Home >>Punjab

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ 'ਚ ਸਮਰਥਨ ਦੇਣ ਲਈ ਧੰਨਵਾਦ - ਬਸਪਾ

BSP NEWS: ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ 'ਚ ਸਮਰਥਨ ਦੇਣ ਲਈ ਧੰਨਵਾਦ - ਬਸਪਾ

Advertisement
ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ 'ਚ ਸਮਰਥਨ ਦੇਣ ਲਈ ਧੰਨਵਾਦ - ਬਸਪਾ
Stop
Zee News Desk|Updated: Jun 28, 2024, 06:37 AM IST

Punjab News: ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਵਿਧਾਨ ਸਭਾ ਦੀ ਉਪ ਚੋਣ ਲਈ ਦਿੱਤੇ ਹੋਏ ਸਮਰਥਨ ਲਈ ਧੰਨਵਾਦ ਕੀਤਾ ਜਾਂਦਾ ਹੈ। ਸਰਦਾਰ ਗੜੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਇੰਡੀਆ ਗਠਬੰਧਨ ਦੇ ਰਾਹੀਂ ਸੰਵਿਧਾਨ ਬਚਾਓ ਦੇ ਨਾਮ ਤੇ ਦਲਿਤ, ਪਛੜੇ ਵਰਗਾ ਅਤੇ ਘੱਟ ਗਿਣਤੀ ਵਰਗਾਂ ਦੀ ਵੋਟ ਲੈ ਕੇ ਵੱਡੀ ਗਿਣਤੀ ਵਿੱਚ ਮੈਂਬਰ ਪਾਰਲੀਮੈਂਟ ਜਿੱਤੇ। 

ਜਦੋਂ ਦੇਸ਼ ਵਿੱਚ ਵਿਰੋਧੀ ਧਿਰ ਦਾ ਨੇਤਾ ਬਣਾਉਣ ਦੀ ਗੱਲ ਆਈ ਤਾਂ ਕਾਂਗਰਸ ਪ੍ਰਧਾਨ ਮਲਕਾਅਰਜੁਨ ਖੜਗੇ ਨੂੰ ਪਿੱਛੇ ਧੱਕਕੇ ਸ੍ਰੀ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਨੇਤਾ ਬਣਾਇਆ ਹੈ, ਜੋ ਕਿ ਅਨੁਸੂਚਿਤ ਜਾਤੀਆਂ, ਪੱਛੜੀਆ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗਾਂ  ਨਾਲ ਸਿੱਧਾ ਧੱਕਾ ਹੈ। 

ਇਹ ਵੀ ਪੜ੍ਹੋ: Amritsar News: ਅਮਰੀਕਾ ਤੋਂ ਆਈ NRI ਔਰਤ ਨਾਲ ਏਜੰਟ ਨੇ ਮਾਰੀ ਠੱਗੀ, ਪਰੇਸ਼ਾਨ ਔਰਤ ਨੇ ਸੜਕ 'ਤੇ ਲਗਾਇਆ ਧਰਨਾ

ਕਾਂਗਰਸ ਦੇ ਪੂਰਨਿਆਂ ਤੇ ਚੱਲਦੇ ਹੋਏ ਕਮਜ਼ੋਰ ਵਰਗਾ ਨਾਲ ਧੱਕੇਸ਼ਾਹੀ ਕਰਨ ਦਾ ਕੰਮ ਪੰਜਾਬ ਸਰਕਾਰ ਦੀ ਆਮ ਆਦਮੀ ਪਾਰਟੀ ਵੀ ਕਰ ਰਹੀ ਹੈ। ਆਮ ਆਦਮੀ ਪਾਰਟੀ ਦੇ ਰਾਜ ਵਿੱਚ ਪਿਛਲੇ ਪੱਚੀ ਮਹੀਨਿਆਂ ਵਿੱਚ ਅਨੁਸੂਚਿਤ ਜਾਤੀ ਵਰਗਾਂ ਦੇ ਕਮਿਸ਼ਨ ਦਾ ਨਾ ਚੇਅਰਮੈਨ ਨਿਯੁਕਤ ਹੋਇਆ ਹੈ ਨਾ ਮੈਂਬਰ। ਪੋਸਟ ਮੈਟਰ ਸਕਾਲਰਸ਼ਿਪ ਸਕੀਮ ਤਹਿਤ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਦੀ ਗਿਣਤੀ ਸਿਰਫ 1 ਲੱਖ ਦੇ ਕਰੀਬ ਰਹਿ ਚ ਗਈ ਹੈ। ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ, ਕਾਨੂੰਨ ਵਿਵਸਥਾ ਦੇ ਵਿਗੜੇ ਹਾਲਾਤ  ਅਤੇ ਕੱਚੇ ਮੁਲਾਜ਼ਮਾਂ ਦੇ ਚੱਲ ਰਹੇ ਪੱਕੇ ਧਰਨੇ ਪੰਜਾਬ ਸਰਕਾਰ ਦੇ ਮੱਥੇ ਤੇ ਕਾਲਾ ਕਲੰਕ ਹਨ। 

ਸਰਦਾਰ ਗੜੀ ਨੇ ਸਮੁੱਚੀਆਂ ਪਾਰਟੀਆਂ ਨੂੰ ਅਪੀਲ ਕੀਤੀ ਕਿ ਬਹੁਜਨ ਸਮਾਜ ਪਾਰਟੀ ਦਾ ਸਮਰਥਨ ਕਰਨ ਤਾਂ ਜੋ ਕਾਂਗਰਸ ਆਮ ਆਦਮੀ ਪਾਰਟੀ ਤੇ ਭਾਰਤੀ ਜਨਤਾ ਪਾਰਟੀ ਨੂੰ ਹਰਾਕੇ ਪੰਜਾਬ ਦੇ ਲੋਕਾਂ ਦਾ ਰਾਜਨੀਤਿਕ ਭਵਿੱਖ ਸੁਰੱਖਿਤ ਕੀਤਾ ਜਾ ਸਕੇ।

ਇਹ ਵੀ ਪੜ੍ਹੋ: IND vs ENG Semifinal: ਟੀਮ ਇੰਡੀਆ ਦੇ ਇਹ 6 ਖਿਡਾਰੀ ਸੈਮੀਫਾਈਨਲ 'ਚ ਇੰਗਲੈਂਡ ਨੂੰ ਕਰਨਗੇ ਢੇਰ
 

{}{}