Home >>Punjab

Punjab Weather Update: ਪੰਜਾਬ ਵਿੱਚ 7 ਦਿਨ ਮੀਂਹ ਦਾ ਅਲਰਟ ਜਾਰੀ! ਮੌਸਮ ਵਿਭਾਗ ਦੀ ਚੇਤਾਵਨੀ

Punjab Weather Update: ਮੌਸਮ ਵਿਗਿਆਨ ਕੇਂਦਰ ਨੇ ਮੀਂਹ ਪੈਣ ਦੀ ਸੰਭਾਵਨਾ ਬਾਰੇ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਨੇ ਅਗਲੇ ਸੱਤ ਦਿਨ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਬਾਰੇ ਲਿਸਟ ਜਾਰੀ ਕਰਕੇ ਮੀਂਹ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ ਹੈ।  

Advertisement
Punjab Weather Update: ਪੰਜਾਬ ਵਿੱਚ 7 ਦਿਨ ਮੀਂਹ ਦਾ ਅਲਰਟ ਜਾਰੀ! ਮੌਸਮ ਵਿਭਾਗ ਦੀ ਚੇਤਾਵਨੀ
Stop
Riya Bawa|Updated: Aug 22, 2023, 04:53 PM IST

Punjab Weather Update: ਪੰਜਾਬ ਵਿੱਚ ਅੱਜ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ। ਦਰਅਸਲ ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਮੀਂਹ ਦੇਖਣ ਨੂੰ ਮਿਲਿਆ ਹੈ। ਇਸ ਦੇ ਨਾਲ ਹੀ ਅੱਜ ਮੌਸਮ ਵਿਭਾਗ ਦੇ ਮੁਤਾਬਿਕ ਕਿਹਾ ਜਾ ਰਿਹਾ ਹੈ ਕਿ ਅਗਲੇ ਸੱਤ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਸ ਨਾਲ ਲੋਕਾਂ ਨੂੰ ਥੋੜੀ ਰਾਹਤ ਮਿਲੇਗੀ।

ਮੌਸਮ ਵਿਗਿਆਨ ਕੇਂਦਰ ਨੇ ਮੀਂਹ ਪੈਣ ਦੀ ਸੰਭਾਵਨਾ ਬਾਰੇ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਨੇ ਅਗਲੇ ਸੱਤ ਦਿਨ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਬਾਰੇ ਲਿਸਟ ਜਾਰੀ ਕਰਕੇ ਮੀਂਹ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ: Alien Child Birth News: ਏਲੀਅਨ ਵਰਗੇ ਬੱਚੇ ਦਾ ਜਨਮ! ਹਸਪਤਾਲ 'ਚ ਡਾਕਟਰ ਵੀ ਹੋਏ ਹੈਰਾਨ, ਦੇਖੋ ਵੀਡੀਓ

ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਤਾਜ਼ਾ ਅੱਪਡੇਟ ਵਿੱਚ ਕਿਹਾ ਗਿਆ ਹੈ ਕਿ ਪੰਜਾਬ, ਹਰਿਆਣਾ ਚੰਡੀਗੜ੍ਹ ਵਿੱਚ ਤੇਜ਼ ਹਵਾਵਾਂ ਤੇ ਬਿਜਲੀ ਚਮਕਣ ਦੇ ਨਾਲ-ਨਾਲ ਭਾਰੀ ਬਾਰਸ਼ ਦੀ ਸੰਭਾਵਨਾ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਕਿਹਾ ਜਾ ਰਿਹਾ ਹੈ ਕਿ 28 ਅਗਸਤ ਤੱਕ ਮੌਸਮ ਇਸੇ ਤਰ੍ਹਾਂ ਦਾ ਰਹਿਣ ਵਾਲਾ ਹੈ। 

ਇਹਨਾਂ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਫਤਿਹਗੜ੍ਹ ਸਾਹਿਬ, ਮੁਹਾਲੀ, ਰੂਪਨਗਰ, ਪਟਿਆਲਾ ਜਿਲ੍ਹਿਆਂ ਵਿਚ ਬਾਰਸ਼ ਜਾਰੀ ਰਹੇਗੀ।

ਇਹ ਵੀ ਪੜ੍ਹੋ: Punjab Farmers Protest News: ਹਰਜੀਤ ਗਰੇਵਾਲ ਦਾ ਵੱਡਾ ਬਿਆਨ- "ਕਿਸਾਨ ਜੱਥੇਬੰਦੀਆਂ ਪ੍ਰਦਰਸ਼ਨ ਕਰਨ ਦਾ ਬਹਾਨਾ ਲੱਭਦੀਆਂ ਹਨ"

ਮੌਸਮ ਵਿਭਾਗ ਵੱਲੋਂ ਅੱਜ ਚੰਡੀਗੜ੍ਹ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਅੱਜ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਰਹੇਗਾ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਫਿਲਹਾਲ ਸ਼ਹਿਰ ਦਾ ਤਾਪਮਾਨ 29.5 ਡਿਗਰੀ ਸੈਲਸੀਅਸ ਹੈ। ਪਿਛਲੇ 24 ਘੰਟਿਆਂ ਦੌਰਾਨ ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ 0.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।

ਪਹਾੜਾਂ ਵਿੱਚ ਮੀਂਹ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਸੋਮਵਾਰ ਨੂੰ ਟਿਹਰੀ ਅਤੇ ਦੇਹਰਾਦੂਨ ਵਿੱਚ ਭਾਰੀ ਮੀਂਹ ਪਿਆ। ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਹੈ। ਦੂਜੇ ਪਾਸੇ ਅੱਜ ਸੂਬੇ ਦੇ ਦੇਹਰਾਦੂਨ ਸਮੇਤ 10 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Read More
{}{}