Home >>Punjab

Punjab Weather Update: ਪੰਜਾਬ 'ਚ ਲਗਾਤਾਰ ਪੈ ਰਿਹਾ ਮੀਂਹ, ਦਿਨ ਦਾ ਤਾਪਮਾਨ ਡਿੱਗਿਆ, ਆਰੇੰਜ ਅਲਰਟ

Punjab Weather Update: ਪੰਜਾਬ 'ਚ ਮੀਂਹ ਲਗਾਤਾਰ ਪੈ ਰਿਹਾ ਹੈ ਜਿਸ ਕਰਕੇ ਹੁਣ ਦਿਨ ਦਾ ਤਾਪਮਾਨ ਡਿੱਗਿਆ ਹੈ ਅਤੇ ਆਰੇਂਜ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

Advertisement
Punjab Weather Update: ਪੰਜਾਬ 'ਚ ਲਗਾਤਾਰ ਪੈ ਰਿਹਾ ਮੀਂਹ, ਦਿਨ ਦਾ ਤਾਪਮਾਨ ਡਿੱਗਿਆ, ਆਰੇੰਜ ਅਲਰਟ
Stop
Riya Bawa|Updated: Feb 04, 2024, 07:27 AM IST

Punjab Weather Update: ਪੰਜਾਬ 'ਚ ਬੀਤੀ ਰਾਤ ਤੋਂ ਹੀ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਦਰਅਸਲ ਚੰਡੀਗੜ੍ਹ 'ਚ ਅੱਜ ਮੀਂਹ ਅਤੇ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕਰੀਬ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਹਿਮਾਚਲ ਵਿੱਚ ਵੀ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਦਰਅਸਲ ਪੰਜਾਬ ਵਿੱਚ ਲਗਾਤਰ ਪੈ ਰਹੇ ਮੀਂਹ ਕਰਕੇ ਮੌਸਮ ਦਾ ਮਿਜਾਜ ਬਦਲ ਗਿਆ ਹੈ। ਮੌਸਮ ਵਿਭਾਗ ਨੇ ਐਤਵਾਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।

ਇਸ ਤਹਿਤ ਪੰਜਾਬ ਦੇ ਕਈ ਹਿੱਸਿਆਂ (Punjab Weather Update) ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਅਸਮਾਨ ਵਿੱਚ ਬਿਜਲੀ ਚਮਕਣ ਦੇ ਨਾਲ-ਨਾਲ ਮੀਂਹ ਅਤੇ ਗੜੇਮਾਰੀ ਵੀ ਹੋਵੇਗੀ।

ਇਹ ਵੀ ਪੜ੍ਹੋ:  Punjab Weather Update: ਪੰਜਾਬ 'ਚ ਅੱਜ ਮੀਂਹ ਦਾ ਅਲਰਟ, ਘਰ ਤੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕਿਹੋ ਜਿਹਾ ਰਹੇਗਾ ਮੌਸਮ

ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਹੈ ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਸ਼ਾਮਲ ਹਨ। ਇੱਥੇ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਜ਼ਿਆਦਾ ਹੈ। ਬਾਕੀ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਦੂਜੇ ਪਾਸੇ ਸ਼ਨੀਵਾਰ ਨੂੰ ਪੰਜਾਬ 'ਚ (Punjab Weather Update) ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਈ, ਜਿਸ ਕਾਰਨ ਦਿਨ ਦੇ ਤਾਪਮਾਨ 'ਚ 0.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਕਾਰਨ ਇਹ ਆਮ ਨਾਲੋਂ 1.7 ਡਿਗਰੀ ਹੇਠਾਂ ਪਹੁੰਚ ਗਿਆ। ਅੰਮ੍ਰਿਤਸਰ ਦਾ ਤਾਪਮਾਨ 16.4 ਡਿਗਰੀ (ਆਮ ਨਾਲੋਂ 3.8 ਡਿਗਰੀ ਘੱਟ), ਲੁਧਿਆਣਾ ਦਾ 18.2 ਡਿਗਰੀ (ਆਮ ਨਾਲੋਂ 2.0 ਡਿਗਰੀ ਘੱਟ), ਪਟਿਆਲਾ 19.8 ਡਿਗਰੀ (ਆਮ ਨਾਲੋਂ 1.1 ਡਿਗਰੀ ਘੱਟ), ਪਠਾਨਕੋਟ 15.5, ਗੁਰਦਾਸਪੁਰ 14.5, ਐਸਬੀਐਸ ਨਗਰ 18.3, ਬਰਨਾਲਾ ਦਾ 19.1 ਡਿਗਰੀ, ਫਰੀਦ 12 ਡਿਗਰੀ ਦਰਜ ਕੀਤਾ ਗਿਆ। ਫਿਰੋਜ਼ਪੁਰ 15.8 ਅਤੇ ਜਲੰਧਰ 16.8 ਡਿਗਰੀ ਰਿਹਾ।

ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 1.8 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਸ ਕਾਰਨ ਇਹ ਆਮ ਨਾਲੋਂ 3.3 ਡਿਗਰੀ ਵੱਧ ਗਿਆ ਹੈ। ਮੋਗਾ ਘੱਟੋ-ਘੱਟ ਤਾਪਮਾਨ 7.6 ਡਿਗਰੀ ਦੇ ਨਾਲ ਠੰਢਾ ਰਿਹਾ।

ਇਹ ਵੀ ਪੜ੍ਹੋ:   Punjab Passport News: ਨਵੇਂ ਸਾਲ ਦੀ ਨਵੀਂ ਸ਼ੁਰੂਆਤ 'ਚ ਪੰਜਾਬ ਪਾਸਪੋਰਟਾਂ ਪੱਖੋਂ ਮੋਹਰੀ, ਨਵਾਂ ਰਿਕਾਰਡ ਕੀਤਾ ਕਾਇਮ
 

Read More
{}{}