Home >>Punjab

Punjab Congress Candidate: ਪੰਜਾਬ ‘ਚ ਕਾਂਗਰਸ ਦੀਆਂ 5 ਸੀਟਾਂ ‘ਤੇ ਫਸਿਆ ਪੇਚ, ਟਿਕਟ ਇੱਕ ਦਾਵੇਦਾਰ ਕਈ

Punjab Congress Candidate: ਸੂਤਰਾਂ ਤੋਂ ਮੁਤਾਬਿਕ ਕੇਂਦਰੀ ਕਮੇਟੀ ਨੇ ਹੁਣ ਦੋ ਦਾਅਵੇਦਾਰਾਂ ਦੇ ਨਾਂ ਮੰਗੇ ਹਨ। ਇਨ੍ਹਾਂ ਵਿੱਚੋਂ ਨਾਮ ਫਾਈਨਲ ਕੀਤਾ ਜਾਣਾ ਹੈ। ਇਸ ਤੋਂ ਇਲਾਵਾ ਪਾਰਟੀ ਪਿਛਲੇ ਦਿਨੀਂ ਕੀਤੇ ਗਏ ਸਰਵੇਖਣਾਂ ਨੂੰ ਵੀ ਆਧਾਰ ਬਣਾ ਰਹੀ ਹੈ। ਹਾਲਾਂਕਿ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਹਿਲਾਂ ਹੀ ਦਾਅਵਾ ਕਰ ਚੁੱਕੇ ਹਨ ਕਿ ਸਥਾਨਕ ਅਤੇ ਮਜ਼ਬੂਤ ​​ਚਿਹਰਿਆਂ ਨੂੰ ਹੀ ਪਾਰਟੀ ਉਮੀਦਵਾਰ ਬਣਾਇਆ ਜਾਵੇਗਾ।

Advertisement
Punjab Congress Candidate: ਪੰਜਾਬ ‘ਚ ਕਾਂਗਰਸ ਦੀਆਂ 5 ਸੀਟਾਂ ‘ਤੇ ਫਸਿਆ ਪੇਚ, ਟਿਕਟ ਇੱਕ ਦਾਵੇਦਾਰ ਕਈ
Stop
Manpreet Singh|Updated: Apr 25, 2024, 11:18 AM IST

Punjab Congress Candidate: ਪੰਜਾਬ ਵਿੱਚ ਆਮ ਆਮਦੀ ਪਾਰਟੀ ਨੇ ਸਾਰੀਆਂ ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਸ਼੍ਰੋਮਣੀ ਅਕਾਲੀ ਦਲ ਅਤੇ ਬੀਜੇਪੀ ਨੇ ਹਾਲੇ ਤੱਕ ਬਾਕੀ ਸੀਟਾਂ ਤੇ ਪੱਤੇ ਨਹੀਂ ਖੋਲ੍ਹੇ ਪਰ ਕਾਂਗਰਸ ਦੀਆਂ 5 ਸੀਟਾਂ ‘ਤੇ ਅਜੇ ਵੀ ਪੇਚ ਫਸਿਆ ਹੋਇਆ ਹੈ। ਨੈਸ਼ਨਲ ਅਤੇ ਪੰਜਾਬ ਪੱਧਰ 'ਤੇ ਪਾਰਟੀ ਇਨ੍ਹਾਂ ਨੂੰ ਲੈ ਕੇ ਵਿਚਾਰ ਚਰਚਾ ‘ਚ ਜੁਟੀ ਹੋਈ ਹੈ। ਸੂਤਰਾਂ ਮੁਤਾਬਿਕ ਜਾਣਕਾਰੀ ਮਿਲ ਰਹੀ ਹੈ ਕਿ ਕਾਂਗਰਸ ਅਗਲੀ ਸੂਚੀ 27 ਅਪ੍ਰੈਲ ਤੋਂ ਪਹਿਲਾਂ ਜਾਰੀ ਕਰ ਸਕਦੀ ਹੈ। ਕਾਂਗਰਸ ਸਕਰੀਨਿੰਗ ਕਮੇਟੀ ਵੱਲੋਂ ਹਰੇਕ ਹਲਕੇ ਤੋਂ ਚਾਰ ਦਾਅਵੇਦਾਰਾਂ ਦੇ ਨਾਂ ਭੇਜੇ ਗਏ ਸਨ।

