Home >>Punjab

Punjab News: ASI ਖ਼ਿਲਾਫ਼ ਰਿਸ਼ਵਤ ਦਾ ਕੇਸ ਦਰਜ; ਕਾਰ 'ਚੋਂ 10 ਹਜ਼ਾਰ ਰੁਪਏ ਤੇ ਨਸ਼ੀਲੇ ਪਦਾਰਥ ਬਰਾਮਦ

Punjab News: ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਏ.ਐਸ.ਆਈ. ਨੂੰ ਫੜਨ ਲਈ ਟਰੈਪ ਲਗਾਇਆ ਪਰ ਮੁਲਜ਼ਮ ਵਿਜੀਲੈਂਸ ਦੀ ਟੀਮ ਨੂੰ ਦੇਖ ਕੇ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤੀ 10,000 ਰੁਪਏ ਰਿਸ਼ਵਤ ਸਮੇਤ ਆਪਣੀ ਸਵਿਫਟ ਕਾਰ ਵਿੱਚ ਮੌਕੇ ਤੋਂ ਫਰਾਰ ਹੋ ਗਿਆ।   

Advertisement
Punjab News: ASI ਖ਼ਿਲਾਫ਼ ਰਿਸ਼ਵਤ ਦਾ ਕੇਸ ਦਰਜ; ਕਾਰ 'ਚੋਂ 10 ਹਜ਼ਾਰ ਰੁਪਏ ਤੇ ਨਸ਼ੀਲੇ ਪਦਾਰਥ ਬਰਾਮਦ
Stop
Riya Bawa|Updated: Aug 08, 2023, 04:49 PM IST

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ-1 ਮਾਲੇਰਕੋਟਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਹਿਮਤਾਣਾ ਵਾਸੀ ਜਗਤਾਰ ਸਿੰਘ ਤੋਂ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਤਾਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਮੁਲਜ਼ਮ ਏ.ਐਸ.ਆਈ. ਨੇ ਆਈ.ਪੀ.ਸੀ. ਦੀ ਧਾਰਾ 420, 406, 120-ਬੀ, 506 ਤਹਿਤ ਥਾਣਾ ਸਿਟੀ -1, ਮਾਲੇਰਕੋਟਲਾ ਵਿਖੇ ਦਰਜ ਐਫ.ਆਈ.ਆਰ ਨੰਬਰ 123 ਮਿਤੀ 19-05-2022 ‘ਚੋਂ ਉਸ (ਸ਼ਿਕਾਇਤਕਰਤਾ) ਦੇ ਲੜਕੇ ਪਵਨਪ੍ਰੀਤ ਸਿੰਘ ਦਾ ਨਾਮ ਕਢਵਾਉਣ ਬਦਲੇ ਰਿਸ਼ਵਤ ਵਜੋਂ 50,000 ਰੁਪਏ ਮੰਗੇ ਸਨ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਪਹਿਲਾਂ ਹੀ ਉਸ ਤੋਂ 10 ਹਜ਼ਾਰ ਰੁਪਏ ਲੈ ਚੁੱਕਾ ਹੈ।

ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਏ.ਐਸ.ਆਈ. ਨੂੰ ਫੜਨ ਲਈ ਟਰੈਪ ਲਗਾਇਆ ਪਰ ਮੁਲਜ਼ਮ ਵਿਜੀਲੈਂਸ ਦੀ ਟੀਮ ਨੂੰ ਦੇਖ ਕੇ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤੀ 10,000 ਰੁਪਏ ਰਿਸ਼ਵਤ ਸਮੇਤ ਆਪਣੀ ਸਵਿਫਟ ਕਾਰ ਵਿੱਚ ਮੌਕੇ ਤੋਂ ਫਰਾਰ ਹੋ ਗਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਦਾ ਪਿੱਛਾ ਕੀਤਾ ਤਾਂ ਬਾਲਦ ਕੈਂਚੀਆਂ (ਭਵਾਨੀਗੜ੍ਹ) ਨੇੜੇ ਉਸ ਦੀ ਕਾਰ ਬਰਾਮਦ ਹੋਈ। 

ਇਹ ਵੀ ਪੜ੍ਹੋ: Punjab News: ਪੰਜਾਬ ਵਿਜੀਲੈਂਸ ਬਿਊਰੋ ਨੇ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਕਾਬੂ

ਕਾਰ ਦੀ ਚੈਕਿੰਗ ਦੌਰਾਨ ਉਸ ਵਿੱਚੋਂ 460 ਗ੍ਰਾਮ ਭੁੱਕੀ ਅਤੇ 9 ਗ੍ਰਾਮ ਅਫ਼ੀਮ ਤੋਂ ਇਲਾਵਾ ਰਿਸ਼ਵਤ ਦੇ 10,000 ਰੁਪਏ ਬਰਾਮਦ ਹੋਏ। ਇਸ ਸਬੰਧੀ ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ. ਮਾਲਵਿੰਦਰ ਸਿੰਘ ਖਿਲਾਫ਼ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 11 ਦਰਜ ਕੀਤੀ ਗਈ ਹੈ। ਪੁਲਿਸ ਨੇ ਉਸਦੇ ਖ਼ਿਲਾਫ਼ ਥਾਣਾ ਭਵਾਨੀਗੜ੍ਹ ਵਿਚ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 15 ਅਤੇ 18 ਅਧੀਨ ਐਫ.ਆਈ.ਆਰ ਨੰਬਰ 137 ਮਿਤੀ 08-08-2023 ਤਹਿਤ ਇੱਕ ਵੱਖਰਾ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ: Punjab News: 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਨਸ਼ੀ ਕਾਬੂ; SHO ਤੇ ASI ਦੀ ਭੂਮਿਕਾ ਜਾਂਚ ਅਧੀਨ

ਗੌਰਤਲਬ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਬੀਤੇ ਦਿਨੀ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਨੂੰ ਕਥਿਤ ਤੌਰ ’ਤੇ 20,000 ਰੁਪਏ ਦੀ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ, "ਵੀਬੀ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਏਐਸਆਈ ਹਰਜਿੰਦਰ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਹਰਪ੍ਰੀਤ ਸਿੰਘ ਤੋਂ 20,000 ਰੁਪਏ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ।"

Read More
{}{}