Home >>Punjab

Punjab Weather Update: ਪੰਜਾਬ 'ਚ ਅੱਜ ਸਵੇਰ ਤੋਂ ਹੀ ਲਗਾਤਾਰ ਪੈ ਰਿਹਾ ਮੀਂਹ, ਹੁਣ ਠੰਡ ਵਧਣ ਦੇ ਆਸਾਰ

Punjab Weather Update News: ਦਰਅਸਲ ਮੌਸਮ ਵਿਭਾਗ ਨੇ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ 15-16 ਅਕਤੂਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਸੀ।  

Advertisement
Punjab Weather Update: ਪੰਜਾਬ 'ਚ ਅੱਜ ਸਵੇਰ ਤੋਂ ਹੀ ਲਗਾਤਾਰ ਪੈ ਰਿਹਾ ਮੀਂਹ, ਹੁਣ ਠੰਡ ਵਧਣ ਦੇ ਆਸਾਰ
Stop
Riya Bawa|Updated: Oct 15, 2023, 11:18 AM IST

Punjab Weather Update News: ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਭਾਰੀ ਮੀਂਹ ਪੈ ਰਿਹਾ ਜਿਸ ਨਾਲ ਠੰਡ ਵਧਣ ਦੀ ਸੰਭਾਵਨਾ ਹੈ। ਅੱਜ ਤੋਂ ਨਰਾਤੇ ਵੀ ਸ਼ੁਰੂ ਹੋ ਰਹੇ ਹਨ ਅਤੇ ਕਿਹਾ ਜਾਂਦਾ ਹੈ ਕਿ ਨਰਾਤਿਆਂ ਤੋਂ ਬਾਅਦ ਮੌਸਮ ਬਦਲ ਜਾਂਦਾ ਹੈ ਅਤੇ ਸਰਦੀ ਸ਼ੁਰੂ ਹੋ ਜਾਂਦੀ ਹੈ। ਦਰਅਸਲ ਮੌਸਮ ਵਿਭਾਗ ਨੇ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ 15-16 ਅਕਤੂਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਸੀ।

ਪੰਜਾਬ ਵਿੱਚ ਮੌਸਮ ਵਿਭਾਗ ਨੇ ਸੋਮਵਾਰ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਆਉਣ ਵਾਲੇ 72 ਘੰਟਿਆਂ 'ਚ ਵੱਖ-ਵੱਖ ਜ਼ਿਲਿਆਂ 'ਚ ਬਾਰਿਸ਼ ਜਾਰੀ ਰਹੇਗੀ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੀਤੀ ਰਾਤ ਪਏ ਮੀਂਹ ਕਾਰਨ ਔਸਤ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਦੇਸ਼ ਦੇ ਕਈ ਸੂਬਿਆਂ ਵਿੱਚ ਅੱਜ ਮੀਂਹ ਦਾ ਸਿਲਸਿਲਾ ਜਾਰੀ ਹੈ। ਇਸ ਦੌਰਾਨ ਕਈ ਸੂਬਿਆਂ ਵਿੱਚ ਗੜੇਮਾਰੀ ਵੀ ਦਰਜ ਕੀਤੀ ਗਈ। ਦੂਜੇ ਪਾਸੇ ਪੰਜਾਬ ਅੰਦਰ ਬੇਮੌਸਮੀ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ ਅਤੇ ਨਾਲ ਹੀ ਮੰਡੀਆਂ ਵਿੱਚ ਪ੍ਰਬੰਧਾਂ ਦੀ ਪੋਲ ਵੀ ਖੁੱਲ੍ਹੀ।

ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿੱਚ ਫ਼ਸਲ ਨੂੰ ਢੱਕਣ ਤੱਕ ਦੇ ਪ੍ਰਬੰਧ ਮੁਕੰਮਲ ਨਹੀਂ ਸੀ। ਕਿਸਾਨਾਂ ਨੇ ਰੋਸ ਜਾਹਿਰ ਕੀਤਾ। ਜੀ ਮੀਡੀਆ ਦੀ ਟੀਮ ਨੇ ਖੰਨਾ ਮੰਡੀ ਦਾ ਦੌਰਾ ਕੀਤਾ। ਇੱਥੇ ਬੋਰੀਆਂ ਭਿੱਜ ਰਹੀਆਂ ਸੀ। ਕਿਸਾਨਾਂ ਨੂੰ ਫਸਲ ਰੱਖਣ ਨੂੰ ਥਾਂ ਨਹੀਂ ਸੀ।

