Home >>Punjab

ਅਫ਼ਗ਼ਾਨਿਸਤਾਨ ਤੋਂ ਭਾਰਤ ਆਉਣ ਦੇ ਚਾਹਵਾਨ ਸਿੱਖਾਂ ਦਾ ਹਵਾਈ ਖ਼ਰਚਾ ਚੁੱਕੇਗੀ SGPC

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਧਾਮੀ ਨੇ ਕਿਹਾ ਕਿ ਅਫ਼ਗ਼ਾਨਿਸਤਾਨ ਵਿੱਚ ਸਿੱਖ ਡਰ ਦੇ ਮਾਹੌਲ ਵਿੱਚ ਜੀਅ ਰਹੇ ਹਨ ਪਰ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਜਿਨ੍ਹਾਂ ਕੋਲ ਆਉਣ-ਜਾਣ ਦੇ ਪ੍ਰਬੰਧ ਨਹੀਂ ਹਨ, ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਨਾਲ ਸਮਰਥਨ ਕੀਤਾ ਜਾਵੇਗਾ। 

Advertisement
ਅਫ਼ਗ਼ਾਨਿਸਤਾਨ ਤੋਂ ਭਾਰਤ ਆਉਣ ਦੇ ਚਾਹਵਾਨ ਸਿੱਖਾਂ ਦਾ ਹਵਾਈ ਖ਼ਰਚਾ ਚੁੱਕੇਗੀ SGPC
Stop
Amritpal Singh |Updated: Jun 22, 2022, 11:11 AM IST

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਅਫ਼ਗ਼ਾਨ ਸਿੱਖਾਂ ਲਈ ਮਦਦ ਦਾ ਐਲਾਨ ਕੀਤਾ ਹੈ, ਅਫ਼ਗ਼ਾਨਿਸਤਾਨ ਤੋਂ ਭਾਰਤ ਆਉਣ ਦੇ ਚਾਹਵਾਨ ਸਿੱਖਾਂ ਦਾ ਹਵਾਈ ਖ਼ਰਚਾ SGPC ਚੁੱਕੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਅਫ਼ਗ਼ਾਨਿਸਤਾਨ ਵਿੱਚ ਰਹਿੰਦੇ ਸਿੱਖਾਂ ਨੂੰ ਭਾਰਤ ਲਿਆਉਣ ਲਈ ਤੁਰੰਤ ਪ੍ਰਵਾਨਗੀ ਦਿੱਤੀ ਜਾਵੇ।
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਧਾਮੀ ਨੇ ਕਿਹਾ ਕਿ ਅਫ਼ਗ਼ਾਨਿਸਤਾਨ ਵਿੱਚ ਸਿੱਖ ਡਰ ਦੇ ਮਾਹੌਲ ਵਿੱਚ ਜੀਅ ਰਹੇ ਹਨ ਪਰ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਜਿਨ੍ਹਾਂ ਕੋਲ ਆਉਣ-ਜਾਣ ਦੇ ਪ੍ਰਬੰਧ ਨਹੀਂ ਹਨ, ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਨਾਲ ਸਮਰਥਨ ਕੀਤਾ ਜਾਵੇਗਾ। ਪ੍ਰਧਾਨ ਧਾਮੀ ਨੇ ਕਿਹਾ ਕਿ ਉਹ ਪਿਛਲੇ ਦਿਨੀਂ ਦਿੱਲੀ ਵਿੱਚ ਅਫ਼ਗ਼ਾਨ ਸਿੱਖਾਂ ਨੂੰ ਮਿਲੇ ਸਨ ਅਤੇ ਉਨ੍ਹਾਂ ਦੇ ਦੁੱਖ ਵੀ ਜਾਣੇ ਸਨ। ਸਾਰੇ ਸਿੱਖ ਅਫ਼ਗ਼ਾਨਿਸਤਾਨ ਵਿੱਚ ਰਹਿੰਦੇ ਸਿੱਖਾਂ ਲਈ ਫਿਕਰਮੰਦ ਹਨ।

ਧਾਮੀ ਨੇ ਕਿਹਾ ਕਿ ਅਫ਼ਗ਼ਾਨਿਸਤਾਨ ਦੇ ਸਿੱਖਾਂ ਲਈ ਆਪਣਾ ਘਰ-ਬਾਰ ਅਤੇ ਕਾਰੋਬਾਰ ਛੱਡਣਾ ਆਸਾਨ ਨਹੀਂ ਹੈ ਪਰ ਉਹ ਆਪਣੇ ਹਾਲਾਤ ਅੱਗੇ ਬੇਵੱਸ ਹਨ। ਇਸ ਕਾਰਨ ਭਾਰਤ ਸਰਕਾਰ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਅਫ਼ਗ਼ਾਨਿਸਤਾਨ ਦੇ ਹਰ ਸਿੱਖ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇ। ਇੰਨਾ ਹੀ ਨਹੀਂ ਉਨ੍ਹਾਂ ਨੂੰ ਭਾਰਤ ਲਿਆ ਕੇ ਨਾਗਰਿਕਤਾ ਵੀ ਦਿੱਤੀ ਜਾਵੇ।

Read More
{}{}