Home >>Punjab

ਸਾਡੀ ਵਕੀਲਾਂ ਦੀ ਇੱਕ ਟੀਮ ਜਾਏਗੀ ਆਸਾਮ, ਪੰਜਾਬ ਦਾ ਮਾਹੌਲ ਕੇਂਦਰ ਤੇ ਪੰਜਾਬ ਸਰਕਾਰ ਦਾ ਲੁਕਵਾਂ ਏਜੰਡਾ: ਹਰਜਿੰਦਰ ਧਾਮੀ

ਕੇਂਦਰੀ ਸੁਰੱਖਿਆ ਬਲਾਂ ਦੀਆਂ ਟੁਕੜੀਆਂ ਹਰ ਗੁਰਦੁਆਰਾ ਸਾਹਿਬ ਦੇ ਬਾਹਰ ਖੜ੍ਹੀਆਂ ਕਰ ਦਿੱਤੀਆਂ ਗਈਆਂ ਹਨ ਜਿਸ ਕਾਰਨ ਲੰਘਣ ਵਾਲੇ ਲੋਕ ਅਤੇ ਗੁਰਦਵਾਰਿਆਂ ਵਿਚ ਨਤਮਸਤਕ ਹੋਣ ਲਈ ਆਉਣ ਵਾਲੇ ਸ਼ਰਧਾਲੂਆਂ ਵਿੱਚ ਡਰ ਵਰਗੀ ਸਥਿਤੀ ਪੈਦਾ ਹੋ ਰਹੀ ਹੈ। 

Advertisement
ਸਾਡੀ ਵਕੀਲਾਂ ਦੀ ਇੱਕ ਟੀਮ ਜਾਏਗੀ ਆਸਾਮ, ਪੰਜਾਬ ਦਾ ਮਾਹੌਲ ਕੇਂਦਰ ਤੇ ਪੰਜਾਬ ਸਰਕਾਰ ਦਾ ਲੁਕਵਾਂ ਏਜੰਡਾ: ਹਰਜਿੰਦਰ ਧਾਮੀ
Stop
Bimal Kumar - Zee PHH|Updated: Apr 04, 2023, 02:58 PM IST

SGPC President Harjinder Singh Dhami on Punjab law and order news: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ "ਅੱਜ ਅੰਮ੍ਰਿਤ ਸ਼ਕੋ ਸਿੰਘ ਸਜੋ" ਲਹਿਰ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਧਾਮੀ ਨੇ ਸ਼ਿਰਕਤ ਕੀਤੀ ਤੇ ਕਿਹਾ ਕਿ ਇਹ ਲਹਿਰਾਂ ਹਰ ਪਿੰਡ ਤੇ ਹਲਕੇ ਵਿੱਚ ਸ਼ੁਰੂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। SGPC ਪ੍ਰਧਾਨ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਮਿਲ ਕੇ ਸੂਬੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ ਤੇ ਇਸ ਵਿਚ ਉਨ੍ਹਾਂ ਦਾ ਕੋਈ ਲੁਕਵਾਂ ਏਜੰਡਾ ਜਾਪਦਾ ਹੈ ਜੌ ਕਿ ਹਰ ਸਿੱਖ ਭਲੀ ਭਾਂਤੀ ਜਾਣਦਾ ਹੈ। 

