Home >>Punjab

Punjab Weather Update: ਪੰਜਾਬ 'ਚ ਅੱਜ ਸਵੇਰ ਤੋਂ ਭਾਰੀ ਮੀਂਹ ਦਾ ਅਲਰਟ! ਮੌਸਮ ਹੋਇਆ ਸੁਹਾਵਨਾ

Punjab Weather Update:  ਪੰਜਾਬ ਵਿੱਚ ਬੀਤੇ ਕੱਲ੍ਹ ਤੋਂ ਭਾਰੀ ਬਾਰਿਸ਼ ਬੇਸ਼ਕ ਲੱਗੀ ਹੋਈ ਹੈ ਪਰ ਮੌਸਮ ਹਰ ਪਾਸੇ ਹੁੰਮਸ ਭਰਿਆ ਹੋਇਆ ਹੈ। ਅੱਜ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ  ਜਿਸ ਨਾਲ ਗਰਮੀ ਤੋਂ ਰਾਹਤ ਹੈ।

Advertisement
Punjab Weather Update: ਪੰਜਾਬ 'ਚ ਅੱਜ ਸਵੇਰ ਤੋਂ ਭਾਰੀ ਮੀਂਹ ਦਾ ਅਲਰਟ! ਮੌਸਮ ਹੋਇਆ ਸੁਹਾਵਨਾ
Stop
Riya Bawa|Updated: Jul 26, 2024, 07:13 AM IST

Punjab Weather Update: ਪੰਜਾਬ ਵਿੱਚ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ ਜਿਸ ਨਾਲ ਗਰਮੀ ਤੋਂ ਰਾਹਤ ਮਿਲੀ ਹੈ। ਪੰਜਾਬ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਪੰਜਾਬ ਵਿੱਚ ਹਰ ਪਾਸੇ ਹੁੰਮਸ ਭਰਿਆ ਮੌਸਮ ਹੈ ਜਿਸ ਨਾਲ ਲੋਕ ਪਰੇਸ਼ਾਨ ਹੈ। ਅੱਜ ਸਵੇਰ ਤੋਂ ਹੀ ਮੌਸਮ ਵਿੱਚ ਤਬਦੀਲੀ ਆਈ ਹੈ ਜਿਸ ਨਾਲ ਮੌਸਮ ਸੁਹਾਵਨਾ ਹੋ ਗਿਆ ਹੈ।

ਚੰਡੀਗੜ੍ਹ ਵਿੱਚ ਅੱਜ ਸਵੇਰ ਤੋਂ ਹੀ ਮੌਸਮ ਵਿੱਚ ਤਬਦੀਲੀ ਆਈ ਹੈ। ਚੰਡੀਗੜ੍ਹ ਦੇ ਕਈ ਇਲਾਕਿਆਂ 'ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਹਾਲਾਂਕਿ ਕੱਲ੍ਹ ਸ਼ਾਮ ਤੋਂ ਹੀ ਪੰਚਕੂਲਾ ਅਤੇ ਮੋਹਾਲੀ ਦੇ ਕਈ ਇਲਾਕਿਆਂ 'ਚ ਇਹ ਬਾਰਿਸ਼ ਦੇਖਣ ਨੂੰ ਮਿਲੀ ਹੈ। ਜਿਸ ਕਾਰਨ ਹੁਣ ਟ੍ਰਾਈਸਿਟੀ ਦੇ ਤਾਪਮਾਨ ਵਿੱਚ ਵੀ ਗਿਰਾਵਟ ਦੇਖਣ ਨੂੰ ਮਿਲੇਗੀ। 

ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
 

ਮੌਸਮ ਵਿਭਾਗ (Punjab Weather Update) ਨੇ ਅੱਜ ਅਤੇ ਕੱਲ੍ਹ ਸ਼ਨੀਵਾਰ ਨੂੰ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਇਨ੍ਹਾਂ ਦੋਵਾਂ ਦਿਨਾਂ 'ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਬਾਰਿਸ਼ ਦੇ ਨਾਲ ਹਨੇਰੀ ਅਤੇ ਬਿਜਲੀ ਡਿੱਗ ਸਕਦੀ ਹੈ। ਬਰਸਾਤ ਦੇ ਮੌਸਮ ਵਿੱਚ ਤਾਪਮਾਨ ਵਧਣ ਅਤੇ ਘਟਣ ਕਾਰਨ ਇਸ ਮੌਸਮ ਵਿੱਚ ਬਿਮਾਰੀਆਂ ਫੈਲਣ ਦਾ ਖਤਰਾ ਵੀ ਵੱਧ ਗਿਆ ਹੈ। ਸਿਹਤ ਵਿਭਾਗ ਨੇ ਇਸ ਸਬੰਧੀ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ।

ਦੱਸਣਯੋਗ ਹੈ ਕਿ ਵੀਰਵਾਰ ਨੂੰ ਪੰਜਾਬ (Punjab Weather Update)  'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ। ਖੁੱਲ੍ਹੇਆਮ ਮੀਂਹ ਨਾ ਪੈਣ ਕਾਰਨ ਬੱਦਲਵਾਈ ਪ੍ਰਭਾਵਿਤ ਹੋਣ ਲੱਗੀ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਪਠਾਨਕੋਟ ਵਿੱਚ 55.5 ਮਿਲੀਮੀਟਰ, ਸ਼ਹੀਦ ਭਗਤ ਸਿੰਘ ਨਗਰ ਵਿੱਚ 44.5 ਮਿਲੀਮੀਟਰ, ਗੁਰਦਾਸਪੁਰ ਵਿੱਚ 22.7 ਮਿਲੀਮੀਟਰ, ਅੰਮ੍ਰਿਤਸਰ ਵਿੱਚ 10.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: Kargil Vijay Diwas: ਸ਼ਹੀਦ ਹੌਲਦਾਰ ਅਜਾਇਬ ਸਿੰਘ ਦਾ ਪਰਿਵਾਰ ਅੱਜ ਵੀ ਮਾਣ ਮਹਿਸੂਸ ਕਰਦਾ

ਜਦਕਿ ਲੁਧਿਆਣਾ, ਚੰਡੀਗੜ੍ਹ ਅਤੇ ਰੋਪੜ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦਰਜ ਕੀਤੀ ਗਈ। ਮੀਂਹ ਕਾਰਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 31 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ।

 

Read More
{}{}