Home >>Punjab

ਗਵਰਨਰ ਨੇ ਸਰਕਾਰ ਵਲੋਂ ਬੁਲਾਇਆ "ਵਿਸ਼ੇਸ਼ ਸੈਸ਼ਨ" ਅਚਾਨਕ ਕੀਤਾ ਰੱਦ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਵਲੋਂ ਬੁਲਾਇਆ ਗਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕਰ ਦਿੱਤਾ ਹੈ। 

Advertisement
ਗਵਰਨਰ ਨੇ ਸਰਕਾਰ ਵਲੋਂ ਬੁਲਾਇਆ "ਵਿਸ਼ੇਸ਼ ਸੈਸ਼ਨ" ਅਚਾਨਕ ਕੀਤਾ ਰੱਦ
Stop
Zee Media Bureau|Updated: Sep 21, 2022, 07:53 PM IST

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwar lal purohit) ਨੇ ਪੰਜਾਬ ਸਰਕਾਰ ਵਲੋਂ ਬੁਲਾਇਆ ਗਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕਰ ਦਿੱਤਾ ਹੈ। 

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਤਰਕ ਹੈ ਕਿ ਇਸ ਤਰਾਂ ਸੈਸ਼ਨ ਬੁਲਾਉਣਾ ਸਹੀ ਨਹੀਂ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵਲੋਂ 22 ਸਤੰਬਰ ਨੂੰ ਬੇਭਰੋਸਗੀ ਮਤੇ ’ਤੇ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਸੀ। ਅੱਜ ਪੂਰਾ ਦਿਨ ਰਾਜਪਾਲ ਦਫ਼ਤਰ ਵਲੋਂ ਮੁੱਖ ਮੰਤਰੀ ਦੇ ਦਫ਼ਤਰ ਕੋਲੋਂ ਨਿਯਮਾਂ ਅਤੇ ਕਾਨੂੰਨਾਂ ਬਾਰੇ ਜਾਣਕਾਰੀ ਮੰਗੀ ਗਈ। ਪਰ ਅੰਤ ’ਚ ਸਰਕਾਰ ਦੇ ਜਵਾਬ ਤੋਂ ਸੰਤੁਸ਼ਟ ਨਾ ਹੋਣ ਕਾਰਨ ਸ਼ਾਮ ਤੱਕ ਸੈਸ਼ਨ ਦੀ ਸਹਿਮਤੀ ਵਾਪਸ ਲੈਣ ਦੇ ਹੁਕਮ ਜਾਰੀ ਕਰ ਦਿੱਤੇ ਗਏ। 

 

ਇੱਥੇ ਦੱਸਣਾ ਬਣਦਾ ਹੈ ਕਿ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਰਾਜਪਾਲ ਪੁਰੋਹਿਤ ਨੂੰ ਆਮ ਆਦਮੀ ਪਾਰਟੀ ਵਲੋਂ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕੀਤੇ ਜਾਣ ਬਾਰੇ ਚਿੱਠੀ ਵੀ ਲਿਖੀ ਗਈ ਸੀ। 

 

 

CM ਮਾਨ ਨੇ ਇਸ ਤੋਂ ਪਹਿਲਾ ਕਿਹਾ ਸੀ ਕਿ ਵਿਧਾਨ ਸਭਾ ਦੇ 'ਵਿਸ਼ੇਸ਼ ਇਜਲਾਸ' ਦੌਰਾਨ ਸਰਕਾਰ ਨੂੰ ਡੇਗਣ ਦੀਆਂ ਕੋਸ਼ਿਸ਼ਾਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ’ਚ ਭਾਜਪਾ ਦੁਆਰਾ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਲਾਲਚ ਨਾਲ ਵਰਗਲਾਉਣ ਦੀਆਂ ਘਟੀਆ ਚਾਲਾਂ ਸਿਰੇ ਨਹੀਂ ਚੜ੍ਹ ਸਕੀਆਂ। ਕਿਉਂਕਿ ਵਿਧਾਇਕਾਂ(MLAs) ਨੇ ਹੀ ਸਰਕਾਰ ਨੂੰ ਪੱਟੜੀ ਤੋਂ ਲਾਹੁਣ ਦੇ ਮਨਸੂਬੇ ਫੇਲ੍ਹ ਕਰ ਦਿੱਤੇ।     

 

Read More
{}{}