Home >>Punjab

Punjab Weather Update: ਪੰਜਾਬ 'ਚ ਜਾਣੋ ਹੁਣ ਕਦੋਂ ਪਵੇਗਾ ਭਾਰੀ ਮੀਂਹ! ਹਰ ਪਾਸੇ ਅੱਜ ਹੁੰਮਸ ਭਰਿਆ ਮੌਸਮ

Punjab Weather Update: ਪੰਜਾਬ 'ਚ ਬੀਤੇ ਦਿਨੀ ਪਏ ਮੀਂਹ ਤੋਂ ਬਾਅਦ ਮੌਸਮ ਸੁਹਾਵਨਾ ਹੋ ਗਿਆ ਹੈ। ਅੱਜ ਮੀਂਹ ਦਾ ਕੋਈ ਅਲਰਟ ਨਹੀਂ ਹੈ।   

Advertisement
Punjab Weather Update: ਪੰਜਾਬ 'ਚ ਜਾਣੋ ਹੁਣ ਕਦੋਂ ਪਵੇਗਾ ਭਾਰੀ ਮੀਂਹ! ਹਰ ਪਾਸੇ ਅੱਜ ਹੁੰਮਸ ਭਰਿਆ ਮੌਸਮ
Stop
Riya Bawa|Updated: Jul 27, 2024, 07:37 AM IST

Punjab Weather Update: ਪੰਜਾਬ ਵਿੱਚ ਬੇਸ਼ਕ ਕੱਲ੍ਹ ਮੀਂਹ ਪਿਆ ਪਰ ਉਸ ਤੋਂ ਬਾਅਦ ਮੌਸਮ ਹੁੰਮਸ ਭਰਿਆ ਹੋ ਗਿਆ ਹੈ। ਇਸ ਦੌਰਾਨ ਅੱਜ ਸਵੇਰ ਤੋਂ ਹੀ ਗਰਮੀ ਹੋ ਗਈ ਹੈ। ਪੰਜਾਬ ਵਿੱਚ ਤਾਪਮਾਮ ਵੱਧ ਗਿਆ ਹੈ ਜਿਸ ਨਾਲ ਲੋਕ ਪਰੇਸ਼ਾਨ ਹੋ ਗਏ ਹਨ। ਪੰਜਾਬ 'ਚ ਕਰੀਬ 3 ਦਿਨਾਂ ਬਾਅਦ ਤਾਪਮਾਨ 'ਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਹੈ। 

 ਮੀਂਹ ਨੂੰ ਲੈ ਕੇ ਕੋਈ ਅਲਰਟ ਨਹੀਂ
ਇਸ ਦੇ ਬਾਵਜੂਦ ਤਾਪਮਾਨ ਆਮ ਨਾਲੋਂ 3.1 ਡਿਗਰੀ ਵੱਧ (Punjab Weather Update) ਦਰਜ ਕੀਤਾ ਗਿਆ। ਲੋੜੀਂਦੀ ਬਾਰਿਸ਼ ਨਾ ਹੋਣ ਕਾਰਨ ਤਾਪਮਾਨ ਮੁੜ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਅੱਜ ਸ਼ਨੀਵਾਰ ਨੂੰ ਵੀ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਪਰ ਐਤਵਾਰ ਨੂੰ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ (Punjab Weather Update)  ਕੱਲ੍ਹ ਲੁਧਿਆਣਾ ਵਿੱਚ 9.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਜਦਕਿ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਸੋਕੇ ਦੀ ਸਥਿਤੀ ਬਣੀ ਹੋਈ ਹੈ ਜਿਸ ਕਾਰਨ ਪੰਜਾਬ ਦੇ ਫਰੀਦਕੋਟ ਵਿੱਚ ਤਾਪਮਾਨ 40.3 ਡਿਗਰੀ ਦਰਜ ਕੀਤਾ ਗਿਆ। ਅੱਜ IMD ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਚਿਤਾਵਨੀ ਨਹੀਂ ਹੈ ਪਰ, ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਖੇਤਰਾਂ ਵਿੱਚ ਮੀਂਹ ਦੀ ਸੰਭਾਵਨਾ 25 ਤੋਂ 50% ਬਣੀ ਹੋਈ ਹੈ। ਜਦੋਂ ਕਿ ਦੂਜੇ ਪੰਜਾਬ ਵਿੱਚ ਸੰਭਾਵਨਾਵਾਂ ਕਾਫੀ ਘੱਟ ਹਨ।

ਇਹ ਵੀ ਪੜ੍ਹੋ: Punjab Robbery case: ਔਰਤ ਦੀ ਚੈਣੀ ਲਾਉਦਿਆਂ ਦੋ ਚੋਰ ਕਾਬੂ, ਲੋਕਾਂ ਨੇ ਛਿੱਤਰ ਪਰੇਡ ਕਰਕੇ ਕੀਤਾ ਪੁਲਿਸ ਦੇ ਹਵਾਲੇ

ਪੰਜਾਬ ਦੇ ਪਠਾਨਕੋਟ ਅਤੇ ਹੁਸ਼ਿਆਰਪੁਰ 'ਚ ਐਤਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਮਾਝੇ ਅਤੇ ਦੁਆਬੇ ਦੇ ਹੋਰ ਜ਼ਿਲ੍ਹਿਆਂ ਵਿੱਚ 50 ਫੀਸਦੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸੀਜ਼ਨ 'ਚ ਪੂਰੇ ਦੇਸ਼ 'ਚ ਸਭ ਤੋਂ ਘੱਟ ਬਾਰਿਸ਼ ਪੰਜਾਬ 'ਚ ਦਰਜ ਕੀਤੀ ਜਾ ਰਹੀ ਹੈ। 1 ਜੂਨ ਤੋਂ ਸ਼ੁਰੂ ਹੋਏ ਇਸ ਸੀਜ਼ਨ ਮੁਤਾਬਕ ਹੁਣ ਤੱਕ ਪੰਜਾਬ ਵਿੱਚ ਸਿਰਫ਼ 107.3 ਮਿਲੀਮੀਟਰ ਵਰਖਾ ਹੀ ਦਰਜ ਕੀਤੀ ਗਈ ਹੈ, ਜੋ ਦੇਸ਼ ਵਿੱਚ ਸਭ ਤੋਂ ਘੱਟ ਹੈ।

 

Read More
{}{}