Home >>Punjab

Punjab News: ਪਰਾਲੀ ਸਾੜਨ ਦੇ ਵਧਦੇ ਕੇਸਾਂ ਮਗਰੋਂ 11 ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਜਾਰੀ; ਡੀਜੀਪੀ ਨੇ ਮੰਗਿਆ ਸਪੱਸ਼ਟੀਕਰਨ

Punjab News: ਪੰਜਾਬ ਵਿੱਚ ਪਰਾਲੀ ਸਾੜਨ ਦੇ ਵਧਦੇ ਕੇਸਾਂ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ 11 ਪੁਲਿਸ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।

Advertisement
Punjab News: ਪਰਾਲੀ ਸਾੜਨ ਦੇ ਵਧਦੇ ਕੇਸਾਂ ਮਗਰੋਂ 11 ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਜਾਰੀ; ਡੀਜੀਪੀ ਨੇ ਮੰਗਿਆ ਸਪੱਸ਼ਟੀਕਰਨ
Stop
Ravinder Singh|Updated: Nov 18, 2023, 04:24 PM IST

Punjab News: ਪੰਜਾਬ ਵਿੱਚ ਪਰਾਲੀ ਸਾੜਨ ਦੇ ਵਧਦੇ ਕੇਸਾਂ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ 11 ਪੁਲਿਸ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਸਕੱਤਰ ਨੇ ਪੰਜਾਬ ਦੇ ਉਨ੍ਹਾਂ 9 ਜ਼ਿਲ੍ਹਿਆਂ ਦੇ ਡੀਸੀ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਹਨ, ਜਿੱਥੇ ਸਖ਼ਤੀ ਦੇ ਬਾਵਜੂਦ ਪਰਾਲੀ ਸਾੜਨ ਦੇ ਮਾਮਲੇ ਨਹੀਂ ਰੁਕ ਰਹੇ।

ਬਰਨਾਲਾ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਲੁਧਿਆਣਾ, ਮੋਗਾ, ਮੁਕਤਸਰ, ਸੰਗਰੂਰ, ਜਗਰਾਓਂ ਅਤੇ ਖੰਨਾ ਦੇ ਐਸਐਸਪੀਜ਼ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੇ ਖੇਤਰਾਂ ਵਿੱਚ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਬਾਰੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਇਹ 11 ਪੁਲਿਸ ਜ਼ਿਲ੍ਹੇ ਉਨ੍ਹਾਂ 9 ਮਾਲ ਜ਼ਿਲ੍ਹਿਆਂ ਵਿੱਚੋਂ ਹਨ ਜਿੱਥੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਵਿੱਚ ਅਸਫਲ ਰਹਿਣ ਲਈ ਇੱਕ ਦਿਨ ਪਹਿਲਾਂ ਡੀਸੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗ੍ਰਹਿ ਜ਼ਿਲ੍ਹਾ ਸੰਗਰੂਰ ਪਰਾਲੀ ਸਾੜਨ ਦੇ ਮਾਮਲੇ ਵਿੱਚ ਸਭ ਤੋਂ ਉੱਪਰ ਹੈ। ਹੁਣ ਤੱਕ ਇੱਥੇ 5,462 ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਸੂਬੇ ਭਰ ਵਿੱਚ ਪਰਾਲੀ ਸਾੜਨ ਦੇ 33,082 ਮਾਮਲੇ ਸਾਹਮਣੇ ਆਏ ਹਨ ਅਤੇ ਕੁੱਲ 475 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਸੁਪਰੀਮ ਕੋਰਟ ਨੇ ਸਰਕਾਰ ਨੂੰ ਪਰਾਲੀ ਸਾੜਨ 'ਤੇ ਸਖ਼ਤੀ ਨਾਲ ਰੋਕ ਲਗਾਉਣ ਦੇ ਨਿਰਦੇਸ਼ ਦਿੱਤੇ ਸਨ ਪਰ ਅਜਿਹਾ ਨਹੀਂ ਹੋ ਰਿਹਾ।

ਇਹ ਵੀ ਪੜ੍ਹੋ : Punjab News: ਸੀਬੀਆਈ ਵੱਲੋਂ ਵੇਰਕਾ ਮਿਲਕ ਪਲਾਂਟ ਮੋਹਾਲੀ ਦਾ ਡਿਪਟੀ ਮੈਨੇਜਰ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ

ਅਜਿਹੇ 'ਚ ਦੋਸ਼ ਉਨ੍ਹਾਂ ਫੀਲਡ ਅਫਸਰਾਂ 'ਤੇ ਆਉਣਾ ਯਕੀਨੀ ਹੈ, ਜਿਨ੍ਹਾਂ ਨੇ ਕਿਸਾਨਾਂ ਨੂੰ ਖੇਤ 'ਚ ਜਾ ਕੇ ਪਰਾਲੀ ਸਾੜਨ ਤੋਂ ਨਹੀਂ ਰੋਕਿਆ। ਪਰਾਲੀ ਸਾੜਨ ਨਾਲ ਸਬੰਧਤ ਮਾਮਲੇ ਦੀ ਅਗਲੀ ਸੁਣਵਾਈ ਸੁਪਰੀਮ ਕੋਰਟ ਵਿੱਚ 21 ਨਵੰਬਰ ਨੂੰ ਹੋਣੀ ਹੈ। ਇਸ ਸੁਣਵਾਈ ਤੋਂ ਪਹਿਲਾਂ ਜ਼ਿਲ੍ਹਿਆਂ ਦੇ ਮੁੱਖ ਸਕੱਤਰ, ਡੀਸੀ ਅਤੇ ਡੀਜੀਪੀ ਨੇ ਐਸਐਸਪੀ ਤੋਂ ਜਵਾਬ ਮੰਗੇ ਹਨ। 21 ਨਵੰਬਰ ਨੂੰ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਦੀ ਸਟੇਟਸ ਰਿਪੋਰਟ ਅਦਾਲਤ ਵਿੱਚ ਦਾਇਰ ਕੀਤੀ ਜਾ ਸਕਦੀ ਹੈ।

 

ਇਹ ਵੀ ਪੜ੍ਹੋ : Punjab News: ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਮੁੱਖ ਸਕੱਤਰ ਨੇ 9 ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਨੋਟਿਸ

Read More
{}{}