Home >>Punjab

Punjab Weather Update: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਹਲਕਾ ਮੀਂਹ ਪੈਣ ਨਾਲ ਮੁੜ ਬਦਲਿਆ ਮੌਸਮ ਦਾ ਮਿਜਾਜ਼; ਗੜ੍ਹੇਮਾਰੀ ਦੀ ਪੇਸ਼ੀਨਗੋਈ

Punjab Weather Update:  ਪੰਜਾਬ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਮੌਸਮ ਨੇ ਮੁੜ ਇੱਕ ਵਾਰ ਕਰਵਟ ਲੈ ਲਈ ਹੈ। ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਹਲਕੀ ਬੂੰਦਾਬਾਂਦੀ ਹੋਈ।

Advertisement
Punjab Weather Update: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਹਲਕਾ ਮੀਂਹ ਪੈਣ ਨਾਲ ਮੁੜ ਬਦਲਿਆ ਮੌਸਮ ਦਾ ਮਿਜਾਜ਼; ਗੜ੍ਹੇਮਾਰੀ ਦੀ ਪੇਸ਼ੀਨਗੋਈ
Stop
Ravinder Singh|Updated: Mar 01, 2024, 11:54 AM IST

Punjab Weather Update: ਪੰਜਾਬ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਮੌਸਮ ਨੇ ਮੁੜ ਇੱਕ ਵਾਰ ਕਰਵਟ ਲੈ ਲਈ ਹੈ। ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਹਲਕੀ ਬੂੰਦਾਬਾਂਦੀ ਹੋਈ। ਇਸ ਨਾਲ ਮੌਸਮ ਵਿੱਚ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਸਵੇਰੇ ਮੋਹਾਲੀ ਦੇ ਕੁਝ ਇਲਾਕਿਆਂ ਵਿੱਚ ਬੂੰਦਾਬਾਂਦੀ ਹੋਈ। ਮੌਸਮ ਮਾਹਿਰਾਂ ਦੀ ਮੰਨੀਏ ਤਾਂ ਉੱਤਰ ਭਾਰਤ ਵਿੱਚ ਪੱਛਮੀ ਗੜਬੜੀ ਮੁੜ ਸਰਗਰਮ ਹੋ ਗਈ ਹੈ।

ਮੌਸਮ ਵਿਭਾਗ ਮੁਤਾਬਕ ਉੱਤਰ ਭਾਰਤ ਅਤੇ ਮੱਧ ਭਾਰਤ ਵਿੱਚ ਇਸ ਦਾ ਅਸਰ ਲਗਭਗ 6 ਦਿਨ ਰਹਿਣ ਵਾਲਾ ਹੈ। ਮੌਸਮ ਵਿਭਾਗ ਨੇ 1 ਤੇ 2 ਮਾਰਚ ਨੂੰ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਪੰਜਾਬ ਵਿੱਚ ਗੜੇ ਪੈਣ ਦੀ ਪੇਸ਼ੀਨਗੋਈ ਕੀਤੀ ਹੈ। 2 ਮਾਰਚ ਨੂੰ ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿਚ ਗੜੇਮਾਰੀ ਹੋਣ ਦੀ ਸੰਭਾਵਨਾ ਹੈ।  1 ਤੋਂ 3 ਮਾਰਚ ਵਿਚਾਲੇ ਪੱਛਮੀ ਹਿਮਾਲੀਅਨ ਖੇਤਰ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਤੇ ਬਰਫਬਾਰੀ ਦੀ ਪੇਸ਼ੀਨਗੋਈ ਕੀਤੀ ਗਈ ਹੈ।

ਇਹ ਵੀ ਪੜ੍ਹੋ : LPG Price Hike: ਮਹਿੰਗਾਈ ਦਾ ਵੱਡਾ ਝਟਕਾ; ਐਲਪੀਜੀ ਸਿਲੰਡਰ ਹੋਇਆ ਮਹਿੰਗਾ, ਜਾਣੋ ਆਪਣੇ ਸ਼ਹਿਰ ਦੇ ਨਵੇਂ ਰੇਟ

ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਰੀਦਕੋਟ ਵਿੱਚ ਸਵੇਰ ਤੋਂ ਹੀ ਰੁਕ-ਰੁਕ ਕੇ ਹਲਕੀ ਬਾਰਿਸ਼ ਹੋ ਰਹੀ ਹੈ। ਕਈ ਥਾਵਾਂ 'ਤੇ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਮੁਤਾਬਕ ਵੈਸਟਰਨ ਡਿਸਟਰਬੈਂਸ ਸ਼ੁੱਕਰਵਾਰ ਤੋਂ ਸਰਗਰਮ ਹੋ ਗਿਆ ਹੈ। ਇਸ ਦੌਰਾਨ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਸ ਸਥਾਨ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਰਹੇਗਾ।

ਇਹ ਵੀ ਪੜ੍ਹੋ : LPG Price Hike: ਮਹਿੰਗਾਈ ਦਾ ਵੱਡਾ ਝਟਕਾ; ਐਲਪੀਜੀ ਸਿਲੰਡਰ ਹੋਇਆ ਮਹਿੰਗਾ, ਜਾਣੋ ਆਪਣੇ ਸ਼ਹਿਰ ਦੇ ਨਵੇਂ ਰੇਟ

Read More
{}{}