ਬਨੂੜ ਇਲਾਕੇ ਵਿੱਚ ਠੰਢੀਆਂ ਹਵਾਵਾਂ ਨਾਲ ਹਲਕੀ ਬਾਰਿਸ਼ ਸ਼ੁਰੂ ਹੋ ਗਈ
ਮੌਸਮ ਵਿਭਾਗ ਨੇ 15, 16 ਅਤੇ 17 ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਸੀ। ਬਨੂੜ ਇਲਾਕੇ ਵਿੱਚ ਬਦਲਦਾ ਮੌਸਮ ਦੇਖਣ ਨੂੰ ਮਿਲਿਆ। ਠੰਡੀਆਂ ਹਵਾਵਾਂ ਦੇ ਨਾਲ-ਨਾਲ ਹਲਕੀ ਬਾਰਿਸ਼ ਵੀ ਸ਼ੁਰੂ ਹੋ ਗਈ। ਦੂਜੇ ਪਾਸੇ ਬਦਲਦੇ ਮੌਸਮ ਨੂੰ ਲੈ ਕੇ ਕਿਸਾਨਾਂ ਦੀਆਂ ਚਿੰਤਾਵਾਂ ਵੀ ਵੱਧ ਗਈਆਂ ਹਨ।

ਅਕਤੂਬਰ ਦੇ ਦੂਜੇ ਹਫ਼ਤੇ ਤੋਂ ਤਿਉਹਾਰੀ ਸੀਜ਼ਨ ਸ਼ੁਰੂ ਹੋਣ ਜਾ ਰਿਹਾ ਹੈ। ਐਤਵਾਰ ਤੋਂ ਜਦੋਂ ਸ਼ਾਰਦੀਆ ਨਵਰਾਤਰੀ ਸ਼ੁਰੂ ਹੋਵੇਗੀ ਤਾਂ ਇਸ ਦੇ ਆਲੇ-ਦੁਆਲੇ ਦੇਸ਼ ਦੇ ਵੱਖ-ਵੱਖ ਇਲਾਕਿਆਂ 'ਚ ਮੀਂਹ ਵੀ ਪੈਣਾ ਸ਼ੁਰੂ ਹੋ ਜਾਵੇਗਾ। ਸਭ ਤੋਂ ਪਹਿਲਾਂ ਪੱਛਮੀ ਗੜਬੜੀ ਉੱਤਰੀ ਭਾਰਤ ਵਿੱਚ ਆਪਣਾ ਅਸਰ ਦਿਖਾਉਣ ਜਾ ਰਹੀ ਹੈ। 14 ਅਕਤੂਬਰ ਨੂੰ ਹਿਮਾਲਿਆ ਵੱਲ ਇੱਕ ਸਰਗਰਮ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ, ਜਿਸ ਕਾਰਨ ਪੰਜਾਬ, ਹਰਿਆਣਾ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਮੀਂਹ ਪੈ ਰਿਹਾ ਹੈ।

ਇਹ ਵੀ ਪੜ੍ਹੋ: Shardiya Navratri 2023: ਅੱਜ ਤੋਂ ਸ਼ੁਰੂ ਹੈ ਸ਼ਾਰਦੀਆ ਨਰਾਤੇ, ਜਾਣੋ ਕੀ ਹੈ ਇਸਦਾ ਮਹਤੱਵ, ਸ਼ੁਭ ਮਹੂਰਤ ਤੇ ਪੂਜਾ ਵਿਧੀ

ਦੂਜੇ ਪਾਸੇ ਭਾਰਤੀ ਮੌਸਮ ਵਿਭਾਗ (IMD) ਨੇ ਸ਼ਨੀਵਾਰ (ਅਕਤੂਬਰ 14) ਨੂੰ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਲਈ ਸੰਤਰੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਉੱਥੇ ਦੇ ਕੁਝ ਇਲਾਕਿਆਂ 'ਚ ਮਜ਼ਬੂਤ ​​ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਅਗਲੇ ਦੋ-ਤਿੰਨ ਦਿਨਾਂ ਤੱਕ ਭਾਰੀ ਮੀਂਹ ਅਤੇ ਬਰਫਬਾਰੀ ਦੀ ਚਿਤਾਵਨੀ ਦਿੱਤੀ ਗਈ ਹੈ। ਆਈਐਮਡੀ ਦੇ ਅਨੁਸਾਰ, ਇਹ ਸੀਜ਼ਨ ਦੀ ਪਹਿਲੀ ਤੀਬਰ ਪੱਛਮੀ ਗੜਬੜ ਹੈ, ਜਿਸਦਾ ਪ੍ਰਭਾਵ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ 17 ਅਕਤੂਬਰ ਤੱਕ ਦਿਖਾਈ ਦੇਵੇਗਾ।

Read More
{}{}