Home >>Punjab

Punjab Weather Update: ਗਰਮੀ ਤੋਂ ਮਿਲੇਗੀ ਰਾਹਤ! ਪੰਜਾਬ 'ਚ ਅੱਜ ਇਹਨਾਂ ਜ਼ਿਲ੍ਹਿਆਂ ਵਿੱਚ ਮੀਂਹ ਦਾ ਆਰੇਂਜ ਅਲਰਟ

Punjab Monsoon News: ਪੰਜਾਬ ਦੇ ਕਈ ਥਾਵਾਂ ਉੱਤੇ ਬੀਤੀ ਰਾਤ ਤੋਂ ਮੀਂਹ ਪੈ ਰਿਹਾ ਹੈ। ਅੰਮ੍ਰਿਤਸਰ ਵਿੱਚ ਬਾਰਿਸ਼ ਦੌਰਾਨ ਹਰਿਮੰਦਰ ਸਾਹਿਬ ਦਾ ਖੂਬਸੂਰਤ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ।

Advertisement
Punjab Weather Update: ਗਰਮੀ ਤੋਂ ਮਿਲੇਗੀ ਰਾਹਤ! ਪੰਜਾਬ 'ਚ ਅੱਜ ਇਹਨਾਂ ਜ਼ਿਲ੍ਹਿਆਂ ਵਿੱਚ ਮੀਂਹ ਦਾ ਆਰੇਂਜ ਅਲਰਟ
Stop
Riya Bawa|Updated: Jun 30, 2024, 08:46 AM IST

Punjab Weather Update: ਪੰਜਾਬ ਵਿੱਚ ਬੀਤੇ ਕੁਝ ਦਿਨਾਂ ਤੋਂ ਹੀਟ ਵੇਵ ਤੋਂ ਥੋੜੀ ਰਾਹਤ ਮਿਲੀ ਹੈ ਪਰ ਇਸ ਦੇ ਨਾਲ ਹੀ ਹੁੰਮਸ ਭਰਿਆ ਮੌਸਮ ਸ਼ੁਰੂ ਹੋ ਗਿਆ ਹੈ। ਇਸ ਨਾਲ ਲੋਕਾਂ ਨੂੰ ਹੋਰ ਜ਼ਿਆਦਾ ਗਰਮੀ ਮਹਿਸੂਸ ਹੁੰਦੀ ਹੈ ਪਰ ਬੀਤੀ ਰਾਤ ਕਈ ਥਾਵਾਂ ਉੱਤੇ ਮੀਂਹ (Heavy rain alert)  ਪਿਆ ਜਿਸ ਨਾਲ ਲੋਕਾਂ ਨੂੰ ਥੋੜੀ ਰਾਹਤ ਮਿਲੀ ਹੈ।

ਇਸ ਦੇ ਨਾਲ ਹੀ ਪੰਜਾਬ ਵਿੱਚ ਮੌਨਸੂਨ ਦਾ ਅਗਾਜ਼ ਹੋ ਗਿਆ ਹੈ। ਪੰਜਾਬ ਵਿੱਚ ਮੀਂਹ (Heavy rain alert) ਨੂੰ ਲੈ ਕੇ ਅੱਜ ਐਤਵਾਰ ਨੂੰ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਅਤੇ 1 ਜੁਲਾਈ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। 

