Home >>Punjab

Sheesh Marg Yatra: ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਪਹੁੰਚੀ ਸ਼੍ਰੀ ਅਨੰਦਪੁਰ ਸਾਹਿਬ

Sheesh Marg Yatra: ਸ਼ੀਸ਼ ਮਾਰਗ ਯਾਤਰਾ ਦਾ ਸ਼੍ਰੀ ਅਨੰਦਪੁਰ ਸਾਹਿਬ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ ਗਿਆ ਤੇ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਪਹੁੰਚਣ 'ਤੇ ਸੰਪੂਰਨਤਾ ਦੀ ਅਰਦਾਸ ਵੀ ਕੀਤੀ ਗਈ। 

Advertisement
Sheesh Marg Yatra: ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਪਹੁੰਚੀ ਸ਼੍ਰੀ ਅਨੰਦਪੁਰ ਸਾਹਿਬ
Stop
Bimal Kumar - Zee PHH|Updated: Dec 18, 2023, 07:04 PM IST

Sheesh Marg Yatra: ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 348ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਦਿੱਲੀ ਦੇ ਚਾਂਦਨੀ ਚੌਂਕ ਤੋਂ 16 ਦਸੰਬਰ ਨੂੰ ਆਰੰਭ ਹੋਈ 13ਵੀਂ 'ਸੀਸ ਮਾਰਗ ਯਾਤਰਾ 18 ਦਸੰਬਰ ਦੇਰ ਸ਼ਾਮ ਸ਼੍ਰੀ ਅਨੰਦਪੁਰ ਸਾਹਿਬ ਪਹੁੰਚੀ ।

ਜਿੱਥੇ ਸ਼ੀਸ਼ ਮਾਰਗ ਯਾਤਰਾ ਦਾ ਸ਼੍ਰੀ ਅਨੰਦਪੁਰ ਸਾਹਿਬ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ ਗਿਆ । ਯਾਤਰਾ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਪਹੁੰਚਣ ਤੇ ਸੰਪੂਰਨਤਾ ਦੀ ਅਰਦਾਸ ਵੀ ਕੀਤੀ ਗਈ। 

ਜੈਕਾਰਿਆਂ ਦੀ ਗੂੰਜ ਨਾਲ ਦਿੱਲੀ ਤੋਂ ਸ਼ੁਰੂ ਹੋਈ ਇਹ ਸ਼ੀਸ਼ ਮਾਰਗ ਯਾਤਰਾ ਵੱਖ-ਵੱਖ ਪੜਾਵਾਂ ਤੋਂ ਹੁੰਦੀ ਹੋਈ ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਪਹੁੰਚੀ।

ਜਿੱਥੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸੀਸ ਦਾ ਸੰਸਕਾਰ ਕੀਤਾ ਗਿਆ ਸੀ । ਸਵੇਰੇ ਗੁਰਦੁਆਰਾ ਨਾਭਾ ਸਾਹਿਬ ਤੋਂ ਆਰੰਭ ਹੋ ਕੇ ਜ਼ੀਰਕਪੁਰ ਪਟਿਆਲਾ ਚੌਕ ਤੋਂ ਹੁੰਦੇ ਹੋਏ ਚੰਡੀਗੜ੍ਹ 'ਚ ਪ੍ਰਵੇਸ਼ ਕਰਨ ਤੋਂ ਬਾਅਦ ਮੁਹਾਲੀ ,ਲਾਂਡਰਾਂ ,ਖਰੜ , ਰੋਪੜ  ਹੁੰਦੇ ਹੋਏ

ਗੁਰਦੁਆਰਾ ਸ਼੍ਰੀ ਬਿਬਾਣਗੜ੍ਹ ਸਾਹਿਬ ਕੀਰਤਪੁਰ ਸਾਹਿਬ ਵਿਖੇ ਹਾਜ਼ਰੀਆਂ ਭਰਨ ਉਪਰੰਤ ਦੇਰ ਸ਼ਾਮ ਗੁਰਦੁਆਰਾ ਸੀਸ ਗੰਜ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਇਹ ਸੀਸ ਮਾਰਗ ਯਾਤਰਾ ਦੀ ਸਮਾਪਤੀ ਹੋਈ ।

ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਜਿਨ੍ਹਾਂ ਨੇ ਤਿਲਕ ਜੰਜੂ ਦੀ ਰਾਖੀ ਲਈ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਜਾ ਕੇ ਸ਼ਹਾਦਤ ਦਿੱਤੀ ਸੀ ਕਿਉਂਕਿ ਕਸ਼ਮੀਰ ਵਿਖੇ ਮੁਗਲ ਬਾਦਸ਼ਾਹ ਔਰੰਗਜ਼ੇਬ ਕਸ਼ਮੀਰੀ ਪੰਡਤਾਂ ਨੂੰ ਜ਼ਬਰਦਸਤੀ ਮੁਸਲਮਾਨ ਬਣਾ ਰਿਹਾ ਸੀ ਅਤੇ ਉਹਨਾਂ ਤੇ ਅੱਤਿਆਚਾਰ ਕਰ ਰਿਹਾ ਸੀ

ਕਸ਼ਮੀਰੀ ਪੰਡਿਤ ਇਸ ਦੀ ਫਰਿਆਦ ਲੈ ਕੇ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਗੁਰੂ ਤੇਗ ਬਹਾਦਰ ਜੀ ਕੋਲ ਪਹੁੰਚੇ ਤੇ ਪੰਡਿਤ ਕਿਰਪਾ ਰਾਮ ਦੀ ਅਗਵਾਈ ਵਿੱਚ ਆਏ ਇਹਨਾਂ ਕਸ਼ਮੀਰੀ ਪੰਡਤਾਂ ਨੇ ਆਪਣੀ ਫਰਿਆਦ ਗੁਰੂ ਤੇਗ ਬਹਾਦਰ ਜੀ ਨੂੰ ਸੁਣਾਈ ਤਾਂ ਗੁਰੂ ਜੀ ਵੱਲੋਂ ਕਿਹਾ ਗਿਆ ਕਿ ਜਾਓ ਔਰੰਗਜ਼ੇਬ ਨੂੰ ਕਹਿ ਦਿਓ

ਕਿ ਪਹਿਲਾਂ ਗੁਰੂ ਤੇਗ ਬਹਾਦਰ ਨੂੰ ਮੁਸਲਮਾਨ ਬਣਾਵੇਂ, ਜੇ ਤੇਗ ਬਹਾਦਰ ਮੁਸਲਮਾਨ ਬਣ ਜਾਏ ਤਾਂ ਅਸੀਂ ਸਾਰੇ ਇਸਲਾਮ ਕਬੂਲ ਕਰ ਲਵਾਂਗੇ ।

ਦਿੱਲੀ ਦੇ ਚਾਂਦਨੀ ਚੌਂਕ ਵਿੱਚ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਕਸ਼ਮੀਰੀ ਪੰਡਿਤਾਂ ਤੇ ਹਿੰਦੂ ਧਰਮ ਦੀ ਰੱਖਿਆ ਦੇ ਲਈ ਆਪਣਾ ਬਲਿਦਾਨ ਦਿੱਤਾ । ਜਦੋਂ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਗੁਰੂ ਤੇਗ ਬਹਾਦਰ ਜੀ ਨੇ ਸ਼ਹਾਦਤ ਦਿੱਤੀ ਤਾਂ ਭਾਈ ਜੈਤਾ ਜੀ ਉਨਾਂ ਦੇ ਸੀਸ ਨੂੰ ਛੁਪਾ ਕੇ ਸ਼੍ਰੀ ਕੀਰਤਪੁਰ ਸਾਹਿਬ ਲੈ ਕੇ ਪਹੁੰਚੇ।

ਜਿੱਥੇ ਗੁਰਦੁਆਰਾ ਬਿਬਾਣਗੜ੍ਹ ਸਾਹਿਬ ਮੌਜੂਦ ਹੈ ਤੇ ਸ਼੍ਰੀ ਕੀਰਤਪੁਰ ਸਾਹਿਬ ਦੀ ਇਸ ਧਰਤੀ ਤੋਂ ਗੁਰੂ ਗੋਬਿੰਦ ਸਿੰਘ ਜੀ ਆਪਣੇ ਪਰਿਵਾਰ ਅਤੇ ਸੰਗਤਾਂ ਨੂੰ ਨਾਲ ਲੈ ਕੇ ਬੜੇ ਹੀ ਸਤਿਕਾਰ ਨਾਲ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਲੈ ਕੇ ਆਏ ਤੇ ਉਹਨਾਂ ਦੇ ਸੀਸ ਦਾ ਸੰਸਕਾਰ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਕੀਤਾ ਜਿੱਥੇ ਅੱਜ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਮੌਜੂਦ ਹੈ ।

ਇਹ ਵੀ ਦੇਖੋ: Sheesh Marg Yatra: ‘ਸੀਸ ਮਾਰਗ ਯਾਤਰਾ’ਆਨੰਦਪੁਰ ਸਾਹਿਬ ਲਈ ਰਵਾਨਾ, ਦੇਖੋ ਪੂਰੀ ਅਲੌਕਿਕ ਵੀਡੀਓ

Read More
{}{}