ਹਰਜਿੰਦਰ ਧਾਮੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਹੁਤ ਜਲਦ ਸਾਡੀ ਵਕੀਲਾਂ ਦੀ ਇੱਕ ਟੀਮ ਅਸਾਮ ਵਿਖੇ ਜਾ ਰਹੀ ਹੈ ਤੇ ਜਿਨ੍ਹਾਂ ਨੌਜਵਾਨਾਂ 'ਤੇ NSA ਲਗਾਇਆ ਗਿਆ ਹੈ ਉਨ੍ਹਾਂ ਦੀ ਹਰ ਸੰਭਵ ਮਦਦ ਕਰੇਗੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਜਿਥੇ ਉਨ੍ਹਾਂ ਨੇ "ਅੰਮ੍ਰਿਤ ਛਕੋ ਸਿੰਘ ਸਜੋ" ਲਹਿਰ ਦੀ ਸ਼ੁਰੂਆਤ ਕੀਤੀ। ਇਸ ਲਹਿਰ ਲਈ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਬੁਲਾਰੇ ਅਮਰਜੀਤ ਸਿੰਘ ਚਾਵਲਾ ਦੀ ਸ਼ਲਾਘਾ ਵੀ ਕੀਤੀ ਅਤੇ ਕਿਹਾ ਕਿ ਅਜਿਹੀਆਂ ਲਹਿਰਾ ਹਰ ਪਿੰਡ ਅਤੇ ਹਰ ਹਲਕੇ ਵਿੱਚ ਸ਼ੁਰੂ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਕਿਉਂਕਿ ਇਹ ਸਮੇਂ ਦੀ ਮੰਗ ਹੈ। 

ਇਹ ਵੀ ਪੜ੍ਹੋ: Coronavirus Punjab: ਪੰਜਾਬ 'ਚ ਦੋ ਕੋਰੋਨਾ ਪੀੜਤਾਂ ਦੀ ਮੌਤ, ਜਾਣੋ ਕੀ ਕਹਿੰਦੇ ਨੇ ਪੰਜਾਬ ਦੇ ਅੰਕੜੇ

ਉੱਥੇ ਹੀ ਉਹਨਾਂ ਮੁੱਖ ਮੰਤਰੀ ਦੁਆਰਾ ਯੋਗਸ਼ਾਲਾ ਦੀ ਸ਼ੁਰੂਆਤ ਕਰਨ ਦੇ ਸਬੰਧ ਵਿੱਚ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦਾ ਲੁਕਵਾਂ ਏਜੰਡਾ ਜਾਪਦਾ ਹੈ ਜਿਸ ਨੂੰ ਕਿ ਹਰ ਇੱਕ ਸਿੱਖ ਭਲੀ ਭਾਂਤੀ ਜਾਣਦਾ ਹੈ। ਇਹ ਮਾਹੌਲ 2024 ਦੀਆਂ ਚੋਣਾਂ ਕਰਕੇ ਹੀ ਪੈਦਾ ਕੀਤਾ ਜਾ ਰਿਹਾ ਹੈ। ਉੱਥੇ ਹੀ ਉਨ੍ਹਾਂ ਪੰਜਾਬ ਸਰਕਾਰ ਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਬੋਲਦੇ ਹੋਏ ਕਿਹਾ ਕਿ ਪੰਜਾਬ ਅਤੇ ਕੇਂਦਰ ਦੀ ਸਰਕਾਰ ਮਿਲ ਕੇ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ। 

ਕੇਂਦਰੀ ਸੁਰੱਖਿਆ ਬਲਾਂ ਦੀਆਂ ਟੁਕੜੀਆਂ ਹਰ ਗੁਰਦੁਆਰਾ ਸਾਹਿਬ ਦੇ ਬਾਹਰ ਖੜ੍ਹੀਆਂ ਕਰ ਦਿੱਤੀਆਂ ਗਈਆਂ ਹਨ ਜਿਸ ਕਾਰਨ ਲੰਘਣ ਵਾਲੇ ਲੋਕ ਅਤੇ ਗੁਰਦਵਾਰਿਆਂ ਵਿਚ ਨਤਮਸਤਕ ਹੋਣ ਲਈ ਆਉਣ ਵਾਲੇ ਸ਼ਰਧਾਲੂਆਂ ਵਿੱਚ ਡਰ ਵਰਗੀ ਸਥਿਤੀ ਪੈਦਾ ਹੋ ਰਹੀ ਹੈ। 

ਇਹ ਵੀ ਪੜ੍ਹੋ: Delhi News: ਕੌਣ ਹੈ ਗੈਂਗਸਟਰ ਦੀਪਕ ਬਾਕਸਰ? ਜਿਸ ਨੂੰ FBI ਦੀ ਮਦਦ ਨਾਲ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

(For more news apart from SGPC President Harjinder Singh Dhami on Punjab law and order, stay tuned to Zee PHH) 

Read More
{}{}