Home >>Punjab

ਸੁਖਬੀਰ ਬਾਦਲ ਅਤੇ ਰਾਣਾ ਗੁਰਜੀਤ ਦੀ ਮੁਲਾਕਾਤ ਦੇ ਵੱਖੋ-ਵੱਖਰੇ ਕੱਢੇ ਜਾ ਰਹੇ ਸਿਆਸੀ ਮਾਇਨੇ!

ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਸਪੱਸ਼ਟ ਕੀਤਾ ਹੈ ਕਿ ਸਿਆਸਤ ਨਾਲ ਇਸ ਮੁਲਾਕਾਤ ਦਾ ਕੋਈ ਲੈਣਾ-ਦੇਣਾ ਨਹੀਂ ਹੈ। 

Advertisement
ਸੁਖਬੀਰ ਬਾਦਲ ਅਤੇ ਰਾਣਾ ਗੁਰਜੀਤ ਦੀ ਮੁਲਾਕਾਤ ਦੇ ਵੱਖੋ-ਵੱਖਰੇ ਕੱਢੇ ਜਾ ਰਹੇ ਸਿਆਸੀ ਮਾਇਨੇ!
Stop
Zee Media Bureau|Updated: Dec 26, 2022, 07:54 PM IST

Rana Gurjit And Sukhbir Badal Meeting: ਪੰਜਾਬ ਦੇ ਜ਼ਿਆਦਾਤਰ ਕਾਂਗਰਸੀ ਆਗੂ ਭਾਜਪਾ ’ਚ ਸ਼ਾਮਲ ਹੋ ਚੁੱਕੇ ਹਨ। ਪਰ ਹੁਣ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਸੁਖਬੀਰ ਸਿੰਘ ਬਾਦਲ ਨਾਲ ਹੋਈ ਮੁਲਾਕਾਤ ਤੋਂ ਬਾਅਦ ਸਿਆਸੀ ਪਾਰਾ ਇੱਕ ਵਾਰ ਫੇਰ ਚੜ੍ਹ ਗਿਆ ਹੈ। 

ਭਾਵੇਂ ਆਗੂਆਂ ਦੀ ਇਸ ਮੁਲਾਕਾਤ ਨੂੰ ਨਿੱਜੀ ਕਿਹਾ ਜਾ ਰਿਹਾ ਹੈ ਪਰ ਫੇਰ ਵੀ ਇਸਦੇ ਸਿਆਸੀ ਮਾਇਨੀਆਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਸੁਖਬੀਰ ਅਤੇ ਰਾਣਾ ਗੁਰਜੀਤ (Rana Gurjit Singh) ਦੀ ਇਹ ਮੁਲਾਕਾਤ, ਚੰਡੀਗੜ੍ਹ ਦੇ ਸੈਕਟਰ-9 ’ਚ ਸਥਿਤ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ’ਤੇ ਹੋਈ। 

ਸਿਆਸੀ ਤੌਰ ’ਤੇ ਇਸ ਬੈਠਕ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਰਾਣਾ ਗੁਰਜੀਤ ਸਿੰਘ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਫ਼ੀ ਕਰੀਬੀ ਮੰਨੇ ਜਾਂਦੇ ਹਨ। ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ (Bharatiya Janata Party) ’ਚ ਸ਼ਾਮਲ ਹੋਣ ਤੋਂ ਬਾਅਦ ਜ਼ਿਆਦਾਤਰ ਕਾਂਗਰਸੀ ਆਗੂਆਂ ਨੇ ਕੈਪਟਨ (Captain Amarinder Singh) ਵਿਰੁੱਧ ਤਿੱਖੀ ਬਿਆਨਬਾਜ਼ੀ ਕੀਤੀ, ਪਰ ਰਾਣਾ ਗੁਰਜੀਤ ਇਸ ਮਾਮਲੇ ’ਚ ਇੱਕ ਸ਼ਬਦ ਤੱਕ ਨਹੀਂ ਬੋਲੇ। 

 

 

ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਸਪੱਸ਼ਟ ਕੀਤਾ ਹੈ ਕਿ ਸਿਆਸਤ ਨਾਲ ਇਸ ਮੁਲਾਕਾਤ ਦਾ ਕੋਈ ਲੈਣਾ-ਦੇਣਾ ਨਹੀਂ ਹੈ। 

2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਰਾਣਾ ਗੁਰਜੀਤ ਸਿੰਘ ਦੇ ਅਕਾਲੀ ਦਲ ’ਚ ਸ਼ਾਮਲ ਹੋਣ ਦੀ ਅਫ਼ਵਾਹ ਉੱਡੀ ਸੀ। ਕਿਉਂਕਿ ਉਹ ਆਪਣੇ ਪੁੱਤਰ ਰਾਣਾ ਇੰਦਰਪ੍ਰਤਾਪ ਲਈ ਹਲਕਾ ਸੁਲਤਾਨਪੁਰ ਲੋਧੀ ’ਤੋਂ ਟਿਕਟ ਦਿਵਾਉਣਾ ਚਾਹੁੰਦੇ ਸਨ, ਪਰ ਕਾਂਗਰਸ ਨੇ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਟਿਕਟ ਦੇ ਦਿੱਤੀ। ਇਸ ਤੋਂ ਖਫ਼ਾ ਹੋ ਰਾਣਾ ਇੰਦਰ ਪ੍ਰਤਾਪ ਨੇ ਬਾਗੀ ਹੋਕੇ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਜਿੱਤਕੇ ਵਿਧਾਇਕ ਬਣੇ। 

ਨਵੇਂ ਸਾਲ ਦੇ ਪਹਿਲੇ ਹਫ਼ਤੇ ’ਚ ਰਾਹੁਲ ਗਾਂਧੀ ਦੀ 'ਭਾਰਤ ਜੋੜੋ' (Bharat Jodo Yatra) ਯਾਤਰਾ ਪੰਜਾਬ ’ਚ ਪ੍ਰਵੇਸ਼ ਕਰਨ ਵਾਲੀ ਹੈ, ਉਸ ਤੋਂ ਪਹਿਲਾਂ ਰਾਣਾ ਗੁਰਜੀਤ ਦੀ ਸੁਖਬੀਰ ਸਿੰਘ ਬਾਦਲ ਨਾਲ ਹੋਈ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਰਾਜਸਥਾਨ ’ਚ ਬਰਫ਼ਬਾਰੀ ਦੇ ਚੱਲਦਿਆਂ ਨਵਾਂ ਸਾਲ ਮਨਾਉਣ ਪਹੁੰਚੇ 40 ਹਜ਼ਾਰ ਸੈਲਾਨੀ

 

Read More
{}{}