Home >>Punjab

Rail Roko Andolan News: ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਭਰ 'ਚ ਰੇਲ ਅੰਦੋਲਨ

Rail Roko Andolan News: ਸਰਕਾਰ ਉਪਰ ਵਾਅਦਾਖਿਲਾਫ਼ੀ ਦੇ ਦੋਸ਼ ਲਗਾਉਂਦੇ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਨੇ ਅੱਜ ਮੋਰਚਾ ਖੋਲ੍ਹ ਦਿੱਤਾ ਹੈ।

Advertisement
Rail Roko Andolan News: ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਭਰ 'ਚ ਰੇਲ ਅੰਦੋਲਨ
Stop
Ravinder Singh|Updated: May 18, 2023, 02:23 PM IST

Rail Roko Andolan News: ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫ਼ੀ ਦੇ ਵਿਰੁੱਧ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਪੰਜਾਬ ਭਰ ਵਿਚ ਵੱਖ ਵੱਖ ਥਾਵਾਂ ਉਤੇ 1 ਵਜੇ ਅਣਮਿਥੇ ਸਮੇਂ ਲਈ ਰੇਲ ਚੱਕਾ ਜਾਮ ਕੀਤਾ ਗਿਆ। ਇਸੇ ਲੜੀ ਤਹਿਤ ਜ਼ਿਲ੍ਹਾ ਕਪੂਰਥਲਾ ਤੋਂ ਕਿਸਾਨਾਂ ਦਾ ਇੱਕ ਵਿਸ਼ਾਲ ਜਥਾ ਜਲੰਧਰ ਰੇਲਵੇ ਸਟੇਸ਼ਨ ਜਾਮ ਕਰਨ ਲਈ ਰਵਾਨਾ ਹੋਇਆ। ਇਸ ਦੌਰਾਨ ਕਿਸਾਨਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। 

ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਦੁਪਹਿਰ 1 ਵਜੇ ਤੋਂ ਜਲੰਧਰ ਕੈਂਟ ਸਟੇਸ਼ਨ ’ਤੇ ਧਰਨਾ ਦਿੱਤਾ ਗਿਆ । ਸ਼ਾਨ-ਏ-ਪੰਜਾਬ ਨੂੰ ਵੀ ਫਗਵਾੜਾ ਸਟੇਸ਼ਨ ਦੇ ਪਿੱਛੇ ਰੋਕ ਦਿੱਤਾ ਗਿਆ ਹੈ। ਜਲੰਧਰ ਕੈਂਟ ਸਟੇਸ਼ਨ ਦੇ ਬਾਹਰ ਬੈਰੀਕੇਡ ਲਗਾ ਕੇ ਆਰਪੀਐਫ ਅਤੇ ਜੀਆਰਪੀ ਦੇ ਜਵਾਨਾਂ ਨੇ ਕਿਸਾਨਾਂ ਨੂੰ ਰੋਕਿਆ ਪਰ ਕਿਸਾਨ ਆਪਣੀ ਜ਼ਿੱਦ 'ਤੇ ਅੜੇ ਰਹੇ ਤਾਂ ਉਹ ਸਟੇਸ਼ਨ ਦੇ ਅੰਦਰ ਹੀ ਧਰਨਾ ਦੇਣਗੇ। ਇਸ ਕਾਰਨ ਰੇਲਵੇ ਸਟੇਸ਼ਨ 'ਤੇ ਰੇਲ ਗੱਡੀਆਂ ਦੇ ਰੁਕਣ ਕਾਰਨ ਯਾਤਰੀਆਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪ੍ਰਦਰਸ਼ਨ ਸ਼ੁਰੂ ਹੋਣ ਵਿੱਚ ਕੁਝ ਹੀ ਮਿੰਟ ਬਾਕੀ ਹਨ ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਦੇ ਮੈਂਬਰ ਵੀ ਇਸ ਸਬੰਧੀ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਫਿਲਹਾਲ ਰੇਲਵੇ ਵੱਲੋਂ ਨਾ ਤਾਂ ਕੋਈ ਟਰੇਨ ਰੱਦ ਕੀਤੀ ਗਈ ਹੈ ਅਤੇ ਨਾ ਹੀ ਇਸ ਦਾ ਰੂਟ ਮੋੜਿਆ ਗਿਆ ਹੈ।

