Home >>Punjab

Shehnaaz Gill Father Threat News: ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਨਹੀਂ ਮਿਲੀ ਕੋਈ ਧਮਕੀ; ਗੰਨਮੈਨ ਲੈਣ ਲਈ ਧਮਕੀ ਦਾ ਰਚਿਆ ਡਰਾਮਾ

Shehnaaz Gill Father Threat News: ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਨੂੰ ਪਾਕਿਸਤਾਨ ਤੋਂ ਧਮਕੀ ਮਿਲਣ ਦੇ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ।

Advertisement
Shehnaaz Gill Father Threat News: ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਨਹੀਂ ਮਿਲੀ ਕੋਈ ਧਮਕੀ; ਗੰਨਮੈਨ ਲੈਣ ਲਈ ਧਮਕੀ ਦਾ ਰਚਿਆ ਡਰਾਮਾ
Stop
Ravinder Singh|Updated: Mar 11, 2024, 01:47 PM IST

Shehnaaz Gill Father Threat News (ਭਰਤ ਸ਼ਰਮਾ) : ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਨੂੰ ਧਮਕੀ ਮਿਲਣ ਦੇ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ। ਦਰਅਸਲ ਅਦਾਕਾਰਾ ਦੇ ਪਿਤਾ ਨੇ ਪੁਲਿਸ ਸੁਰੱਖਿਆ ਲੈਣ ਲਈ ਪਾਕਿਸਤਾਨ ਤੋਂ ਧਮਕੀ ਮਿਲਣ ਦਾ ਡਰਾਮਾ ਰਚਿਆ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਸੰਤੋਖ ਗਿੱਲ ਨੇ ਪਹਿਲਾਂ ਵੀ ਪੁਲਿਸ ਸੁਰੱਖਿਆ ਦੀ ਦੁਰਵਰਤੋਂ ਕੀਤੀ ਹੈ।

ਬੀਤੇ ਦਿਨੀਂ ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਕਰਕੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਧਮਕੀ ਭਰਿਆ ਕਾਲ ਆਇਆ ਸੀ ਅਤੇ ਉਸ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਇਸ ਦੇ ਨਾਲ ਹੀ ਉਸ ਨੇ ਇਹ ਵੀ ਕਿਹਾ ਸੀ ਕਿ ਉਕਤ ਵਿਅਕਤੀ ਨੇ ਕਿਹਾ ਸੀ ਕਿ ਜੇਕਰ ਉਸ ਨੇ ਪੈਸੇ ਨਾ ਦਿੱਤੇ ਤਾਂ ਪਹਿਲਾਂ ਉਸ ਦੀ ਅਦਾਕਾਰਾ ਧੀ ਸ਼ਹਿਨਾਜ਼ ਗਿੱਲ ਅਤੇ ਫਿਰ ਉਸ ਨੂੰ ਮਾਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : Punjab Weather Update: ਪੰਜਾਬ 'ਚ ਅਗਲੇ 4 ਦਿਨਾਂ ਤੱਕ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ; ਤਾਪਮਾਨ 'ਚ ਗਿਰਾਵਟ ਦਰਜ

ਉਪਰੋਕਤ ਵੀਡੀਓ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੰਤੋਖ ਗਿੱਲ ਨੇ ਪੁਲਿਸ ਪ੍ਰਸ਼ਾਸਨ ਉਤੇ ਢਿੱਲੀ ਕਾਰਗੁਜ਼ਾਰੀ ਦੇ ਦੋਸ਼ ਵੀ ਲਗਾਏ ਸਨ। ਇਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਦਾ ਪੱਖ ਵੀ ਇਸ ਮਾਮਲੇ 'ਤੇ ਅੱਗੇ ਆਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਸੰਤੋਖ ਸਿੰਘ ਗਿੱਲ ਖ਼ਿਲਾਫ਼ ਅਪਰਾਧਿਕ ਕੇਸ ਦਰਜ ਹਨ ਅਤੇ ਉਸ ਨੂੰ ਪਹਿਲਾਂ ਪੁਲਿਸ ਨੇ ਸੁਰੱਖਿਆ ਦਿੱਤੀ ਹੋਈ ਸੀ ਕਿਉਂਕਿ ਉਹ ਇੱਕ ਜਥੇਬੰਦੀ ਦਾ ਪ੍ਰਧਾਨ ਸੀ। ਸੰਤੋਖ ਗਿੱਲ ਨੇ ਇਸ ਦੀ ਦੁਰਵਰਤੋਂ ਕੀਤੀ ਅਤੇ ਹੁਣ ਉਸ ਦੇ ਕਹਿਣ ਵਿੱਚ ਕੋਈ ਸੱਚਾਈ ਨਹੀਂ ਹੈ ਕਿ ਉਸ ਨੂੰ ਕਿਸੇ ਵਿਦੇਸ਼ੀ ਨੰਬਰ ਤੋਂ ਧਮਕੀਆਂ ਮਿਲੀਆਂ ਹਨ।

ਕਾਬਿਲੇਗੌਰ ਹੈ ਕਿ ਸੰਤੋਖ ਸਿੰਘ ਨੇ ਧਮਕੀ ਮਿਲਣ ਦਾ ਦਾਅਵਾ ਕਰਨ ਤੋਂ ਬਾਅਦ ਪੁਲਿਸ ਦੀ ਕਾਰਗੁਜ਼ਾਰੀ ਉਤੇ ਸਵਾਲ ਖੜ੍ਹੇ ਕੀਤੇ ਸਨ।

ਇਹ ਵੀ ਪੜ੍ਹੋ : PM Narendra Modi: ਪੀਐਮ ਮੋਦੀ ਅੱਜ ਪੰਜਾਬ 'ਚ ਕਰਨਗੇ ਕਈ ਪ੍ਰੋਜੈਕਟਾਂ ਦਾ ਉਦਘਾਟਨ; ਲੁਧਿਆਣਾ 'ਚ ਐਲੀਵੇਟਿਡ ਹਾਈਵੇ ਦੀ ਹੋਵੇਗੀ ਸ਼ੁਰੂਆਤ

Read More
{}{}