Home >>Punjab

Ram Rahim News: 40 ਦਿਨਾਂ ਦੀ ਪੈਰੋਲ 'ਤੇ ਬਾਹਰ ਆਇਆ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ

ਗੌਰਤਲਬ ਹੈ ਕਿ ਕਿਸੇ ਕੈਦੀ ਨੂੰ ਵਿਸ਼ੇਸ਼ ਉਦੇਸ਼ ਲਈ ਜਾਂ ਪੂਰੀ ਤਰ੍ਹਾਂ ਨਾਲ ਸਜ਼ਾ ਦੀ ਸਮਾਪਤੀ ਤੋਂ ਪਹਿਲਾਂ, ਚੰਗੇ ਵਿਵਹਾਰ ਦੇ ਵਾਅਦੇ 'ਤੇ ਪੈਰੋਲ ਮਿਲਦੀ ਹੈ।

Advertisement
Ram Rahim News: 40 ਦਿਨਾਂ ਦੀ ਪੈਰੋਲ 'ਤੇ ਬਾਹਰ ਆਇਆ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ
Stop
Rajan Nath|Updated: Jan 21, 2023, 04:17 PM IST

Gurmeet Ram Rahim Singh Parole News: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਸ਼ਨੀਵਾਰ ਨੂੰ 40 ਦਿਨਾਂ ਦੀ ਪੈਰੋਲ 'ਤੇ ਰਿਹਾਅ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਡੇਰਾ ਮੁਖੀ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। 

ਮਿਲੀ ਜਾਣਕਾਰੀ ਮੁਤਾਬਕ ਗੁਰਮੀਤ ਰਾਮ ਰਹੀਮ ਸਿੰਘ ਦੀ ਪੈਰੋਲ (Gurmeet Ram Rahim Singh Parole News) ਲਈ ਕਾਗਜ਼ੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਸ਼ਨੀਵਾਰ ਨੂੰ ਉਸਨੂੰ ਰਿਹਾਅ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਰਾਮ ਰਹੀਮ ਅਕਤੂਬਰ 2022 'ਚ 40 ਦਿਨਾਂ ਲਈ ਪੈਰੋਲ 'ਤੇ ਬਾਹਰ ਆਇਆ ਸੀ।

ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਸ਼ੁੱਕਰਵਾਰ ਨੂੰ ਪੁਸ਼ਟੀ ਕੀਤੀ ਸੀ ਕਿ ਡੇਰਾ ਮੁਖੀ ਦੇ ਪਰਿਵਾਰ ਵੱਲੋਂ ਰਾਮ ਰਹੀਮ ਨੂੰ ਇੱਕ ਮਹੀਨੇ ਦੀ ਪੈਰੋਲ ਦੇਣ ਲਈ ਜੇਲ੍ਹ ਪ੍ਰਸ਼ਾਸਨ ਨੂੰ ਅਰਜ਼ੀ ਦਿੱਤੀ ਗਈ ਸੀ ਪਰ ਉਨ੍ਹਾਂ ਵੱਲੋਂ ਸਪਸ਼ਟ ਕੀਤਾ ਗਿਆ ਸੀ ਕਿ ਇਹ ਅਦਾਲਤ ਅਤੇ ਕਮਿਸ਼ਨਰ ਤੈਅ ਕਰਨਗੇ ਕਿ ਉਸਨੂੰ ਕਿੰਨੇ ਦਿਨਾਂ ਦੀ ਪੈਰੋਲ ਮਿਲੇਗੀ ਅਤੇ ਇਸ ਦੌਰਾਨ ਉਹ ਕਿੱਥੇ ਰਹੇਗਾ। 

ਜ਼ਿਕਰਯੋਗ ਹੈ ਕਿ ਡੇਰਾ ਮੁਖੀ ਨੂੰ ਹਰਿਆਣਾ ਪੰਚਾਇਤੀ ਚੋਣਾਂ ਅਤੇ ਆਦਮਪੁਰ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਵੀ ਪੈਰੋਲ ਦਿੱਤੀ ਗਈ ਸੀ। ਰਾਮ ਰਹੀਮ ਨੂੰ 17 ਜੂਨ ਨੂੰ ਇੱਕ ਮਹੀਨੇ ਲਈ ਪੈਰੋਲ ਮਿਲੀ ਸੀ।

ਇਹ ਵੀ ਪੜ੍ਹੋ: ਨਵਜੋਤ ਕੌਰ ਸਿੱਧੂ ਵਲੋਂ ਪ੍ਰਿਅੰਕਾ ਗਾਂਧੀ ਅਤੇ ਮਲਿਕਾਰੁਜਨ ਖੜਗੇ ਨਾਲ ਦਿੱਲੀ ’ਚ ਮੁਲਾਕਾਤ

ਦੱਸਣਯੋਗ ਹੈ ਕਿ ਰਾਮ ਰਹੀਮ 2017 ਤੋਂ, ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਕੈਦ ਹੈ। ਡੇਰਾ ਮੁਖੀ 'ਤੇ ਸਿਰਸਾ ਵਿੱਚ ਦੋ ਮਹਿਲਾ ਨਾਲ ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਇਸ ਤੋਂ ਪਹਿਲਾਂ ਫਰਵਰੀ ਵਿੱਚ ਡੇਰਾ ਮੁਖੀ ਨੂੰ ਤਿੰਨ ਹਫ਼ਤਿਆਂ ਦੀ ਫਰਲੋ ਦਿੱਤੀ ਗਈ ਸੀ।

ਗੌਰਤਲਬ ਹੈ ਕਿ ਕਿਸੇ ਕੈਦੀ ਨੂੰ ਵਿਸ਼ੇਸ਼ ਉਦੇਸ਼ ਲਈ ਜਾਂ ਪੂਰੀ ਤਰ੍ਹਾਂ ਨਾਲ ਸਜ਼ਾ ਦੀ ਸਮਾਪਤੀ ਤੋਂ ਪਹਿਲਾਂ, ਚੰਗੇ ਵਿਵਹਾਰ ਦੇ ਵਾਅਦੇ 'ਤੇ ਪੈਰੋਲ ਮਿਲਦੀ ਹੈ ਜਦਕਿ ਫਰਲੋ ਜੇਲ੍ਹ ਤੋਂ ਦੋਸ਼ੀਆਂ ਦੀ ਥੋੜ੍ਹੇ ਸਮੇਂ ਲਈ ਅਸਥਾਈ ਰਿਹਾਈ ਹੁੰਦੀ ਹੈ।

ਇਹ ਵੀ ਪੜ੍ਹੋ: ਭਾਜਪਾ 'ਚ ਹੋਣਗੇ ਸ਼ਾਮਲ ਹੋਵੇਗੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ?

Read More
{}{}