ਇਸ ਮੌਕੇ ਜਥੇਬੰਦੀ ਜ਼ਿਲ੍ਹਾ ਪ੍ਰਧਾਨ ਸਰਵਣ ਬਾਊਪੁਰ ਨੇ ਕਿਹਾ ਕਿ 13 ਮਹੀਨੇ ਤੋਂ ਕਿਸਾਨ ਅਤੇ ਮਜ਼ਦੂਰ ਸੰਘਰਸ਼ ਕਰ ਰਹੇ ਹਨ ਅਤੇ 3 ਵਾਰ ਰੇਲ ਚੱਕਾ ਜਾਮ ਧਰਨੇ ਦਿੱਤੇ ਜਾ ਚੁੱਕੇ ਹਨ ਜਿਨ੍ਹਾਂ ਵਿਚ ਡੀਸੀ ਅਤੇ ਆਈ.ਜੀ. ਪੱਧਰ ਦੇ ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਜ਼ਮੀਨਾਂ ਦੇ ਪੈਸੇ ਪੈਣ ਤੋਂ ਪਹਿਲਾ ਜ਼ਮੀਨਾਂ ਐਕਵਾਇਰ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਰੇਲਾਂ ਜਾਮ ਹੋਣ ਨਾਲ ਜਨਤਾ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ ਪਰ ਇਸਦੀ ਜ਼ਿੰਮੇਵਾਰ ਸੂਬਾ ਸਰਕਾਰ ਹੈ।

ਰੇਲਾਂ ਜਾਮ ਕਰਨਾ ਮਜਬੂਰੀ ਹੈ ਕਿਉਂ ਕਿ ਸਰਕਾਰ ਨੇ ਕਿਸਾਨਾਂ ਦਾ ਭਰੋਸਾ ਤੋੜਿਆ ਹੈ ਅਤੇ ਕਿਸਾਨ ਲਈ ਜ਼ਮੀਨ ਇੱਕੋਇੱਕ ਜੀਵਨ ਬਸਰ ਕਰਨ ਸਾਧਨ ਹਨ ਜੋ ਖੋਹਿਆ ਜਾ ਰਿਹਾ ਹੈ। ਕਿਸਾਨਾਂ ਦੀਆਂ ਜ਼ਮੀਨਾਂ ਦਾ ਵਾਜਿਬ ਮੁੱਲ ਨਾ ਦਿੱਤੇ ਜਾਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਸੂਬਾ ਭਰ ਦੇ ਕਿਸਾਨ ਅੰਦੋਲਨ ਦੇ ਰੋਹ ਵਿੱਚ ਹਨ। ਉਨ੍ਹਾਂ ਨੇ ਕਿਹਾ ਕਿ ਭਗਵੰਤ ਸਰਕਾਰ ਲੋਕਤਾਂਤਰਿਕ ਕਦਰਾਂ ਕੀਮਤਾਂ ਨੂੰ ਲੀਰੋ ਲੀਰ ਕਰਨ ਵਿਚ ਮੋਦੀ ਸਰਕਾਰ ਨਾਲੋਂ 2 ਕਦਮ ਅੱਗੇ ਚੱਲ ਰਹੀ ਹੈ ਪਰ ਜਥੇਬੰਦੀ ਲੋਕ ਹਿੱਤਾਂ ਦੇ ਹੱਕ ਵਿੱਚ ਆਖਰੀ ਸਾਹ ਤੱਕ ਡਟੀ ਹੈ।

ਇਹ ਵੀ ਪੜ੍ਹੋ : Punjab Sacrilege news: ਪਟਿਆਲਾ ਤੋਂ ਬਾਅਦ ਹੁਣ ਰਾਜਪੁਰਾ ‘ਚ ਬੇਅਦਬੀ ਦੀ ਕੋਸ਼ਿਸ਼, ਵੇਖੋ ਵੀਡੀਓ

ਕਪੂਰਥਲਾ ਤੋਂ ਚੰਦਰ ਮੜੀਆ ਦੀ ਰਿਪੋਰਟ

Read More
{}{}