Amritsar Waterlogging Video
ਅੱਜ ਅੰਮ੍ਰਿਤਸਰ ਵਿੱਚ ਤੜਕਸਾਰ ਤੋਂ ਹੋ ਰਹੀ ਬਾਰਿਸ਼ ਦੇ ਨਾਲ ਮੌਸਮ ਬਹੁਤ ਸੁਹਾਵਨਾ ਹੋ ਗਿਆ ਹੈ।  ਉੱਥੇ ਹੀ ਗੁਰੂ ਘਰ ਆਉਣ ਵਾਲੀਆਂ ਸੰਗਤਾਂ ਨੂੰ ਵੀ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ।  ਅੱਜ ਸਵੇਰ ਤੋਂ ਹੋ ਰਹੀ ਬਾਰਿਸ਼ ਦੇ ਬਾਵਜੂਦ ਵੀ ਸੰਗਤਾਂ ਦਾ ਠਾਠਾ ਮਾਰ ਦਾ ਇਕੱਠ ਗੁਰੂ ਘਰ ਵਿੱਚ ਵੇਖਣ ਨੂੰ ਮਿਲਿਆ। ਸੰਗਤਾਂ ਦੀ ਆਸਥਾ ਵਿੱਚ ਕੋਈ ਵੀ ਕਮੀ ਵੇਖਣ ਨੂੰ ਨਜ਼ਰ ਨਹੀਂ ਆਈ। 

 

 ਅੱਜ ਅੰਮ੍ਰਿਤਸਰ ਵਿੱਚ ਤੜਕਸਾਰ ਤੋਂ ਹੋ ਰਹੀ ਬਾਰਿਸ਼ ਦੇ ਨਾਲ ਮੌਸਮ ਬਹੁਤ ਸੁਹਾਵਨਾ ਹੋ ਗਿਆ ਹੈ।  ਉੱਥੇ ਹੀ ਗੁਰੂ ਘਰ ਆਉਣ ਵਾਲੀਆਂ ਸੰਗਤਾਂ ਨੂੰ ਵੀ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ।  ਅੱਜ ਸਵੇਰ ਤੋਂ ਹੋ ਰਹੀ ਬਾਰਿਸ਼ ਦੇ ਬਾਵਜੂਦ ਵੀ ਸੰਗਤਾਂ ਦਾ ਠਾਠਾ ਮਾਰ ਦਾ ਇਕੱਠ ਗੁਰੂ ਘਰ ਵਿੱਚ ਵੇਖਣ ਨੂੰ ਮਿਲਿਆ। ਸੰਗਤਾਂ ਦੀ ਆਸਥਾ ਵਿੱਚ ਕੋਈ ਵੀ ਕਮੀ ਵੇਖਣ ਨੂੰ ਨਜ਼ਰ ਨਹੀਂ ਆਈ। 

ਪਿਛਲੇ ਕਾਫੀ ਦਿਨਾਂ ਤੋਂ ਪੈ ਰਹੀ ਤੇਜ਼ ਗਰਮੀ ਤੋਂ ਅੱਜ ਸ਼ਹਿਰ ਵਾਸੀਆਂ ਨੂੰ ਵੀ ਕਾਫੀ ਰਾਹਤ ਮਿਲੀ ਹੈ। ਅੱਜ ਸਵੇਰ ਤੋਂ ਹੀ ਅੰਮ੍ਰਿਤਸਰ ਵਿੱਚ ਲਗਾਤਾਰ ਬਾਰਿਸ਼ ਹੋ ਰਹੀ ਹੈ। ਉੱਥੇ ਹੀ ਹੈਰੀਟੇਜ ਸਟੀਟ ਵਿੱਚ ਕਾਫੀ ਪਾਣੀ ਇਕੱਠਾ ਹੋ ਗਿਆ ਹੈ ਜਿਸ ਰਸਤੇ ਵਿੱਚੋਂ ਸੰਗਤਾਂ ਨੇ ਗੁਰੂ ਘਰ ਵਿੱਚ ਆਉਣਾ ਹੁੰਦਾ ਹੈ ਉਸ ਰਸਤੇ ਵਿੱਚ ਕਾਫੀ ਬਾਰਿਸ਼ ਦਾ ਪਾਣੀ ਵੇਖਣ ਨੂੰ ਮਿਲ ਰਿਹਾ ਹੈ। ਮਾਨਸੂਨ ਦੀ ਪਹਿਲੀ ਬਾਰਿਸ਼ ਨੇ ਹੀ ਪ੍ਰਸ਼ਾਸਨ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਸੀਵਰੇਜ ਬੰਦ ਹੋਣ ਕਰਕੇ ਬਾਰਿਸ਼ ਦਾ ਪਾਣੀ ਹੈ ਤੇ ਸਰੀਰ ਵਿੱਚ ਦਰਿਆ ਦਾ ਰੂਪ ਧਾਰਨ ਕਰਕੇ ਬੈਠਾ ਹੋਇਆ ਹੈ ਗੁਰੂ ਘਰ ਆਉਣ ਵਾਲੀਆਂ ਸੰਗਤਾਂ ਨੂੰ ਉਥੋਂ ਲੰਘਣ ਦੇ ਵਿੱਚ ਕਾਫੀ ਪਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।

