Home >>Punjab

Ravneet Bittu News: ਭਾਜਪਾ ਵੱਲੋਂ ਲੋਕ ਸਭਾ ਉਮੀਦਵਾਰ ਵਜੋਂ ਟਿਕਟ ਮਿਲਣ ਤੋਂ ਬਾਅਦ ਲੁਧਿਆਣਾ ਪੁੱਜੇ ਰਵਨੀਤ ਬਿੱਟੂ

Ravneet Bittu News: ਰਵਨੀਤ ਬਿੱਟੂ ਭਾਰਤੀ ਜਨਤਾ ਪਾਰਟੀ ਦੀ ਟਿਕਟ ਮਿਲਣ ਤੋਂ ਬਾਅਦ ਪਹਿਲੀ ਵਾਰ ਲੁਧਿਆਣਾ ਪਹੁੰਚੇ ਜਿੱਥੇ ਕਿ ਉਨ੍ਹਾਂ ਦਾ ਜ਼ੋਰ ਸ਼ੋਰ ਨਾਲ ਪਾਰਟੀ ਦੇ ਲੀਡਰ ਨੇ ਸਵਾਗਤ ਕੀਤਾ।  

Advertisement
Ravneet Bittu News: ਭਾਜਪਾ ਵੱਲੋਂ ਲੋਕ ਸਭਾ ਉਮੀਦਵਾਰ ਵਜੋਂ ਟਿਕਟ ਮਿਲਣ ਤੋਂ ਬਾਅਦ ਲੁਧਿਆਣਾ ਪੁੱਜੇ ਰਵਨੀਤ ਬਿੱਟੂ
Stop
Ravinder Singh|Updated: Apr 02, 2024, 07:39 PM IST

Ravneet Bittu News: ਲੁਧਿਆਣਾ ਰੇਲਵੇ ਸਟੇਸ਼ਨ ਤੇ ਪਹੁੰਚੇ ਰਵਨੀਤ ਬਿੱਟੂ ਭਾਰਤੀ ਜਨਤਾ ਪਾਰਟੀ ਦੀ ਟਿਕਟ ਮਿਲਣ ਤੋਂ ਬਾਅਦ ਪਹਿਲੀ ਵਾਰ ਲੁਧਿਆਣਾ ਪਹੁੰਚੇ ਜਿੱਥੇ ਕਿ ਉਨ੍ਹਾਂ ਦਾ ਜ਼ੋਰ ਸ਼ੋਰ ਨਾਲ ਪਾਰਟੀ ਦੇ ਲੀਡਰ ਨੇ ਸਵਾਗਤ ਕੀਤਾ। ਸੰਸਦ ਮੈਂਬਰ ਬਿੱਟੂ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਲੁਧਿਆਣਾ ਤੋਂ ਚੋਣ ਲੜਨ ਦੀ ਚੁਣੌਤੀ ਦਿੱਤੀ।

ਭਾਜਪਾ ਆਗੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਸ਼੍ਰੀ ਰਾਮ ਮੰਦਰ ਦੇ ਸੱਦੇ ਨੂੰ ਠੁਕਰਾ ਦੇਣਾ ਕਾਂਗਰਸ ਦੀ ਵੱਡੀ ਗਲਤੀ ਸੀ, ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਉਨ੍ਹਾਂ ਤੋਂ ਚੋਣ ਲੜਨ ਦੀ ਚੁਣੌਤੀ ਦਿੱਤੀ ਹੈ। ਬਿੱਟੂ ਨੇ ਕਾਂਗਰਸ ਪਾਰਟੀ ਦੇ ਆਗੂਆਂ ’ਤੇ ਸ਼ਹੀਦਾਂ ਦਾ ਸਤਿਕਾਰ ਨਾ ਕਰਨ ਦੇ ਗੰਭੀਰ ਦੋਸ਼ ਵੀ ਲਗਾਏ ਹਨ। ਉਹ ਜ਼ਿਲ੍ਹਾ ਭਾਜਪਾ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ।

ਮੀਡੀਆ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਬਿੱਟੂ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਇੱਥੇ ਅਮਨ-ਸ਼ਾਂਤੀ ਬਣਾਈ ਰੱਖਣ ਲਈ ਭਾਜਪਾ ਵੱਲੋਂ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੇ ਦਾਦਾ ਮਰਹੂਮ ਬੇਅੰਤ ਸਿੰਘ ਨੇ ਭਾਜਪਾ ਨਾਲ ਮਿਲ ਕੇ ਕੰਮ ਕੀਤਾ ਸੀ ਪਰ ਹੁਣ ਅੱਤਵਾਦ ਦੀ ਥਾਂ ਗੈਂਗਸਟਰਾਂ ਨੇ ਲੈ ਲਈ ਹੈ।

ਲੋਕਾਂ ਨੂੰ ਹਰ ਰੋਜ਼ ਧਮਕੀਆਂ ਮਿਲ ਰਹੀਆਂ ਹਨ ਅਤੇ ਉਦਯੋਗਾਂ ਨੂੰ ਦੂਜੇ ਰਾਜਾਂ ਲਈ ਯੋਜਨਾ ਬਣਾਉਣ ਲਈ ਮਜਬੂਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇਸ਼ ਨੂੰ ਨੰਬਰ ਇਕ ਬਣਾਉਣਾ ਚਾਹੁੰਦੇ ਹਨ, ਪਰ ਪੰਜਾਬ ਪਛੜ ਰਿਹਾ ਹੈ। ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹਿੱਤ ਵਿੱਚ ਕੀਤੇ ਕੰਮਾਂ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਸ਼੍ਰੀ ਰਾਮ ਮੰਦਰ ਬਾਰੇ ਕਾਂਗਰਸ ਦੇ ਸਟੈਂਡ 'ਤੇ ਵੀ ਜੰਮ ਕੇ ਹਮਲਾ ਬੋਲਿਆ। ਬਿੱਟੂ ਨੇ ਕਿਹਾ ਕਿ ਸ਼੍ਰੀ ਰਾਮ ਮੰਦਰ ਦੇ ਸੱਦੇ ਨੂੰ ਠੁਕਰਾ ਦੇਣਾ ਕਾਂਗਰਸ ਦੀ ਵੱਡੀ ਭੁੱਲ ਹੈ। ਇਸ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : Chairman Harchand Singh News: ਪੰਜਾਬ 'ਚ ਨਹੀਂ ਬਣੇਗੀ ਕੋਈ ਪ੍ਰਾਈਵੇਟ ਮੰਡੀ; ਮੰਡੀ ਬੋਰਡ ਦੇ ਚੇਅਰਮੈਨ ਨੇ ਸਥਿਤੀ ਕੀਤੀ ਸਪੱਸ਼ਟ

 

Read More
{}{}