ਸੂਤਰਾਂ ਤੋਂ ਮੁਤਾਬਿਕ ਕੇਂਦਰੀ ਕਮੇਟੀ ਨੇ ਹੁਣ ਦੋ ਦਾਅਵੇਦਾਰਾਂ ਦੇ ਨਾਂ ਮੰਗੇ ਹਨ। ਇਨ੍ਹਾਂ ਵਿੱਚੋਂ ਨਾਮ ਫਾਈਨਲ ਕੀਤਾ ਜਾਣਾ ਹੈ। ਇਸ ਤੋਂ ਇਲਾਵਾ ਪਾਰਟੀ ਪਿਛਲੇ ਦਿਨੀਂ ਕੀਤੇ ਗਏ ਸਰਵੇਖਣਾਂ ਨੂੰ ਵੀ ਆਧਾਰ ਬਣਾ ਰਹੀ ਹੈ। ਹਾਲਾਂਕਿ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਹਿਲਾਂ ਹੀ ਦਾਅਵਾ ਕਰ ਚੁੱਕੇ ਹਨ ਕਿ ਸਥਾਨਕ ਅਤੇ ਮਜ਼ਬੂਤ ​​ਚਿਹਰਿਆਂ ਨੂੰ ਹੀ ਪਾਰਟੀ ਉਮੀਦਵਾਰ ਬਣਾਇਆ ਜਾਵੇਗਾ।

ਸੂਤਰਾਂ ਅਨੁਸਾਰ ਰਾਣਾ ਗੁਰਜੀਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਇੰਦਰਪ੍ਰੀਤ ਸਿੰਘ ਨੂੰ ਲੋਕ ਸਭਾ ਹਲਕਿਆਂ ਸ੍ਰੀ ਆਨੰਦਪੁਰ ਸਾਹਿਬ ਜਾਂ ਖਡੂਰ ਸਾਹਿਬ ਤੋਂ ਟਿਕਟ ਮਿਲਣੀ ਯਕੀਨੀ ਹੈ। ਰਾਣਾ ਆਪਣੇ ਪੁੱਤਰ ਨੂੰ ਚੋਣ ਮੈਦਾਨ ਵਿੱਚ ਉਤਾਰਨ ਦੇ ਚਾਹਵਾਨ ਹਨ। ਵੈਸੇ ਰਾਣਾ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਲੜਨ ਵਿੱਚ ਜ਼ਿਆਦਾ ਦਿਲਚਸਪੀ ਦਿਖਾ ਰਹੇ ਹਨ।

ਇਸ ਦੇ ਨਾਲ ਹੀ ਹਿੰਦੂ ਚਿਹਰਿਆਂ ਨੂੰ ਵੀ ਟਿਕਟਾਂ ਦੇਣ ਦੀ ਚਰਚਾ ਹੈ। ਅਜਿਹੇ ‘ਚ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਦਾ ਦਾਅਵਾ ਮਜ਼ਬੂਤ ​​ਹੁੰਦਾ ਜਾ ਰਿਹਾ ਹੈ। ਜਦਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸੰਜੇ ਤਲਵਾੜ ਲੁਧਿਆਣਾ ਤੋਂ ਟਿਕਟ ਦੀ ਦੌੜ ਵਿੱਚ ਹਨ।

ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਹਾੜਾ ਅਤੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਨਾਂ ਚੱਲ ਰਹੇ ਹਨ। ਹਾਲਾਂਕਿ ਸੁਖਜਿੰਦਰ ਸਿੰਘ ਰੰਧਾਵਾ ਵੀ ਮਜ਼ਬੂਤ ​​ਦਾਅਵੇਦਾਰ ਮੰਨੇ ਜਾ ਰਹੇ ਹਨ। ਇਸ ਤੋਂ ਇਲਾਵਾ ਸਾਬਕਾ ਵਿਧਾਇਕ ਅਮਿਤ ਵਿਜ ਅਤੇ ਨਰੇਸ਼ ਪੁਰੀ ਵੀ ਟਿਕਟ ਦੀ ਦੌੜ ਵਿੱਚ ਹਨ। ਫਿਰੋਜ਼ਪੁਰ ਨੂੰ ਲੈ ਕੇ ਵੀ ਕਾਂਗਰਸ ਰੁੱਝੀ ਹੋਈ ਹੈ।

ਕਾਂਗਰਸ ਨੇ ਹੁਣ ਤੱਕ ਅੱਠ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਚਰਨਜੀਤ ਸਿੰਘ ਚੰਨੀ, ਫਤਹਿਗੜ੍ਹ ਸਾਹਿਬ ਤੋਂ ਡਾ: ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾ: ਧਰਮਵੀਰ ਗਾਂਧੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਦੂਜੀ ਸੂਚੀ ਵਿੱਚ ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ ਅਤੇ ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ ਦੇ ਨਾਂ ਸ਼ਾਮਲ ਕੀਤੇ ਗਏ ਹਨ।

2019 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੇ ਕੁੱਲ 13 ਵਿੱਚੋਂ 8 ਸੀਟਾਂ ਜਿੱਤੀਆਂ ਸਨ। ਜਦਕਿ ਇਹ ਚੋਣ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਸਾਂਝੇ ਤੌਰ ‘ਤੇ ਲੜੀ ਸੀ। ਨੇ ਵੀ 4 ਸੀਟਾਂ ਜਿੱਤੀਆਂ ਹਨ। ਜਦਕਿ ਆਮ ਆਦਮੀ ਪਾਰਟੀ ਨੂੰ ਇੱਕ ਸੀਟ ਮਿਲੀ ਹੈ।

 

Read More
{}{}