 

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਮਾਨਸੂਨ ਆਉਣ ਨਾਲ ਕੀ ਲੋਕਾਂ ਨੂੰ ਮਿਲੇਗੀ ਰਾਹਤ? ਜਾਣੋ ਇੱਥੇ ਆਪਣੇ ਸ਼ਹਿਰ ਦਾ ਹਾਲ

ਆਈਐਮਡੀ ਵੱਲੋਂ ਜਾਰੀ ਅਲਰਟ ਤੋਂ ਬਾਅਦ, ਵਸਨੀਕਾਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ। ਅਗਲੇ 2-3 ਦਿਨਾਂ ਤੱਕ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਸੂਬੇ 'ਚ ਪੈ ਰਹੀ ਗਰਮੀ ਤੋਂ ਰਾਹਤ ਮਿਲੇਗੀ।

9 ਜ਼ਿਲ੍ਹਿਆਂ ਮੀਂਹ ਦਾ ਆਰੇਂਜ ਅਲਰਟ 
ਆਈਐਮਡੀ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਜੇਕਰ ਪੰਜਾਬ ਦੀ ਗੱਲ ਕਰੀਏ ਤਾਂ 9 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ ਵਿੱਚ ਮੀਂਹ ਦਾ ਆਰੇਂਜ ਅਲਰਟ (Heavy rain alert)  ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮਾਨਸੂਨ ਦੋ ਦਿਨ ਪਹਿਲਾਂ ਹੀ ਪੰਜਾਬ ਵਿੱਚ ਪਹੁੰਚਿਆ ਹੈ। ਮਾਨਸੂਨ ਨੇ ਇਹ ਐਂਟਰੀ ਹਿਮਾਚਲ ਪ੍ਰਦੇਸ਼ ਤੋਂ ਪਠਾਨਕੋਟ ਦੇ ਰਸਤੇ ਕੀਤੀ ਪਰ ਦੋ ਦਿਨਾਂ ਤੋਂ ਪੰਜਾਬ ਵਿੱਚ ਮਾਨਸੂਨ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਆਈਐਮਡੀ ਦਾ ਅਨੁਮਾਨ ਹੈ ਕਿ ਇਸ ਸਾਲ ਮਾਨਸੂਨ ਆਮ ਨਾਲੋਂ ਬਿਹਤਰ ਬਾਰਿਸ਼ ਦੇਵੇਗਾ। ਆਉਣ ਵਾਲੇ 2-3 ਦਿਨਾਂ 'ਚ ਮਾਨਸੂਨ ਆਪਣੀ ਸਥਿਤੀ ਬਦਲ ਕੇ ਪੰਜਾਬ ਦੇ ਕੁਝ ਹੋਰ ਸੂਬਿਆਂ 'ਚ ਸਰਗਰਮ ਹੋ ਜਾਵੇਗਾ।

ਇਹ ਵੀ ਪੜ੍ਹੋ: Ghaggar River: ਘੱਗਰ ਦਰਿਆ ’ਤੇ ਬਣਿਆ ਕੱਚਾ ਪੁੱਲ੍ਹ ਲੋਕਾਂ ਲਈ ਬਣਿਆ ਖ਼ਤਰਾ! 

{}{}