ਲਗਾ ਕੇ ਦਫ਼ਤਰ ਵਿੱਚ ਕੰਮ ਕਰਨਗੇ।

ਇਹ ਵੀ ਪੜ੍ਹੋ: Punjab Tourism Summit: ਪੰਜਾਬ 'ਚ ਹੋਣ ਜਾ ਰਿਹਾ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ,  CM  ਮਾਨ ਨੇ ਦੇਸ਼-ਵਿਦੇਸ਼ ਤੋਂ ਲੋਕਾਂ ਨੂੰ ਕੀਤੀ ਅਪੀਲ

ਦੂਜੇ ਪਾਸੇ ਦੇਰ ਰਾਤ ਸਰਕਾਰ ਵੱਲੋਂ ਪੈਂਡਿੰਗ ਪ੍ਰਮੋਸ਼ਨ ਅਤੇ ਮੀਟਿੰਗ ਲਈ ਸਮਾਂ ਦਿੱਤੇ ਜਾਣ ਦਾ ਭਰੋਸਾ ਮਿਲਣ ਤੋਂ ਬਾਅਦ ਡੀਸੀ ਦਫ਼ਤਰ ਯੂਨੀਅਨ ਅਤੇ ਮਨਿਸਟੀਰੀਅਲ ਸਟਾਫ਼ ਯੂਨੀਅਨ  (Punjab State Ministerial Services Union)ਨੇ ਕਲਮ ਛੋੜ ਹੜਤਾਲ ਖ਼ਤਮ ਕਰ ਦਿੱਤੀ ਹੈ। ਸੂਬੇ ਵਿੱਚ ਐਸਮਾ ਐਕਟ ਲਾਗੂ ਹੋਣ ਦੇ ਬਾਵਜੂਦ ਮੁਲਾਜ਼ਮਾਂ ਨੇ ਐਲਾਨ ਕੀਤਾ ਸੀ ਕਿ ਜੇਕਰ ਸਰਕਾਰ ਨੇ 10 ਸਤੰਬਰ ਤੱਕ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਡੀਸੀ ਦਫ਼ਤਰਾਂ ਤੋਂ ਲੈ ਕੇ ਤਹਿਸੀਲਾਂ ਵਿੱਚ ਕੰਮਕਾਜ ਠੱਪ ਕਰਨਗੇ।

ਅੱਜ ਸਾਰੇ ਦਫ਼ਤਰਾਂ ਵਿੱਚ ਪਹਿਲਾਂ ਵਾਂਗ ਕੰਮਕਾਜ ਹੋਵੇਗਾ ਅਤੇ ਕਿਤੇ ਵੀ ਹੜਤਾਲ ਨਹੀਂ ਹੋਵੇਗੀ। ਮੁਲਾਜ਼ਮਾਂ ਪ੍ਰਤੀ ਸਖ਼ਤ ਰਵੱਈਆ ਅਪਣਾਉਣ ਵਾਲੀ ਸਰਕਾਰ ਬੈਕਫੁੱਟ ’ਤੇ ਆ ਗਈ ਹੈ ਅਤੇ ਦੇਰ ਰਾਤ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਵਿਚਾਰ ਕਰਕੇ ਉਨ੍ਹਾਂ ਨੂੰ ਅੱਜ ਮੀਟਿੰਗ ਲਈ ਸਮਾਂ ਦਿੱਤਾ ਗਿਆ ਹੈ। 

ਮਨਿਸਟੀਰੀਅਲ ਸਟਾਫ ਯੂਨੀਅਨ (Punjab State Ministerial Services Union)ਦਾ  ਕਹਿਣਾ ਹੈ ਕਿ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਬਾਰੇ ਅਜੇ ਤੱਕ ਕੋਈ ਸਪੱਸ਼ਟ ਫੈਸਲਾ ਨਹੀਂ ਲਿਆ ਹੈ। ਮੁਲਾਜ਼ਮਾਂ ਦੀ ਮੰਗ ਹੈ ਕਿ ਠੇਕੇ ’ਤੇ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਦਾ ਬਕਾਇਆ ਡੀਏ ਦਿੱਤਾ ਜਾਵੇ।

ਇਹ ਵੀ ਪੜ੍ਹੋ:Jalandhar News: ਮੁੱਖ ਮੰਤਰੀ  ਭਗਵੰਤ ਮਾਨ ਨੇ 40ਵੇਂ ਸੁਰਜੀਤ ਹਾਕੀ ਟੂਰਨਾਮੈਂਟ ਦਾ ਪੋਸਟਰ ਕੀਤਾ ਜਾਰੀ 
 

Read More
{}{}